Menu

ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ੍ਰੀ ਗੁਰੂ ਅਮਰਦਾਸ ਪਾਵਰ ਪਲਾਂਟ ਲੋਕਾਂ ਨੂੰ ਕੀਤਾ ਸਮਰਪਿਤ

12, ਫਰਵਰੀ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਨੂੰ ਲੋਕਾਂ ਨੂੰ ਸਮਰਪਿਤ ਕਰਕੇ ਨਵਾਂ ਇਤਿਹਾਸ ਰਚਿਆ ਹੈ। ਪੰਜਾਬ ਸਰਕਾਰ ਨੇ ਪ੍ਰਾਈਵੇਟ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲਾ ਇਹ ਗੋਇੰਦਵਾਲ ਪਾਵਰ ਪਲਾਂਟ 1080 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦ ਕੇ ਇਤਿਹਾਸ ਸਿਰਜਿਆ ਹੈ। ਇਹ ਪਹਿਲੀ ਦਫ਼ਾ ਹੈ ਜਦੋਂ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖ਼ਰੀਦ ਕੇ ਪੁੱਠਾ ਗੇੜ ਸ਼ੁਰੂ ਕੀਤਾ ਹੈ, ਜਦੋਂ ਕਿ ਪਿਛਲੇ ਸਮੇਂ ਵਿੱਚ ਸੂਬਾ ਸਰਕਾਰਾਂ ਆਪਣੇ ਚਹੇਤਿਆਂ ਨੂੰ ਨਿਗੂਣੀਆਂ ਕੀਮਤਾਂ ਉਤੇ ਸਰਕਾਰੀ ਅਦਾਰੇ ਵੇਚਣ ਦੀਆਂ ਆਦੀ ਰਹੀਆਂ ਹਨ। ਕਿਸੇ ਸੂਬਾ ਸਰਕਾਰ ਵੱਲੋਂ ਪਾਵਰ ਪਲਾਂਟ ਦਾ ਇਹ ਸਭ ਤੋਂ ਘੱਟ ਕੀਮਤ ਉਤੇ ਕੀਤਾ ਸਮਝੌਤਾ ਹੈ ਕਿਉਂਕਿ 600 ਮੈਗਾਵਾਟ ਦੀ ਸਮਰੱਥਾ ਵਾਲੇ ਕੋਰਬਾ ਵੈਸਟ, ਝਾਬੂਆ ਪਾਵਰ ਅਤੇ ਲੈਂਕੋ ਅਮਰਕੰਟਕ ਵਰਗੇ ਪਾਵਰ ਪਲਾਂਟ ਕ੍ਰਮਵਾਰ 1804 ਕਰੋੜ ਰੁਪਏ, 1910 ਕਰੋੜ ਅਤੇ 1818 ਕਰੋੜ ਰੁਪਏ ਵਿੱਚ ਖ਼ਰੀਦੇ ਗਏ ਸਨ।
ਪੰਜਾਬ ਸਰਕਾਰ ਨੇ 540 ਮੈਗਾਵਾਟ ਦੀ ਸਮਰੱਥਾ ਵਾਲਾ ਪਾਵਰ ਪਲਾਂਟ ਦੋ ਕਰੋੜ ਰੁਪਏ ਪ੍ਰਤੀ ਮੈਗਾਵਾਟ ਦੇ ਹਿਸਾਬ ਨਾਲ ਖ਼ਰੀਦਿਆ ਹੈ। ਇਹ ਕਿਸੇ ਪਾਵਰ ਪਲਾਂਟ ਲਈ ਹੁਣ ਤੱਕ ਦੀ ਸਭ ਤੋਂ ਘੱਟ ਕੀਮਤ ਹੈ, ਜਦੋਂ ਕਿ ਹੁਣ ਤੱਕ ਹੋਈਆਂ ਖ਼ਰੀਦਾਂ ਮੁਤਾਬਕ ਕੀਮਤ ਤਿੰਨ ਕਰੋੜ ਰੁਪਏ ਪ੍ਰਤੀ ਮੈਗਾਵਾਟ ਰਹੀ ਹੈ। ਇਸ ਪਲਾਂਟ ਦਾ ਨਾਮ ਬਦਲ ਕੇ ਤੀਜੇ ਗੁਰੂ ਸਾਹਿਬ ਦੇ ਨਾਮ ਉਤੇ ਸ੍ਰੀ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਰੱਖਿਆ ਗਿਆ ਹੈ।
ਇਸ ਥਰਮਲ ਪਲਾਂਟ ਦੀ ਸਮਰੱਥਾ 61 ਫੀਸਦੀ ਸੀ, ਜਦੋਂ ਕਿ ਇਸ ਵਿੱਚੋਂ ਸਿਰਫ਼ 34 ਫੀਸਦੀ ਤੱਕ ਦੀ ਹੀ ਵਰਤੋਂ ਹੁੰਦੀ ਸੀ ਪਰ ਹੁਣ ਇਸ ਪਲਾਂਟ ਦੀ ਸਮਰੱਥਾ ਨੂੰ 75 ਤੋਂ 80 ਫੀਸਦੀ ਤੱਕ ਕੀਤਾ ਜਾਵੇਗਾ, ਜਿਸ ਨਾਲ ਸੂਬੇ ਵਿੱਚ ਬਿਜਲੀ ਪੈਦਾਵਾਰ ਵਿੱਚ ਵਾਧਾ ਹੋਵੇਗਾ। ਪਛਵਾੜਾ ਕੋਲਾ ਖਾਣ ਦਾ ਕੋਲਾ ਸਿਰਫ਼ ਸਰਕਾਰੀ ਬਿਜਲੀ ਪਲਾਂਟਾਂ ਲਈ ਵਰਤਿਆ ਜਾ ਸਕਦਾ ਹੈ। ਇਸ ਕਰ ਕੇ ਹੁਣ ਇਸ ਪਲਾਂਟ ਦੀ ਖ਼ਰੀਦ ਨਾਲ ਇਹ ਕੋਲਾ ਇੱਥੇ ਬਿਜਲੀ ਉਤਪਾਦਨ ਲਈ ਵਰਤਿਆ ਜਾ ਸਕੇਗਾ, ਜਿਸ ਨਾਲ ਸੂਬੇ ਦੇ ਹਰੇਕ ਖ਼ੇਤਰ ਨੂੰ ਬਿਜਲੀ ਮੁਹੱਈਆ ਹੋਵੇਗੀ। ਇਸ ਖ਼ਰੀਦ ਸਮਝੌਤੇ ਨਾਲ ਬਿਜਲੀ ਦੀ ਦਰ ਵਿੱਚ ਪ੍ਰਤੀ ਯੂਨਿਟ ਇਕ ਰੁਪਏ ਦੀ ਕਟੌਤੀ ਕਰਨ ਵਿੱਚ ਮਦਦ ਮਿਲੇਗੀ, ਜਿਸ ਨਾਲ ਬਿਜਲੀ ਖ਼ਰੀਦ ਉਤੇ 300 ਤੋਂ 350 ਕਰੋੜ ਰੁਪਏ ਦੀ ਬੱਚਤ ਹੋਵੇਗੀ। ਇਸ ਨਾਲ ਸੂਬੇ ਦੇ ਖ਼ਪਤਕਾਰਾਂ ਨੂੰ ਲਾਭ ਮਿਲੇਗਾ।
ਪਛਵਾੜਾ ਕੋਲਾ ਖਾਣ ਤੋਂ ਕੋਲਾ ਮਿਲਣ ਕਾਰਨ ਬਿਜਲੀ ਦੀ ਪੈਦਾਵਾਰ (ਦੁੱਗਣੀ ਤੋਂ ਵੱਧ) ਕਰਨ ਵਿੱਚ ਮਦਦ ਮਿਲੇਗੀ ਕਿਉਂਕਿ ਪਲਾਂਟ ਲੋਡ ਫੈਕਟਰ ਹੁਣ ਤੱਕ ਦੇ ਔਸਤਨ 34 ਫੀਸਦੀ ਦੇ ਮੁਕਾਬਲੇ 75 ਤੋਂ 80 ਫੀਸਦੀ ਤੱਕ ਪੁੱਜਣ ਦੀ ਸੰਭਾਵਨਾ ਹੈ। ਇਹ ਪਲਾਂਟ ਕਾਰਜਸ਼ੀਲ ਹੋਣ ਨਾਲ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੁੱਲ੍ਹਣਗੇ, ਜਿਸ ਨਾਲ ਉਹ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਵਿੱਚ ਬਰਾਬਰ ਭਾਈਵਾਲ ਬਣਨਗੇ। ਜ਼ਿਕਰਯੋਗ ਹੈ ਕਿ 540 ਮੈਗਾਵਾਟ (2×270) ਦੀ ਸਮਰੱਥਾ ਵਾਲੇ ਗੋਇੰਦਵਾਲ ਪਲਾਂਟ ਦੇ ਪ੍ਰਾਜੈਕਟ ਦਾ ਵਿਚਾਰ ਸਾਲ 1992 ਵਿੱਚ ਆਇਆ ਸੀ। ਸ਼ੁਰੂਆਤੀ ਤੌਰ ਉਤੇ 500 ਮੈਗਾਵਾਟ ਦੀ ਸਮਰੱਥਾ ਵਾਲੇ ਪਲਾਂਟ ਦਾ ਸਮਝੌਤਾ ਸਾਲ 2000 ਵਿੱਚ ਹੋਇਆ ਸੀ, ਜਿਸ ਤੋਂ ਬਾਅਦ 540 ਮੈਗਾਵਾਟ ਦੀ ਸਮਰੱਥਾ ਵਾਲੇ ਪਲਾਂਟ ਲਈ ਐਮ.ਓ.ਯੂ. ਸਾਲ 2006 ਵਿੱਚ ਹੋਇਆ ਸੀ ਅਤੇ ਇਸ ਮਗਰੋਂ ਸਾਲ 2009 ਵਿੱਚ 540 ਮੈਗਾਵਾਟ ਲਈ ਸੋਧਿਆ ਹੋਇਆ ਬਿਜਲੀ ਖ਼ਰੀਦ ਸਮਝੌਤਾ ਹੋਇਆ ਸੀ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans