* ਪੰਜਾਬ ਸਰਕਾਰ ਦੇ ਇਸ ਸ਼ਲਾਂਘਾਯੋਗ ਉਪਰਾਲੇ ਲਈ ਕੀਤਾ ਧੰਨਵਾਦ
* ਵਿਧਾਇਕ ਅਮੋਲਕ ਸਿੰਘ ਬਲਾਕ ਜੈਤੋ ਦੇ ਕੈਂਪਾਂ ਵਿੱਚ ਰਹੇ ਵਿਸ਼ੇਸ਼ ਤੌਰ ‘ਤੇ ਹਾਜ਼ਰ
ਫ਼ਰੀਦਕੋਟ, 12 ਫ਼ਰਵਰੀ (ਜਗਦੀਪ ਸਿੰਘ ਗਿੱਲ) : ਪੰਜਾਬ ਸਰਕਾਰ ਵੱਲੋ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਪ੍ਰੋਗਰਾਮ ਤਹਿਤ ਬਲਾਕ ਕੋਟਕਪੂਰਾ ਦੇ ਵਾਰਡ ਨੰ: 6 ਵਿਖੇ ਲਗਾਏ ਗਏ ਕੈਂਪ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਹਲਫ਼ੀਆ ਬਿਆਨ ਦੀ ਤਸਦੀਕ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਉਸਾਰੀ ਕਿਰਤੀਆਂ ਦੀ ਰਜ਼ਿਸਟ੍ਰੇਸ਼ਨ, ਬੁਢਾਪਾ ਪੈਨਸ਼ਨ, ਬਿਜਲੀ ਬਿੱਲ ਦਾ ਭੁਗਤਾਨ, ਜਨਮ ਸਰਟੀਫਿਕੇਟ ਵਿੱਚ ਨਾਮ ਦਰਜ ਸਬੰਧੀ, ਮਾਲ ਰਿਕਾਰਡ ਦੀ ਜਾਂਚ, ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਕੰਪਲਸਰੀ ਮੈਰਿਜ ਐਕਟ ਅਧੀਨ ਵਿਆਹ ਦੀ ਰਜਿਸਟ੍ਰੇਸ਼ਨ, ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਦਾ ਨਵੀਨੀਕਰਨ, ਪਹਿਲਾਂ ਰਜਿਸਟਰਡ/ਗ਼ੈਰ ਰਜਿਸਟਰਡ ਦਸਤਾਵੇਜਾਂ ਦੀਆਂ ਪ੍ਰਮਾਣਿਤ ਕਾਪੀਆਂ, ਜਨਮ ਸਰਟੀਫਿਕੇਟ ਵਿੱਚ ਦਰੁਸਤੀ, ਮੌਤ ਸਰਟੀਫਿਕੇਟ, ਪੇਂਡੂ ਇਲਾਕਾ ਸਰਟੀਫਿਕੇਟ, ਜਨਮ ਸਰਟੀਫਿਕੇਟ ਦੀਆਂ ਕਾਪੀਆਂ, ਵਿਧਵਾ ਜਾਂ ਬੇਸਹਾਰਾ ਪੈਨਸ਼ਨ ਸਕੀਮ, ਭਾਰ-ਰਹਿਤ ਸਰਟੀਫਿਕੇਟ, ਮੌਰਗੇਜ ਦੀ ਐਂਟਰੀ, ਜਨਮ ਦੀ ਲੇਟ ਰਜਿਸਟ੍ਰੇਸ਼ਨ, ਫ਼ਰਦ ਕਰਵਾਉਣਾ,ਦਿਵਿਆਂਗ ਸਰਟੀਫਿਕੇਟ/ਯੂ.ਡੀ.ਆਈ.ਡੀ. ਕਾਰਡ, ਦਸਤਾਵੇਜ ਦੀ ਕਾਉਂਟਰ ਸਾਇਨਿੰਗ, ਮੁਆਵਜ਼ਾ ਬਾਂਡ, ਆਨੰਦ ਮੈਰਿਜ ਐਕਟ ਅਧੀਨ ਮੈਰਿਜ ਰਜਿਸਟ੍ਰੇਸ਼ਨ, ਬਾਰਡਰ ਏਰੀਆ ਸਰਟੀਫਿਕੇਟ, ਪੱਛੜਿਆ ਇਲਾਕਾ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ.ਆਰ.ਆਈ. ਦੇ ਦਸਤਾਵੇਜਾਂ ਦੀ ਕਾਊਂਟਰ ਸਾਇਨਿੰਗ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੀ ਕਾਊਂਟਰ ਸਾਇਨਿੰਗ, ਮੌਤ ਦੀ ਲੇਟ ਰਜਿਸਟ੍ਰੇਸ਼ਨ, ਮੌਤ ਸਰਟੀਫਿਕੇਟ ਵਿੱਚ ਦਰੁਸਤੀ, ਆਸ਼ੀਰਵਾਦ ਸਕੀਮ ਆਦਿ ਸ਼ਾਮਲ ਹਨ। ਉਨ੍ਹਾਂ ਪੰਜਾਬ ਸਰਕਾਰ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਲੋਕ ਵੱਧ ਤੋਂ ਵੱਧ ਇਨ੍ਹਾਂ ਕੈਂਪਾਂ ਵਿੱਚ ਪਹੁੰਚ ਕੇ ਇੱਥੇ ਮਿਲ ਰਹੀਆਂ ਹਰ ਪ੍ਰਕਾਰ ਦੀਆਂ ਸਕੀਮਾਂ ਦਾ ਲਾਭ ਲੈਣ। ਇਸ ਤੋਂ ਇਲਾਵਾ ਪਿੰਡ ਕੋਹਾਰਵਾਲਾ, ਪਿੰਡ ਬੱਗੇਆਣਾ ਵਿਖੇ ਵੀ ਕੈਂਪ ਲਗਾਏ ਗਏ। ਇਸ ਮੌਕੇ ਐਸ.ਡੀ.ਐਮ ਕੋਟਕਪੂਰਾ ਵੀਰਪਾਲ ਕੌਰ ਵੀ ਹਾਜ਼ਰ ਸਨ।ਬਲਾਕ ਜੈਤੋ ਦੇ ਵਾਰਡ ਨੰ: 5, ਪਿੰਡ ਰਣ ਸਿੰਘ ਵਾਲਾ ਅਤੇ ਢੈਪਈ ਵਿਖੇ ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ਅਤੇ ਉਨ੍ਹਾਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਮੰਤਵ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਹੀ ਵੱਖ-ਵੱਖ ਸਕੀਮਾਂ ਦਾ ਲਾਭ ਪਹੁੰਚਾਉਣਾ ਹੈ ਅਤੇ ਲੋਕਾਂ ਦੀ ਖੱਜਲ-ਖੁਆਰੀ ਨੂੰ ਘੱਟ ਕਰਨਾ ਹੈ। ਇਸ ਤੋਂ ਇਲਾਵਾ ਬਲਾਕ ਫ਼ਰੀਦਕੋਟ ਦੇ ਪਿੰਡ ਰਾਜੋਵਾਲਾ, ਭਾਗਥਲਾ ਕਲਾਂ, ਪਿੰਡ ਹਰਦਿਆਲੇਆਣਾ ਅਤੇ ਪਹਿਲੂਵਾਲਾ ਵਿਖੇ ਕੈਂਪ ਲਗਾਏ ਗਏ।