Menu

ਕਿਸਾਨਾਂ ਦੇ ਮਾਰਚ ਦੇ ਮੱਦੇਨਜ਼ਰ ਦਿੱਲੀ ਏਅਰਪੋਰਟ ਵੱਲੋਂ ਯਾਤਰੀਆਂ ਲਈ ਐਡਵਾਈਜ਼ਰੀ ਜਾਰੀ

13 ਫਰਵਰੀ 2024-: ਦਿੱਲੀ ਵੱਲ ਕਿਸਾਨਾਂ ਦੇ ਮਾਰਚ ਦੇ ਮੱਦੇਨਜ਼ਰ ਦਿੱਲੀ ਟ੍ਰੈਫਿਕ ਪੁਲਿਸ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਦੂਜੇ ਪਾਸੇ ਦਿੱਲੀ ਏਅਰਪੋਰਟ ਨੇ ਵੀ ਯਾਤਰੀਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਕਿਸਾਨਾਂ ਦੇ ਮਾਰਚ ਬਾਰੇ ਦਿੱਲੀ ਏਅਰਪੋਰਟ ਨੇ ਕਿਹਾ ਹੈ ਕਿ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਅੱਜ ਤੋਂ ਸ਼ੁਰੂ ਹੋ ਰਹੇ ਕਿਸਾਨ ਅੰਦੋਲਨ ਕਾਰਨ ਆਵਾਜਾਈ ਪ੍ਰਭਾਵਿਤ ਹੋਵੇਗੀ।ਅੱਗੇ ਦਸਿਆ ਗਿਆ ਕਿ ਕਈ ਰੂਟਾਂ ਵਿਚ ਬਦਲਾਅ ਕੀਤੇ ਗਏ ਹਨ। ਵਪਾਰਕ ਵਾਹਨਾਂ ਲਈ ਟ੍ਰੈਫਿਕ ਪਾਬੰਦੀਆਂ ਅਤੇ ਬਦਲਾਅ 12 ਫਰਵਰੀ ਤੋਂ ਲਾਗੂ ਹੋ ਗਏ ਹਨ। ਇਸ ਲਈ ਸਮੇਂ ਸਿਰ ਹਵਾਈ ਅੱਡੇ ‘ਤੇ ਪਹੁੰਚਣ ਅਤੇ ਆਸਾਨ ਯਾਤਰਾ ਕਰਨ ਲਈ, ਤੁਸੀਂ ਸੁਵਿਧਾਜਨਕ ਆਵਾਜਾਈ ਵਿਕਲਪਾਂ ਲਈ ਟਰਮੀਨਲ 1 (T1) ਲਈ ਮੈਜੈਂਟਾ ਲਾਈਨ ਜਾਂ ਟਰਮੀਨਲ 3 (T3) ਲਈ ਏਅਰਪੋਰਟ ਮੈਟਰੋ ਦੀ ਵਰਤੋਂ ਕਰ ਸਕਦੇ ਹੋ। ਏਅਰਪੋਰਟ ਵਲੋਂ ਜਾਰੀ ਐਡਵਾਈਜ਼ਰੀ ਵਿਚ ਕਿਹਾ ਗਿਆ ਹੈ ਕਿ ਯਾਤਰੀਆਂ ਨੂੰ ਦਿੱਲੀ ਮੈਟਰੋ ਰਾਹੀਂ ਸਫ਼ਰ ਕਰਨਾ ਚਾਹੀਦਾ ਹੈ।

ਦਿੱਲੀ ਟ੍ਰੈਫਿਕ ਦੇ ਵਿਸ਼ੇਸ਼ ਪੁਲਿਸ ਕਮਿਸ਼ਨਰ ਕੇ ਜਗਦੀਸ਼ਨ ਨੇ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਵਿਚ ਦਾਖਲ ਹੋਣ ਤੋਂ ਰੋਕਣ ਲਈ ਕਈ ਰਸਤੇ ਬੰਦ ਕਰਨੇ ਪੈਣਗੇ। ਜਿਥੇ ਵੀ ਲੋੜ ਪਈ, ਉਹ ਰਸਤੇ ਬੰਦ ਕਰ ਦਿਤੇ ਜਾਣਗੇ। ਦਿੱਲੀ ਪੁਲਿਸ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਿੰਘੂ, ਟਿੱਕਰੀ ਅਤੇ ਗਾਜ਼ੀਪੁਰ ਸਰਹੱਦਾਂ ਨੂੰ ਰਾਤ ਨੂੰ ਪੂਰੀ ਤਰ੍ਹਾਂ ਬੰਦ ਕਰ ਦਿਤਾ ਜਾਵੇਗਾ। ਹਾਲਾਤਾਂ ਦੇ ਆਧਾਰ ‘ਤੇ ਸਿੰਘੂ ਬਾਰਡਰ, ਗਾਜ਼ੀਪੁਰ ਬਾਰਡਰ ਅਤੇ ਟਿੱਕਰੀ ਬਾਰਡਰ ‘ਤੇ ਟਰੈਫਿਕ ਡਾਇਵਰਸ਼ਨ ਦੀ ਲੋੜ ਪੈ ਸਕਦੀ ਹੈ। ਆਮ ਲੋਕਾਂ ਨੂੰ ਸੋਸ਼ਲ ਮੀਡੀਆ ਆਦਿ ਪਲੇਟਫਾਰਮਾਂ ਰਾਹੀਂ ਡਾਇਵਰਸ਼ਨ ਬਾਰੇ ਪਹਿਲਾਂ ਹੀ ਸੂਚਿਤ ਕੀਤਾ ਜਾਵੇਗਾ।

ਦੱਸ ਦੇਈਏ ਕਿ ਦਿੱਲੀ ਚੱਲੋ ਮਾਰਚ ਦੇ ਚਲਦਿਆਂ ਰਾਸ਼ਟਰੀ ਰਾਜਧਾਨੀ ਨੂੰ ਛਾਉਣੀ ਵਿਚ ਤਬਦੀਲ ਕਰ ਦਿਤਾ ਗਿਆ ਹੈ। ਸੋਮਵਾਰ ਤੋਂ 30 ਦਿਨਾਂ ਲਈ ਪੂਰੀ ਦਿੱਲੀ ਵਿਚ ਧਾਰਾ 144 ਲਾਗੂ ਕਰ ਦਿਤੀ ਗਈ ਹੈ। ਕੁੰਡਲੀ-ਸਿੰਘੂ, ਟਿੱਕਰੀ ਅਤੇ ਗਾਜ਼ੀਪੁਰ ਸਮੇਤ ਸਾਰੀਆਂ ਸਰਹੱਦਾਂ ਦੀ ਕਿਲਾਬੰਦੀ ਕਰ ਦਿਤੀ ਗਈ ਹੈ।ਇਸ ਵਿਚਾਲੇ ਖ਼ਬਰਾਂ ਹਨ ਕਿ ਦਿੱਲੀ-ਅੰਮ੍ਰਿਤਸਰ ਰੂਟ ਦੇ ਹਵਾਈ ਕਿਰਾਇਆਂ ਵਿਚ ਵੀ ਵਾਧਾ ਹੋਇਆ ਹੈ। ਖ਼ਬਰਾਂ ਅਨੁਸਾਰ ਏਅਰ ਇੰਡੀਆ, ਵਿਸਤਾਰਾ ਅਤੇ ਇੰਡੀਗੋ ਵਲੋਂ ਅੰਮ੍ਰਿਤਸਰ ਤੇ ਦਿੱਲੀ ਵਿਚਾਲੇ 10 ਫਲਾਈਟਸ ਚਲਾਈਆਂ ਜਾਂਦੀਆਂ ਹਨ। ਆਮ ਤੌਰ ’ਤੇ ਅੰਮ੍ਰਿਤਸਰ ਅਤੇ ਦਿੱਲੀ ਵਿਚਕਾਰ ਕਿਰਾਇਆ 3200 ਤੋਂ 3500 ਰੁਪਏ ਪ੍ਰਤੀ ਟਿਕਟ ਹੁੰਦਾ ਹੈ। ਹੁਣ ਮੁਸਾਫਰ 14 ਤੋਂ 19 ਹਜ਼ਾਰ ਰੁਪਏ ਇਕ ਪਾਸੇ ਦਾ ਕਿਰਾਇਆ ਭਰ ਰਹੇ ਹਨ। ਇਸ ਦੇ ਨਾਲ ਹੀ ਮੌਜੂਦਾ ਸਮੇਂ ਵਿਚ ਕੋਈ ਵੀ ਸੀਟ ਖਾਲੀ ਨਹੀਂ ਹੈ।

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans