Menu

ਸਪੀਕਰ ਸੰਧਵਾ ਅਤੇ ਵਿਧਾਇਕ ਨੇ 24 ਮਾਨਸਿਕ ਸ਼ਕਤੀ ਸਿਧਾਂਤ ਕਿਤਾਬ ਕੀਤੀ ਲਾਂਚ

ਫ਼ਰੀਦਕੋਟ, 12 ਫ਼ਰਵਰੀ (ਜਗਦੀਪ ਸਿੰਘ ਗਿੱਲ): ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਅਫ਼ਸਰ ਕਲੱਬ ਫ਼ਰੀਦਕੋਟ ਵਿਖੇ ਜਿਮੀ ਅੰਗਦ ਸਿੰਘ ਲੇਖਕ ਤੇ ਮਨੋਵਿਗਿਆਨੀ ਦੀ 24 ਮਾਨਸਿਕ ਸ਼ਕਤੀ ਸਿਧਾਂਤ ਕਿਤਾਬ ਲਾਂਚ ਕੀਤੀ। ਇਸ ਮੌਕੇ ਵਿਧਾਇਕ ਦੀ ਧਰਮਪਤਨੀ ਬੇਅੰਤ ਕੌਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਸਪੀਕਰ ਸੰਧਵਾ ਨੇ ਕਿਤਾਬ ਲਾਂਚ ਕਰਦਿਆਂ ਕਿਹਾ ਕਿ ਇਹ ਕਿਤਾਬ ਸਾਨੂੰ ਦੱਸਦੀ ਹੈ ਕਿ ਆਪਣੀ ਮਾਨਸਿਕਤਾ ਤਾਕਤ ਨੂੰ ਕਿਵੇਂ ਪਹਿਚਾਨਣਾ ਹੈ। 24 ਮਾਨਸਿਕ ਸ਼ਕਤੀ ਸਿਧਾਂਤ ਇੱਕ ਮਨੋਵਿਗਿਆਨਕ ਵਰਕਬੁੱਕ ਹੈ, ਜੋ ਵਿਅਕਤੀ ਨੂੰ ਸਵੈ-ਖੋਜ ਅਤੇ ਇਲਾਜ ਦੇ ਸਾਧਨਾਂ ਨਾਲ ਸਮਰੱਥ ਬਣਾਉਣ ਲਈ ਤਿਆਰ ਕੀਤੀ ਗਈ ਹੈ। ਇਸ ਕਿਤਾਬ ਦੇ ਪੰਨਿਆਂ ਅੰਦਰ ਇੱਕ ਡੂੰਘੀ ਸਵੈ ਮਨੋਖੋਜ ਜਾਂ ਚਿਕਿਤਸਾ ਦਾ ਰਾਹ ਛੁਪਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਹ ਕਿਤਾਬ ਤੁਹਾਨੂੰ ਤੁਹਾਡੇ ਸਰੀਰ, ਮਨ ਅਤੇ ਦਿਮਾਗ ਦੀਆਂ ਗੁੰਝਲਾਂ ਨੂੰ ਸੁਲਝਾਉਣ ਲਈ ਇੱਕ ਮਾਰਗ ਦਰਸ਼ਨ ਦੇ ਵਾਂਗ ਕੰਮ ਕਰੇਗੀ। ਵਿਧਾਇਕ ਨੇ ਕਿਹਾ ਕਿ ਇਸ ਕਿਤਾਬ ਵਿਚ ਗਿਆਨ ਦਾ ਭੰਡਾਰ ਛੁਪਿਆ ਹੋਇਆ ਹੈ ਅਤੇ ਇਹ ਕਿਤਾਬ ਮਾਨਸਿਕ ਸਿਹਤ ਦਾ ਅਸਲ ਖ਼ਜ਼ਾਨਾ ਹੈ। ਉਨ੍ਹਾਂ ਕਿਹਾ ਕਿ ਇਹ ਕਿਤਾਬ ਸਾਡੇ ਭਾਈਚਾਰੇ ਵਿੱਚ ਮਾਨਸਿਕ ਸਿਹਤ ਅਤੇ ਸਵੈ-ਸੰਭਾਲ ਦੇ ਮਹੱਤਵ ਬਾਰੇ ਜਾਗਰੂਕਤਾ ਫੈਲਾਉਣ ਵਿੱਚ ਵੀ ਯੋਗਦਾਨ ਪਾਵੇਗੀ। ਇਹ ਕਿਤਾਬ ਪੰਜਾਬ ਦੇ ਮਸ਼ਹੂਰ ਯੂਨੀਸਟਾਰ ਪਬਲਿਸ਼ਰਜ਼ ਚੰਡੀਗੜ੍ਹ ਦੁਆਰਾ ਪ੍ਰਕਾਸ਼ਿਤ ਕੀਤੀ ਗਈ ਹੈ।

ਚਾਚੇ ਨੇ 7 ਸਾਲਾ ਮਸੂਮ ਭਤੀਜੀ ਦਾ…

2 ਮਾਰਚ 2024: ਹਰਿਆਣਾ ਦੇ ਨੂਹ ਜ਼ਿਲ੍ਹੇ ‘ਚ ਚਾਚੇ ਨੇ 7 ਸਾਲਾ ਭਤੀਜੀ ਦਾ ਕਤਲ ਕਰ ਦਿਤਾ। ਇਸ ਤੋਂ…

ਤੇਜ਼ਧਾਰ ਹਥਿਆਰਾਂ ਨਾਲ ਭਾਜਪਾ ਨੇਤਾ…

ਛੱਤੀਸਗੜ੍ਹ 2 ਮਾਰਚ 2024 : ਛੱਤੀਸਗੜ੍ਹ ‘ਚ…

ਸ਼ਾਨਨ ਪਾਵਰ ਪ੍ਰੋਜੈਕਟ ਦੀ ਲੀਜ਼…

ਚੰਡੀਗੜ੍ਹ, 2 ਮਾਰਚ 2024 – ਸ਼ਾਨਨ ਪਾਵਰ…

ਗੌਤਮ ਗੰਭੀਰ ਵੱਲੋਂ ਰਾਜਨੀਤੀ ਤੋਂ…

ਨਵੀਂ ਦਿੱਲੀ, 2 ਮਾਰਚ 2024: ਸਾਬਕਾ ਕ੍ਰਿਕਟਰ…

Listen Live

Subscription Radio Punjab Today

6 ਮੰਜ਼ਿਲਾ ਰੈਸਟੋਰੈਂਟ ‘ਚ ਲੱਗੀ ਭਿਆਨਕ ਅੱਗ,…

ਢਾਕਾ 1 ਮਾਰਚ 2024 – ਢਾਕਾ – ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਬੈਲੀ ਰੋਡ ਸਥਿਤ ਇਕ 6 ਮੰਜ਼ਿਲਾ ਰੈਸਟੋਰੈਂਟ ‘ਚ…

ਭਿਆਨਕ ਹਾਦਸਾ: ਪੁਲ ਤੋਂ ਹੇਠਾਂ…

28 ਫਰਵਰੀ 2024: ਅਫਰੀਕੀ ਦੇਸ਼ ਮਾਲੀ ‘ਚ…

ਅਮਰੀਕਾ ‘ਚ ਅਣਪਛਾਤਿਆਂ ਨੇ ਗੋ.ਲੀਆਂ…

ਨਿਊਯਾਰਕ, 26 ਫਰਵਰੀ 2024 – ਬੀਤੇ ਦਿਨ…

ਯੂਕੇ ਦੀ ਸੰਸਦ ‘ਚ ਸਿੱਖ…

ਲੰਡਨ: 23 ਫਰਵਰੀ 2024- ਭਾਰਤ ਵਿਚ ਇੱਕ…

Our Facebook

Social Counter

  • 38861 posts
  • 0 comments
  • 0 fans