Menu

ਫ਼ਿਰੋਜ਼ਪੁਰ ਵਿਖੇ ਦੋ ਰੋਜ਼ਾ ਰਾਜ ਪੱਧਰੀ ਬਸੰਤ ਮੇਲਾ ਯਾਦਗਾਰੀ ਹੋ ਨਿਬੜਿਆ

 ਪਤੰਗਬਾਜ਼ੀ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮੀ ਰਾਸ਼ੀ ਦੇ ਕੇ ਕੀਤਾ ਸਨਮਾਨਿਤ
ਪੰਜਾਬੀ ਲੋਕ ਗਾਇਕ ਜਸਬੀਰ ਜੱਸੀ ਨੇ ਆਪਣੇ ਗੀਤਾਂ ਨਾਲ ਲੋਕਾਂ ਦਾ ਕੀਤਾ ਮਨੋਰੰਜਨ
ਫ਼ਿਰੋਜ਼ਪੁਰ, 12 ਫਰਵਰੀ (ਗੁਰਨਾਮ ਸਿੱਧੂ, ਗੁਰਦਰਸ਼ਨ ਸੰਧੂ)- ਫ਼ਿਰੋਜ਼ਪੁਰ ਦੀ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਰਾਜ ਪੱਧਰੀ ਬਸੰਤ ਮੇਲਾ ਯਾਦਗਾਰੀ ਹੋ ਨਿੱਬੜਿਆ। ਇਸ ਦੌਰਾਨ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਕੇ ਪਤੰਗਬਾਜ਼ੀ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਫ਼ਿਰੋਜ਼ਪੁਰ ਦੇ (ਸ਼ਹਿਰੀ) ਵਿਧਾਇਕ ਰਣਬੀਰ ਸਿੰਘ ਭੁੱਲਰ, (ਦਿਹਾਤੀ) ਵਿਧਾਇਕ ਰਜਨੀਸ਼ ਦਹੀਆ,  ਵਿਧਾਇਕ ਗੁਰੂਹਰਸਹਾਏ ਫੌਜਾ ਸਿੰਘ ਸਰਾਰੀ ਤੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਇਸ ਮੌਕੇ ਸਪੀਕਰ ਸੰਧਵਾਂ ਨੇ ਪਤੰਗਬਾਜ਼ੀ ਮੁਕਾਬਲਿਆਂ ਦੇ ਜੇਤੂਆਂ ਅਤੇ ਜ਼ਿਲਾ ਵਾਸੀਆਂ ਨੂੰ ਇਸ ਰਾਜ ਪੱਧਰੀ ਬਸੰਤ ਮੇਲੇ ਦੀ ਵਧਾਈ ਦਿੰਦਿਆਂ ਕਿਹਾ ਕਿ ਫ਼ਿਰੋਜ਼ਪੁਰ ਦਾ ਬਸੰਤ ਪੂਰੇ ਵਿਸ਼ਵ ਵਿੱਚ ਮਸ਼ਹੂਰ ਹੈ ਤੇ ਪੰਜਾਬ ਸਰਕਾਰ ਵੱਲੋਂ ਫ਼ਿਰੋਜ਼ਪੁਰ ਦੇ ਨੌਜਵਾਨਾਂ ਦੀ ਰੁਚੀ ਨੂੰ ਦੇਖਦਿਆਂ ਅਤੇ ਪਤੰਗਬਾਜ਼ੀ ਪ੍ਰਤੀ ਪ੍ਰੋਤਸਾਹਿਤ  ਕਰਨ ਲਈ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਇਹ ਨਿਵੇਕਲੀ ਪਹਿਲ ਕਦਮੀ ਕੀਤੀ ਗਈ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਅਤੇ ਫ਼ਿਰੋਜ਼ਪੁਰ ਦਾ ਨਾਮ ਪੂਰੀ ਦੁਨੀਆਂ ਵਿੱਚ ਜਾਣਿਆ ਜਾਵੇਗਾ ਕਿਉਂਕਿ ਰਾਜ ਪੱਧਰੀ ਬਸੰਤ ਮੇਲੇ ਵਿੱਚ ਫ਼ਿਰੋਜ਼ਪੁਰ ਹੀ ਨਹੀਂ ਸਗੋਂ ਦੇਸ਼ ਵਿਦੇਸ਼ ਦੇ ਨੌਜਵਾਨਾਂ ਨੇ ਭਾਗ ਲੈ ਕੇ ਆਪਣੀ ਪਤੰਗਬਾਜ਼ੀ ਦੀ ਕਲਾ ਦਾ ਪ੍ਰਦਰਸ਼ਨ ਕੀਤਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਫ਼ਿਰੋਜ਼ਪੁਰ ਵਿੱਚ ਸੈਰ ਸਪਾਟੇ ਨੂੰ ਵਧਾਵਾ ਦੇਣ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡ ਰਹੀ। ਇਸੇ ਮੰਤਵ ਲਈ ਪਹਿਲੀ ਵਾਰ ਪੰਜਾਬ ਸਰਕਾਰ ਵਲੋਂ ਫ਼ਿਰੋਜ਼ਪੁਰ ਵਿਖੇ ਬਸੰਤ ਪੰਚਮੀ ਦਾ ਰਾਜ ਪੱਧਰੀ ਸਮਾਗਮ ਮਨਾਇਆ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਹੁਣ ਹਰ ਪੱਖੋ ਅੱਗੇ ਆ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਅਤੇ ਪ੍ਰਸਾਸ਼ਨ ਨੂੰ ਇਸ ਲਈ ਵਧਾਈ ਦਾ ਪਾਤਰ ਦੱਸਿਆ। ਉਨ੍ਹਾਂ ਵਲੋਂ ਇਸ ਰਾਜ ਪੱਧਰੀ ਬਸੰਤ ਮੇਲੇ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਅਧਿਕਾਰੀਆਂ, ਕਰਮਚਾਰੀਆਂ ਅਤੇ ਸਵੈ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਤੋਂ ਪਹਿਲਾ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਵੱਲੋਂ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ ਅਤੇ ਸਮੂਹ ਹਾਜ਼ਰੀਨ ਨੂੰ ਜੀ ਆਇਆ ਕਿਹਾ ਗਿਆ।  ਉਨ੍ਹਾਂ ਕਿਹਾ ਕਿ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਮਿਸ. ਅਨਮੋਲ ਗਗਨ ਮਾਨ ਦੇ ਯਤਨਾਂ ਸਦਕਾ ਇਸ ਮੇਲੇ ਨੂੰ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਫੁੱਲਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਪ੍ਰਸਿੱਧ ਪੰਜਾਬੀ ਗਾਇਕ ਜਸਬੀਰ ਜੱਸੀ ਨੇ ਆਪਣੇ ਮਕਬੂਲ ਗੀਤਾਂ ਰਾਹੀਂ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ। ਹੋਰ ਪੰਜਾਬੀ ਲੋਕ ਗਾਇਕਾਂ ਵਲੋਂ ਆਪਣੇ ਸ੍ਰੋਤਿਆਂ ਦਾ ਮੰਨੋਰਜਨ ਕੀਤਾ ਗਿਆ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਭੰਗੜਾ,ਲੋਕ ਨਾਚ ਅਤੇ ਸਪੈਸ਼ਲ ਬੱਚਿਆਂ ਵੱਲੋਂ ਕੋਰੀਓਗ੍ਰਾਫੀ ਆਦਿ ਦੀ ਪੇਸ਼ਕਾਰੀ ਕੀਤੀ ਗਈ। ਜਿਸ ਦਾ ਸਮੂਹ ਹਾਜ਼ਰੀਨ ਨੇ ਖੜ੍ਹੇ ਹੋ ਕੇ ਤਾੜੀਆਂ ਮਾਰ ਦੇ ਹੌਸਲਾ ਅਫ਼ਜਾਈ ਕੀਤੀ ਗਈ ਅਤੇ ਮੁੱਖ ਮਹਿਮਾਨਾਂ ਵੱਲੋਂ ਉਨ੍ਹਾਂ ਨੂੰ ਵਿਸ਼ੇਸ਼ ਇਨਾਮੀ ਰਾਸ਼ੀ ਵੀ ਦਿੱਤੀ ਗਈ। ਫਿਰੋਜ਼ਪੁਰ ਦੇ ਕਲਾਕਾਰ ਸਲੀਮ ਨੇ ਵੀ ਰਸ਼ਕੇ ਕਮਰ ਨਾਲ ਹਾਜ਼ਰ ਸਰੋਤਿਆਂ ਦਾ ਮਨ ਮੋਹਿਆ। ਇਸ ਮੌਕੇ ਲੋਕ ਗਾਇਕ ਪ੍ਰਗਟ ਗਿੱਲ, ਗਿੱਲ ਗੁਲਾਮੀ ਵਾਲਾ ਵਲੋਂ ਗੀਤਾਂ ਦੀ ਪੇਸ਼ਕਾਰੀ ਕੀਤੀ ਗਈ ਜਦਕਿ ਰਵੀਇੰਦਰ ਸਿੰਘ ਤੇ ਹਰਿੰਦਰ ਭੁੱਲਰ ਸਮੇਤ ਵੱਡੀ ਗਿਣਤੀ ਵਿੱਚ ਕਲਾਕਾਰਾਂ ਨੇ ਵੀ ਸਟੇਜ ਤੇ ਆਪਣੀ ਹਾਜ਼ਰੀ ਲਵਾਈ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਸ਼੍ਰੀ ਮਲਕੀਤ ਸਿੰਘ ਥਿੰਦ,   ਜ਼ਿਲਾ ਪੁਲਿਸ ਮੁਖੀ ਸੋਮਿਆ ਮਿਸ਼ਰਾ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ, ਐਸ.ਪੀ. (ਡੀ) ਰਣਧੀਰ ਕੁਮਾਰ, ਸਹਾਇਕ ਕਮਿਸ਼ਨਰ ਸੂਰਜ ਕੁਮਾਰ, ਡੀ.ਡੀ.ਪੀ.ਓ. ਜਸਵੰਤ ਸਿੰਘ ਬੜੈਚ,  ਸਕੱਤਰ ਰੈਡ ਕਰਾਸ ਅਸ਼ੋਕ ਬਹਿਲ, ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਅਤੇ ਐਨ.ਜੀ.ਓਜ਼. ਦੇ ਨੁਮਾਇੰਦੇ ਤੇ ਬਹੁਤ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ…

ਨਵੀਂ ਦਿੱਲੀ, 9 ਮਈ 2024-ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕਾਂਗਰਸ…

ਕੁਝ ਦਸਤਾਵੇਜ਼ਾਂ ਦੀ ਘਾਟ ਕਿਸੇ…

ਚੰਡੀਗੜ੍ਹ, 9 ਮਈ 2024: ਪੰਜਾਬ ਤੇ ਹਰਿਆਣਾ…

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40226 posts
  • 0 comments
  • 0 fans