Menu

ਵਿਧਾਇਕ ਵੱਲੋਂ ਜ਼ਿਲ੍ਹੇ ਚ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਮੁਹਿੰਮ ਦਾ ਆਗਾਜ਼, ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਬਠਿੰਡਾ, 14 ਫਰਵਰੀ :(ਵੀਰਪਾਲ ਕੌਰ)-  ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ ਨੇ ਸਥਾਨਕ ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲ ਧੋਬੀਆਣਾ ਤੋਂ ਜ਼ਿਲ੍ਹੇ ਚ ਸਾਲ 2024-25 ਲਈ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਮੁਹਿੰਮ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਦਾਖਲਾ ਮੁਹਿੰਮ ਸਬੰਧੀ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਵੀ ਕੀਤਾ ਗਿਆ। ਇਹ ਵੈਨ ਨਰਸਰੀ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਲਈ ਮਾਪਿਆਂ ਨੂੰ ਜਾਗਰੂਕ ਕਰੇਗੀ।

ਇਸ ਮੌਕੇ ਵਿਧਾਇਕ   ਗਿੱਲ ਨੇ ਕਿਹਾ ਕਿ ਅੱਜ ਇੱਕ ਪਵਿੱਤਰ ਕਾਰਜ ਦੀ ਸ਼ੁਰੂਆਤ ਹੋਈ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਜਿਹੜੇ ਵਾਅਦੇ ਕੀਤੇ ਗਏ ਸਨ, ਉਹ ਪੂਰੇ ਹੋ ਰਹੇ ਹਨ।ਵਿਧਾਇਕ   ਗਿੱਲ ਨੇ ਕਿਹਾ ਕਿ ਸਰਕਾਰ ਦਾ ਇਹ ਟੀਚਾ ਹੈ ਕਿ ਵਧ ਤੋਂ ਵਧ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਹੋਣ ਤੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੇ ਵੱਡਮੁੱਲੇ ਤਜ਼ਰਬੇ ਅਤੇ ਸਰਕਾਰੀ ਸਕੂਲਾਂ ਦੇ ਚੰਗੇ ਬੁਨਿਆਦੀ ਢਾਂਚੇ ਦਾ ਲਾਹਾ ਲੈਣ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜ ਕਾਲ ਦੌਰਾਨ ਲੋਕ ਸਰਕਾਰੀ ਸਕੂਲਾਂ ਦਾ ਰਾਹ ਹੀ ਭੁੱਲ ਗਏ ਸਨ। ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਕਾਰਨ ਵੱਡੀ ਗਿਣਤੀ ਪ੍ਰਾਈਵੇਟ ਸਕੂਲ ਹੋਂਦ ਵਿੱਚ ਆਏ, ਜਦਕਿ ਨਾ ਤਾਂ ਬਹੁਤੇ ਪ੍ਰਾਈਵੇਟ ਸਕੂਲਾਂ ਵਿੱਚ ਸਰਕਾਰੀ ਸਕੂਲਾਂ ਵਰਗਾ ਢਾਂਚਾ ਹੈ ਤੇ ਨਾ ਹੀ ਚੰਗੇ ਅਧਿਆਪਕ ਹਨ, ਜਿਸ ਕਾਰਨ ਲੋਕਾਂ ਦੀ ਲੁੱਟ ਹੁੰਦੀ ਰਹੀ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦਿੱਲੀ ਤੋਂ ਬਾਅਦ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਲਿਆ ਕੇ ਦਿਖਾਈ ਹੈ। ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸਾਰੇ ਮਾਪੇ ਇਹ ਚਾਹੁਣਗੇ ਕਿ ਉਨ੍ਹਾਂ ਦੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲਾ ਮਿਲੇ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਪਦਮਨੀ ਨੇ ਦੱਸਿਆ ਕਿ ਇਹ ਸਪੈਸ਼ਲ ਦਾਖ਼ਲਾ ਮੁਹਿੰਮ ਦੋ ਦਿਨ 14 ਅਤੇ 15 ਫਰਵਰੀ ਨੂੰ ਚੱਲੇਗੀ।ਸਰਕਾਰੀ ਸਕੂਲਾਂ ਵਿੱਚ ਵੱਧ ਤੋਂ ਵੱਧ ਬੱਚੇ ਦਾਖ਼ਲ ਕਰਵਾਉਣ ਦੇ ਮੱਦੇਨਜ਼ਰ ਪ੍ਰਚਾਰ ਲਈ ਸਪੈਸ਼ਲ ਵੈਨ ਤਿਆਰ ਕੀਤੀ ਗਈ ਹੈ। ਇਹ ਵੈਨ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਜਾ ਕੇ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਵਰ੍ਹੇ ਸਰਕਾਰੀ ਸਕੂਲਾਂ ਵਿੱਚ ਨਰਸਰੀ ਕਲਾਸ ਵੀ ਸ਼ੁਰੂ ਕੀਤੀ ਗਈ ਹੈ। ਜਿਸ ਵਿੱਚ 3 ਸਾਲ ਦੇ ਬੱਚੇ ਨੂੰ ਵੀ ਮਾਪੇ ਪੜ੍ਹਾਉਣ ਲਈ ਦਾਖ਼ਲ ਕਰਵਾ ਸਕਦੇ ਹਨ, ਜਦਕਿ ਇਸ ਤੋਂ ਪਹਿਲਾਂ ਸਰਕਾਰੀ ਸਕੂਲਾਂ ਵਿੱਚ ਐਲ.ਕੇ.ਜੀ ਅਤੇ ਯੂ.ਕੇ.ਜੀ ਲਈ ਦਾਖ਼ਲੇ ਹੁੰਦੇ ਸਨ।ਇਸ ਮੌਕੇ ਕੌਂਸਲਰ  ਸੁਖਦੀਪ ਸਿੰਘ ਢਿੱਲੋਂ, ਡਿਪਟੀ ਡੀ.ਈ.ਓ  ਮਹਿੰਦਰਪਾਲ ਸਿੰਘ, ਡਿਪਟੀ ਡੀ.ਈ.ਓ ਇਕਬਾਲ ਸਿੰਘ ਬਰਾੜ, ਆਪ ਆਗੂ  ਜਗਦੀਸ਼ ਸਿੰਘ ਵੜੈਂਚ ਅਤੇ ਹਰਮੰਦਰ ਸਿੰਘ ਬਰਾੜ ਤੋਂ ਇਲਾਵਾ ਵੱਖ-ਵੱਖ ਸਰਕਾਰੀ ਸਕੂਲਾਂ ਦੇ ਮੁੱਖ ਅਧਿਆਪਕ ਤੇ ਹੋਰ ਸਟਾਫ਼ ਆਦਿ ਹਾਜ਼ਰ ਸੀ।

ਨਹੀਂ ਰਹੇ IAF ਦੇ ਸਭ ਤੋਂ ਬਜ਼ੁਰਗ…

ਨਵੀਂ ਦਿੱਲੀ, 17 ਅਪ੍ਭਾਰੈਲ 2024- ਰਤੀ ਹਵਾਈ ਸੈਨਾ ਦੇ ਸਭ ਤੋਂ ਬਜ਼ੁਰਗ ਅਤੇ ਸਾਬਕਾ ਪਾਇਲਟ ਸਕੁਐਡਰਨ ਲੀਡਰ (ਸੇਵਾਮੁਕਤ) ਦਲੀਪ…

ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ…

17 ਅਪ੍ਰੈਲ 2024-: ਵਾਰਿਸ ਪੰਜਾਬ ਦੇ (WPD)…

ਆਪ’ ਉਮੀਦਵਾਰ ਉਮੇਸ਼ ਮਕਵਾਣਾ ਦੇ…

ਚੰਡੀਗੜ੍ਹ, 16 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ…

AAP ਨੇ ਗੁਜਰਾਤ ਲਈ ਸਟਾਰ…

ਨਵੀਂ ਦਿੱਲੀ, 16 ਅਪ੍ਰੈਲ 2024: ਆਮ ਆਦਮੀ ਪਾਰਟੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39771 posts
  • 0 comments
  • 0 fans