Menu

ਪੁਲਿਸ ਚੌਕੀ ਦੇ ਬਾਹਰ ਵਿਅਕਤੀ ਨੇ ਖੁਦ ਨੂੰ ਲਗਾਈ ਅੱਗ

ਪੁਣੇ, 14 ਫਰਵਰੀ 2024: ਮਹਾਰਾਸ਼ਟਰ ’ਚ ਇਕ ਪੁਲਿਸ ਚੌਕੀ ਦੇ ਬਾਹਰ ਇਕ 34 ਸਾਲ ਦੇ ਵਿਅਕਤੀ ਨੇ ਖੁਦ ਨੂੰ ਅੱਗ ਲਗਾ ਲਈ, ਜਿਸ ਕਾਰਨ ਉਹ ਗੰਭੀਰ ਰੂਪ ਨਾਲ ਝੁਲਸ ਗਿਆ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿਤੀ।ਇਹ ਘਟਨਾ ਮੰਗਲਵਾਰ ਨੂੰ ਵਾਘੋਲੀ ਇਲਾਕੇ ’ਚ ਵਾਪਰੀ। ਪੁਲਿਸ ਨੇ ਦਸਿਆ ਕਿ ਰੋਹਿਦਾਸ ਜਾਧਵ ਨੇ ਪੁਲਿਸ ਚੌਕੀ ਦੇ ਬਾਹਰ ਖੁਦ ਨੂੰ ਅੱਗ ਲਗਾ ਲਈ। ਪੁਲਿਸ ਵਾਲਿਆਂ ਨੇ ਅੱਗ ਬੁਝਾਈ ਅਤੇ ਜਾਧਵ ਨੂੰ ਹਸਪਤਾਲ ਪਹੁੰਚਾਇਆ। ਪੁਲਿਸ ਨੇ ਦਸਿਆ ਕਿ ਜਾਧਵ ਦੀ ਹਾਲਤ ਨਾਜ਼ੁਕ ਹੈ।

ਰੋਹਿਦਾਸ ਜਾਧਵ ਨੇ ਅਪਣੀ ਹਾਊਸਿੰਗ ਸੋਸਾਇਟੀ ’ਚ ਪਾਰਕਿੰਗ ਵਿਵਾਦ ਨੂੰ ਲੈ ਕੇ ਇਕ ਹੋਰ ਵਿਅਕਤੀ ਵਿਰੁਧ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ’ਚ ਪੁਲਿਸ ਨੇ ਗੈਰ-ਸੰਗੀਨ ਅਪਰਾਧ ਦੇ ਤਹਿਤ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ’ਚ ਇਕ ਜਵਾਬੀ ਸ਼ਿਕਾਇਤ ਵੀ ਦਰਜ ਕੀਤੀ ਗਈ ਸੀ।

ਜਾਧਵ ਨੇ ਅੱਜ ਸਵੇਰੇ ਵਾਘੋਲੀ ਇਲਾਕੇ ’ਚ ਪੁਲਿਸ ਚੌਕੀ ਦਾ ਦੌਰਾ ਕੀਤਾ ਅਤੇ ਅਪਣੀ ਸ਼ਿਕਾਇਤ ’ਤੇ ਤੁਰਤ ਕਾਰਵਾਈ ਦੀ ਮੰਗ ਕੀਤੀ। ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਲੋੜੀਂਦੀ ਕਾਰਵਾਈ ਦਾ ਭਰੋਸਾ ਦਿਤਾ ਕਿਉਂਕਿ ਗੈਰ-ਸੰਗੀਨ ਅਪਰਾਧ ਤਹਿਤ ਦਾਇਰ ਕੀਤੀ ਗਈ ਸ਼ਿਕਾਇਤ ’ਚ ਗ੍ਰਿਫਤਾਰੀ ਦਾ ਕੋਈ ਪ੍ਰਬੰਧ ਨਹੀਂ ਹੈ। ਅਧਿਕਾਰੀ ਨੇ ਕਿਹਾ ਕਿ ਜਾਧਵ ਨੂੰ ਇਹ ਮਾਮਲਾ ਸਮਝ ਨਹੀਂ ਆਇਆ। ਇਸ ਤੋਂ ਬਾਅਦ ਜਾਧਵ ਬਾਹਰ ਗਿਆ ਅਤੇ ਖ਼ੁਦ ’ਤੇ ਕੋਈ ਜਲਣਸ਼ੀਲ ਪਦਾਰਥ ਪਾ ਕੇ ਖੁਦ ਨੂੰ ਅੱਗ ਲਗਾ ਲਈ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40099 posts
  • 0 comments
  • 0 fans