Menu

‘ਆਪ’ ਦਿੱਲੀ ’ਚ ਖ਼ੁਦ 6 ਸੀਟਾਂ ’ਤੇ ਲੜੇਗੀ ਚੋਣ, ਕਾਂਗਰਸ ਨੂੰ ਇਕ ਸੀਟ ਦੀ ਕੀਤੀ ਪੇਸ਼ਕਸ਼

ਨਵੀਂ ਦਿੱਲੀ, 13 ਫਰਵਰੀ 2024: ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਕਿਹਾ ਕਿ ਉਹ 2024 ਦੀਆਂ ਲੋਕ ਸਭਾ ਚੋਣਾਂ ’ਚ ਦਿੱਲੀ ਦੀਆਂ 6 ਸੀਟਾਂ ’ਤੇ ਚੋਣ ਲੜਨਾ ਚਾਹੁੰਦੀ ਹੈ। ਇਸ ਨੇ ਕਾਂਗਰਸ ਨੂੰ ਸਿਰਫ ਇਕ ਸੀਟ ਦੀ ਪੇਸ਼ਕਸ਼ ਕੀਤੀ ਹੈ। ਆਮ ਆਦਮੀ ਪਾਰਟੀ (ਆਪ) ਨੇ ਅਪਣੀ ਸਹਿਯੋਗੀ ਕਾਂਗਰਸ ਨੂੰ ਸੀਟਾਂ ਦੀ ਵੰਡ ਦੇ ਸਮਝੌਤੇ ਨੂੰ ਛੇਤੀ ਤੋਂ ਛੇਤੀ ਅੰਤਿਮ ਰੂਪ ਦੇਣ ਲਈ ਕਿਹਾ ਹੈ।

ਪਾਰਟੀ ਨੇ ਗੁਜਰਾਤ ਦੀਆਂ ਦੋ ਲੋਕ ਸਭਾ ਸੀਟਾਂ ਅਤੇ ਗੋਆ ਦੀ ਇਕ ਸੀਟ ਲਈ ਵੀ ਉਮੀਦਵਾਰਾਂ ਦਾ ਐਲਾਨ ਕੀਤਾ। ਪਾਰਟੀ ਦੀ ਸਿਆਸੀ ਮਾਮਲਿਆਂ ਦੀ ਕਮੇਟੀ (ਪੀ.ਏ.ਸੀ.) ਦੀ ਬੈਠਕ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਕਿਹਾ ਕਿ ਵੈਂਜੀ ਵਿਗਾਸ ਦਖਣੀ ਗੋਆ ਸੀਟ ਤੋਂ, ਚੈਤਰ ਵਸਾਵਾ ਅਤੇ ਉਮੇਸ਼ ਭਾਈ ਮਕਵਾਨਾ ਲੜੀਵਾਰ ਗੁਜਰਾਤ ਦੀ ਭਰੂਚ ਅਤੇ ਭਾਵਨਗਰ ਸੀਟਾਂ ਤੋਂ ਚੋਣ ਲੜਨਗੇ।

ਪਾਠਕ ਨੇ ਕਿਹਾ ਕਿ ‘ਆਪ’ ਨੇ ‘ਇੰਡੀਆ’ ਗੱਠਜੋੜ ਤੋਂ ਗੁਜਰਾਤ ’ਚ ਅੱਠ ਲੋਕ ਸਭਾ ਸੀਟਾਂ ਦੀ ਮੰਗ ਕੀਤੀ ਹੈ, ਜੋ ਪਿਛਲੀਆਂ ਵਿਧਾਨ ਸਭਾ ਚੋਣਾਂ ’ਚ ਪਾਰਟੀ ਨੂੰ ਮਿਲੀਆਂ ਵੋਟਾਂ ਦੇ ਅਨੁਪਾਤ ’ਚ ਹੈ। ਗੁਜਰਾਤ ’ਚ 26 ਲੋਕ ਸਭਾ ਸੀਟਾਂ ਹਨ।  ਉਨ੍ਹਾਂ ਕਿਹਾ, ‘‘ਅਸੀਂ ਦਿੱਲੀ ’ਚ 6 ਸੀਟਾਂ ’ਤੇ ਚੋਣ ਲੜਨਾ ਚਾਹੁੰਦੇ ਹਾਂ ਅਤੇ ਹਾਲ ਹੀ ਦੀਆਂ ਚੋਣਾਂ ’ਚ ਵੋਟ ਫੀ ਸਦੀ ਦੇ ਆਧਾਰ ’ਤੇ ਕਾਂਗਰਸ ਨੂੰ ਇਕ ਸੀਟ ਦੀ ਪੇਸ਼ਕਸ਼ ਕਰਨਾ ਚਾਹੁੰਦੇ ਹਾਂ। ਅਸੀਂ ਫਿਲਹਾਲ ਦਿੱਲੀ ਲਈ ਕਿਸੇ ਉਮੀਦਵਾਰ ਦਾ ਐਲਾਨ ਨਹੀਂ ਕਰ ਰਹੇ ਹਾਂ ਪਰ ਜੇ ਸੀਟਾਂ ਦੀ ਵੰਡ ਬਾਰੇ ਗੱਲਬਾਤ ਜਲਦੀ ਪੂਰੀ ਨਹੀਂ ਹੋਈ ਤਾਂ ਅਸੀਂ ਦਿੱਲੀ ਦੀਆਂ ਛੇ ਸੀਟਾਂ ਲਈ ਵੀ ਉਮੀਦਵਾਰਾਂ ਦਾ ਐਲਾਨ ਕਰਾਂਗੇ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans