Menu

1240 ਮਿੰਨੀ ਆਂਗਣਵਾੜੀ ਕੇਂਦਰਾਂ ਨੂੰ ਮੁੱਖ ਆਂਗਣਵਾੜੀ ਕੇਂਦਰਾਂ ਵਿੱਚ ਕੀਤਾ ਅੱਪਗ੍ਰੇਡ 

12, ਫਰਵਰੀ – ਪੰਜਾਬ ਸਰਕਾਰ ਵੱਲੋਂ ਸੂਬੇ ਦੇ 1240 ਆਂਗਣਵਾੜੀ ਕੇਂਦਰਾਂ ਨੂੰ ਮਿੰਨੀ ਆਂਗਣਵਾੜੀ ਕੇਂਦਰਾਂ ਤੋਂ ਮੁੱਖ ਆਂਗਣਵਾੜੀ ਕੇਂਦਰਾਂ ਵਿੱਚ ਅੱਪਗ੍ਰੇਡ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 27314 ਆਂਗਨਵਾੜੀ ਸੈਟਰਾਂ ਵਿਚੋ 1240 ਆਂਗਨਵਾੜੀ ਸੈਟਰ ਬਤੋਰ ਮਿੰਨੀ ਆਂਗਨਵਾੜੀ ਸੈਂਟਰ ਚਲ ਰਹੇ ਸਨ ਅਤੇ ਇਨ੍ਹਾਂ 1240 ਆਂਗਨਵਾੜੀ ਸੈਟਰਾਂ ਵਿੱਚ ਇੱਕ ਵਰਕਰ ਕੰਮ ਕਰ ਰਹੀ ਸੀ, ਜਿਸਨੂੰ ਪ੍ਰਤੀ ਮਹੀਨਾ ਮਾਣਭੱਤਾ 3500 ਰੁਪਏ ਦਿੱਤਾ ਜਾਂਦਾ मी।
ਡਾਕਟਰ ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਪਿਛਲੇ ਲੰਮੇ ਸਮੇ ਤੋਂ ਆਂਗਨਵਾੜੀ ਵਰਕਰ ਯੂਨੀਅਨ ਦੀ ਮੰਗ ਤੇ ਵਿਚਾਰ ਕਰਦੇ ਹੋਏ ਇਨ੍ਹਾਂ 1240 ਮਿੰਨੀ ਆਂਗਨਵਾੜੀ ਸੈਟਰਾਂ ਨੂੰ ਮੇਨ ਆਂਗਨਵਾੜੀ ਸੈਟਰਾਂ ਵਿੱਚ ਤਬਦੀਲ ਕਰਨ ਦੀ ਪ੍ਰਵਾਨਗੀ ਜਾਰੀ ਕਰ ਦਿੱਤੀ ਸੀ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਦੀ ਦਿੱਤੀ ਗਈ ਪ੍ਰਵਾਨਗੀ ਦੇ ਸਨਮੁੱਖ ਕੇਂਦਰ ਸਰਕਾਰ ਵੱਲੋ ਵੀ ਇਹਨਾਂ 1240 ਮਿੰਨੀ ਆਂਗਨਵਾੜੀ ਸੈਟਰਾਂ ਨੂੰ ਮੇਨ ਆਂਗਨਵਾੜੀ ਸੈਟਰਾਂ ਵਿੱਚ ਤਬਦੀਲ ਕਰਨ ਦੀ ਪ੍ਰਵਾਨਗੀ ਜਾਰੀ ਕਰ ਦਿੱਤੀ ਹੈ।ਮਿੰਨੀ ਤੋ ਮੇਨ ਆਂਗਨਵਾੜੀ ਸੈਟਰ ਦੀ ਪ੍ਰਵਾਨਗੀ ਅਨੁਸਾਰ ਹੁਣ ਪੰਜਾਬ ਵਿੱਚ ਕੁੱਲ ਪ੍ਰਵਾਨਤ 27314 ਆਂਗਨਵਾੜੀ ਸੈਟਰ ਮੇਨ ਆਂਗਨਵਾੜੀ ਸੈਟਰਾਂ ਦੀ ਸ੍ਰੇਣੀ ਵਿੱਚ ਆ ਗਏ ਹਨ।ਉਨ੍ਹਾਂ ਕਿਹਾ ਕਿ ਹੁਣ ਮਿੰਨੀ ਆਂਗਨਵਾੜੀ ਵਰਕਰ ਦਾ ਪ੍ਰਤੀ ਮਹੀਨਾ ਮਾਣਭੱਤਾ 3500 ਰੁਪਏ ਤੋਂ ਵੱਧ ਕੇ ਕੁੱਲ 4500 ਰੁਪਏ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਆਂਗਨਵਾੜੀ ਕੇਂਦਰਾਂ ਵਿੱਚ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਾਣਭੱਤਾ ਕੇਂਦਰ ਸਰਕਾਰ ਦੇ ਨਿਯਮਾਂ ਅਨੁਸਾਰ ਦਿੱਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਵੱਖਰਾ ਮਣਭੱਤਾ ਦਿੱਤਾ ਜਾਂਦਾ ਹੈ। ਪੰਜਾਬ ਸਰਕਾਰ ਵੱਲੋਂ ਕੀਤੇ ਉਪਰਾਲੇ ਸਦਕਾ 1240 ਔਰਤਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਆਂਗਨਵਾੜੀ ਸੈਟਰਾਂ ਦੇ ਲਾਭਪਾਤਰੀਆਂ ਨੂੰ ਵੀ ਸਹੀ ਤਰੀਕੇ ਨਾਲ ਲਾਭ ਪਹੁੰਚਾਇਆ ਜਾ ਸਕੇਗਾ।

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ ਮਹਿਲਾ ਮੁੱਖ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ ਨੂੰ ‘ਦਿ ਟ੍ਰਿਬਿਊਨ’ ਦੀ ਮੁੱਖ ਸੰਪਾਦਕ ਬਣਾਇਆ ਗਿਆ ਹੈ। ਜਯੋਤੀ ਮਲਹੋਤਰਾ 14…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40214 posts
  • 0 comments
  • 0 fans