Menu

ਪੁਲਿਸ ਅਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਟਰੱਕ ਯੂਨੀਅਨ ਫ਼ਰੀਦਕੋਟ ਵਿਖੇ ਅੱਖਾਂ ਦੇ ਚੈਕਅੱਪ ਸੰਬੰਧੀ ਕੈਂਪ ਲਗਾਇਆ

ਫ਼ਰੀਦਕੋਟ, 12 ਫਰਵਰੀ (ਜਗਦੀਪ ਸਿੰਘ ਗਿੱਲ) : ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਪੁਲਿਸ ਕਪਤਾਨ ਹਰਜੀਤ ਸਿੰਘ ਅਤੇ ਸਿਵਲ ਸਰਜਨ ਫ਼ਰੀਦਕੋਟ ਮਨਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਗਤੀਵਿਧੀਆਂ ਲਗਾਤਾਰ ਜਾਰੀ ਹਨ। ਇਸੇ ਲੜੀ ਤਹਿਤ ਅੱਜ ਟਰੱਕ ਯੂਨੀਅਨ ਕੋਟਕਪੂਰਾ ਵਿਖੇ ਪੁਲਿਸ ਅਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਆਪਸੀ ਸਹਿਯੋਗ ਨਾਲ ਟਰੱਕ ਯੂਨੀਅਨ ਫ਼ਰੀਦਕੋਟ ਵਿਖੇ ਜਾਗਰੂਕਤਾ ਅਤੇ ਅੱਖਾਂ ਦੇ ਚੈਕ ਅੱਪ ਦੇ ਕੈਂਪ ਦਾ ਆਯੋਜਿਨ ਕੀਤਾ ਗਿਆ। ਇਸ ਕੈਂਪ ਵਿੱਚ ਹਾਜ਼ਰ ਟਰੱਕ ਉਪਰੇਟਰਾਂ, ਡਰਾਈਵਰਾਂ ਨੂੰ ਜਾਣਕਾਰੀ ਦਿੰਦੇ ਹੋਏ ਵਿਸ਼ਾ ਮਾਹਿਰਾਂ ਨੇ ਦੱਸਿਆਂ ਕਿ ਰੋਡ ਸੇਫਟੀ ਮਹੀਨਾ ਮਨਾਉਣ ਦਾ ਮੁੱਖ ਮਕਸਦ ਆਮ ਜਨਤਾ ਨੂੰ ਸੜਕ ਸੁਰੱਖਿਆ ਨਿਯਮਾਂ ਬਾਰੇ ਜਾਗਰੂਕ ਕਰਨਾ ਹੈ ਤਾਂ ਜੋ ਸੜਕ ਹਾਦਸਿਆ ਤੋਂ ਬਚਿਆ ਜਾ ਸਕੇ ਤੇ ਕੀਮਤੀ ਜਾਨਾਂ ਨੂੰ ਬਚਾਇਆਂ ਜਾ ਸਕੇ। ਇਸ ਮੌਕੇ ਅੱਖਾਂ ਦੇ ਮਾਹਿਰ ਡਾ. ਗੁਰਪ੍ਰੀਤ ਕੌਰ ਵੱਲੋ ਅੱਖਾਂ ਦੀ ਜਾਂਚ ਕੀਤੀ ਗਈ ਮੁਫ਼ਤ ਦਵਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਾਨੂੰ ਹਰ ਛੇ ਮਹੀਨੇ ਬਾਅਦ ਮਾਹਿਰ ਡਾਕਟਰ ਕੋਲੋ ਅੱਖਾਂ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਸੂਗਰ ਅਤੇ ਬਲੱਡ ਪ੍ਰੈਸਰ ਆਦਿ ਰੋਗ ਅੱਖਾਂ ਦੀ ਨਿਗਾਹ ਤੇ ਮਾੜਾ ਪ੍ਰਭਾਵ ਪਾਉਦੇ ਹਨ। ਉਨ੍ਹਾਂ ਕਿਹਾ ਕਿ ਜੋ ਵਿਅਕਤੀ ਡਰਾਈਵਰ ਆਦਿ ਕਿੱਤੇ ਨਾਲ ਸੰਬੰਧਤ ਕੰਮ ਕਰਦੇ ਹਨ ਉਨ੍ਹਾਂ ਲਈ ਹੋਰ ਵੀ ਜ਼ਰੂਰੀ ਹੈ ਕਿ ਉਨ੍ਹਾਂ ਦੀ ਅੱਖਾਂ ਦੀ ਦ੍ਰਿਸ਼ਟੀ ਵਧੀਆ ਹੋਵੇ। ਜੇਕਰ ਨਿਗਾਹ ਘੱਟ ਹੈ ਤਾਂ ਐਨਕ ਲਗਵਾਈ ਜਾਵੇ। ਇਸ ਮੌਕੇ ਟਰੱਕ ਯੂਨੀਅਨ ਦੇ ਪ੍ਰਧਾਨ ਗੁਰਸੇਵਕ ਸਿੰਘ, ਅਪਥਲਮਿਕ ਅਫ਼ਸਰ ਰਾਹੁਲ ਹਾਜ਼ਰ ਸਨ।

ਚਾਚੇ ਨੇ 7 ਸਾਲਾ ਮਸੂਮ ਭਤੀਜੀ ਦਾ…

2 ਮਾਰਚ 2024: ਹਰਿਆਣਾ ਦੇ ਨੂਹ ਜ਼ਿਲ੍ਹੇ ‘ਚ ਚਾਚੇ ਨੇ 7 ਸਾਲਾ ਭਤੀਜੀ ਦਾ ਕਤਲ ਕਰ ਦਿਤਾ। ਇਸ ਤੋਂ…

ਤੇਜ਼ਧਾਰ ਹਥਿਆਰਾਂ ਨਾਲ ਭਾਜਪਾ ਨੇਤਾ…

ਛੱਤੀਸਗੜ੍ਹ 2 ਮਾਰਚ 2024 : ਛੱਤੀਸਗੜ੍ਹ ‘ਚ…

ਸ਼ਾਨਨ ਪਾਵਰ ਪ੍ਰੋਜੈਕਟ ਦੀ ਲੀਜ਼…

ਚੰਡੀਗੜ੍ਹ, 2 ਮਾਰਚ 2024 – ਸ਼ਾਨਨ ਪਾਵਰ…

ਗੌਤਮ ਗੰਭੀਰ ਵੱਲੋਂ ਰਾਜਨੀਤੀ ਤੋਂ…

ਨਵੀਂ ਦਿੱਲੀ, 2 ਮਾਰਚ 2024: ਸਾਬਕਾ ਕ੍ਰਿਕਟਰ…

Listen Live

Subscription Radio Punjab Today

6 ਮੰਜ਼ਿਲਾ ਰੈਸਟੋਰੈਂਟ ‘ਚ ਲੱਗੀ ਭਿਆਨਕ ਅੱਗ,…

ਢਾਕਾ 1 ਮਾਰਚ 2024 – ਢਾਕਾ – ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਬੈਲੀ ਰੋਡ ਸਥਿਤ ਇਕ 6 ਮੰਜ਼ਿਲਾ ਰੈਸਟੋਰੈਂਟ ‘ਚ…

ਭਿਆਨਕ ਹਾਦਸਾ: ਪੁਲ ਤੋਂ ਹੇਠਾਂ…

28 ਫਰਵਰੀ 2024: ਅਫਰੀਕੀ ਦੇਸ਼ ਮਾਲੀ ‘ਚ…

ਅਮਰੀਕਾ ‘ਚ ਅਣਪਛਾਤਿਆਂ ਨੇ ਗੋ.ਲੀਆਂ…

ਨਿਊਯਾਰਕ, 26 ਫਰਵਰੀ 2024 – ਬੀਤੇ ਦਿਨ…

ਯੂਕੇ ਦੀ ਸੰਸਦ ‘ਚ ਸਿੱਖ…

ਲੰਡਨ: 23 ਫਰਵਰੀ 2024- ਭਾਰਤ ਵਿਚ ਇੱਕ…

Our Facebook

Social Counter

  • 38861 posts
  • 0 comments
  • 0 fans