Menu

ਪੰਜਾਬ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ 5 ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ 

– ਮੁੱਖ ਚੋਣ ਅਫ਼ਸਰ ਨੇ ਲੋਕ ਸਭਾ ਚੋਣਾਂ-2024 ਪਾਰਦਰਸ਼ੀ ਅਤੇ ਦਬਾਅ ਰਹਿਤ ਕਰਵਾਉਣ ਲਈ ਏਆਰਓਜ਼  ਨੂੰ ਪ੍ਰੇਰਿਆ
12, ਫਰਵਰੀ : ਪੰਜਾਬ ਦੇ ਮੁੱਖ ਚੋਣ ਅਫ਼ਸਰ ਸਿਬਿਨ ਸੀ.  ਨੇ ਸੂਬੇ ਦੇ ਸਾਰੇ ਸਹਾਇਕ ਰਿਟਰਨਿੰਗ ਅਧਿਕਾਰੀਆਂ (ਏਆਰਓ) ਨੂੰ ਆਗਾਮੀ ਲੋਕ ਸਭਾ ਚੋਣਾਂ-2024 ਪਾਰਦਰਸ਼ੀ ਅਤੇ ਬਿਨਾਂ ਕਿਸੇ ਦਬਾਅ ਦੇ ਨੇਪਰੇ ਚੜ੍ਹਾਉਣ ਲਈ ਪ੍ਰੇਰਿਤ ਕੀਤਾ ਹੈ। ਸਥਾਨਕ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸ਼ਨ ਸੰਸਥਾ ਵਿਖੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ ਪੰਜ ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਭਾਰਤ ਨੂੰ ਪੂਰੀ ਦੁਨੀਆਂ ਵਿਚ ਇਕ ਮਜ਼ਬੂਤ ਲੋਕਤੰਤਰ ਵੱਜੋਂ ਜਾਣਿਆਂ ਜਾਂਦਾ ਹੈ ਅਤੇ ਸਾਡਾ ਸਾਰਿਆਂ ਦਾ ਫਰਜ਼ ਹੈ ਕਿ ਅਸੀਂ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਈਏ।
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਉੱਤੇ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ 12 ਤੋਂ 16 ਫਰਵਰੀ ਤੱਕ ਪੰਜਾਬ ਅਤੇ ਚੰਡੀਗੜ੍ਹ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ ਇਕ ਸਰਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਵਿਚ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਨੂੰ ਆਗਾਮੀ ਲੋਕ ਸਭਾ ਚੋਣਾਂ-2024 ਬਾਬਤ ਵੱਖ-ਵੱਖ ਵਿਸ਼ਿਆਂ ‘ਤੇ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਸ ਮੌਕੇ ਵਧੀਕ ਸੀਈਓ ਅਭੀਜੀਤ ਕਪਲਿਸ਼ ਵੀ ਹਾਜ਼ਰ ਸਨ।
ਸਿਬਿਨ ਸੀ.  ਨੇ ਦੱਸਿਆ ਕਿ ਕੌਮੀ ਪੱਧਰ ਦੇ ਮਾਸਟਰ ਟ੍ਰੇਨਰਾਂ ਵੱਲੋਂ ਏਆਰਓਜ਼ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਚੰਡੀਗੜ੍ਹ ਵਿਚ ਪੰਜਾਬ ਦੇ 59 ਏਆਰਓਜ਼ ਤੇ ਯੂਟੀ ਚੰਡੀਗੜ੍ਹ ਦੇ 10 ਏਆਰਓਜ਼ ਜਦਕਿ ਅੰਮ੍ਰਿਤਸਰ ਵਿਖੇ ਪੰਜਾਬ ਦੇ 58 ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ ਸਿਖਲਾਈ ਦਾ ਪ੍ਰਬੰਧ ਕੀਤਾ ਗਿਆ ਹੈ।

ਚਾਚੇ ਨੇ 7 ਸਾਲਾ ਮਸੂਮ ਭਤੀਜੀ ਦਾ…

2 ਮਾਰਚ 2024: ਹਰਿਆਣਾ ਦੇ ਨੂਹ ਜ਼ਿਲ੍ਹੇ ‘ਚ ਚਾਚੇ ਨੇ 7 ਸਾਲਾ ਭਤੀਜੀ ਦਾ ਕਤਲ ਕਰ ਦਿਤਾ। ਇਸ ਤੋਂ…

ਤੇਜ਼ਧਾਰ ਹਥਿਆਰਾਂ ਨਾਲ ਭਾਜਪਾ ਨੇਤਾ…

ਛੱਤੀਸਗੜ੍ਹ 2 ਮਾਰਚ 2024 : ਛੱਤੀਸਗੜ੍ਹ ‘ਚ…

ਸ਼ਾਨਨ ਪਾਵਰ ਪ੍ਰੋਜੈਕਟ ਦੀ ਲੀਜ਼…

ਚੰਡੀਗੜ੍ਹ, 2 ਮਾਰਚ 2024 – ਸ਼ਾਨਨ ਪਾਵਰ…

ਗੌਤਮ ਗੰਭੀਰ ਵੱਲੋਂ ਰਾਜਨੀਤੀ ਤੋਂ…

ਨਵੀਂ ਦਿੱਲੀ, 2 ਮਾਰਚ 2024: ਸਾਬਕਾ ਕ੍ਰਿਕਟਰ…

Listen Live

Subscription Radio Punjab Today

6 ਮੰਜ਼ਿਲਾ ਰੈਸਟੋਰੈਂਟ ‘ਚ ਲੱਗੀ ਭਿਆਨਕ ਅੱਗ,…

ਢਾਕਾ 1 ਮਾਰਚ 2024 – ਢਾਕਾ – ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਬੈਲੀ ਰੋਡ ਸਥਿਤ ਇਕ 6 ਮੰਜ਼ਿਲਾ ਰੈਸਟੋਰੈਂਟ ‘ਚ…

ਭਿਆਨਕ ਹਾਦਸਾ: ਪੁਲ ਤੋਂ ਹੇਠਾਂ…

28 ਫਰਵਰੀ 2024: ਅਫਰੀਕੀ ਦੇਸ਼ ਮਾਲੀ ‘ਚ…

ਅਮਰੀਕਾ ‘ਚ ਅਣਪਛਾਤਿਆਂ ਨੇ ਗੋ.ਲੀਆਂ…

ਨਿਊਯਾਰਕ, 26 ਫਰਵਰੀ 2024 – ਬੀਤੇ ਦਿਨ…

ਯੂਕੇ ਦੀ ਸੰਸਦ ‘ਚ ਸਿੱਖ…

ਲੰਡਨ: 23 ਫਰਵਰੀ 2024- ਭਾਰਤ ਵਿਚ ਇੱਕ…

Our Facebook

Social Counter

  • 38861 posts
  • 0 comments
  • 0 fans