Menu

ਇਕਜੁਟ ਹੋ ਗਿਆ ਪੰਜਾਬ ਦਾ ਕਿਸਾਨ , ਰੇਲਵੇ ਟ੍ਰੈਕਾਂ ‘ਤੇ ਦਿਸੀਆਂ ਪੀਲੀਆਂ ਚੁੰਨੀਆਂ ਵਾਲੀਆਂ ਬੀਬੀਆਂ

ਬਠਿੰਡਾ,15 ਫਰਵਰੀ ( ਵੀਰਪਾਲ ਕੌਰ ) ਕਿਸਾਨੀ ਮੰਗਾਂ ਲਈ ਸੰਯੁਕਤ ਕਿਸਾਨ ਮੋਰਚਾ ( ਗੈਰ ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਵਿੱਚ ਸ਼ਾਮਲ ਜਥੇਬੰਦੀਆਂ ਵੱਲੋਂ ਦਿੱਲੀ ਧਰਨਾ ਲਾਉਣ ਜਾ ਰਹੇ ਕਿਸਾਨਾਂ ਨੂੰ ਰੋਕ ਕੇ ਉਹਨਾਂ ਤੇ ਅਥਰੂ ਗੈਸ ਸੁੱਟਣ ਅਤੇ ਗੋਲੀਆਂ ਮਾਰ ਕੇ ਜਬਰ ਕਰਨ ਵਿਰੁੱਧ ਅਤੇ ਕਿਸਾਨੀ ਮੰਗਾਂ ਦੀ ਹਮਾਇਤ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਸੂਬਾ ਕਮੇਟੀ ਦੇ ਸੱਦੇ ਤਹਿਤ ਜਿਲਾ ਬਠਿੰਡਾ ਅਤੇ ਬਰਨਾਲਾ ਵੱਲੋਂ  ਜੇਠੂਕੇ ਵਿਖੇ 12 ਵਜੇ ਤੋਂ 3 ਵਜੇ ਤੱਕ ਤਿੰਨ ਘੰਟੇ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ।  ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ , ਸੂਬਾ ਮੀਤ ਪ੍ਰਧਾਨ ਰੂਪ ਸਿੰਘ ਛੰਨਾ ,ਜ਼ਿਲਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਬਠਿੰਡਾ ਜਿਲੇ ਦੀ ਔਰਤ ਵਿੰਗ ਦੀ ਪ੍ਰਧਾਨ ਹਰਿੰਦਰ ਕੌਰ ਬਿੰਦੂ ਅਤੇ ਬਰਨਾਲਾ ਜਿਲੇ ਦੇ ਆਗੂ ਕਮਲਜੀਤ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਇਹ ਚਿਰਾਂ ਤੋਂ ਖੜ੍ਹੀਆਂ ਅਹਿਮ ਮੰਗਾਂ ਨੂੰ ਫੌਰੀ ਮੰਨਣਾ ਤੇ ਲਾਗੂ ਕਰਨਾ ਚਾਹੀਦਾ ਹੈ। ਕਿਸਾਨ ਅੰਦੋਲਨ ਤੋਂ ਮਗਰੋਂ ਕੇਂਦਰੀ ਹਕੂਮਤ ਨੇ ਦੋ ਸਾਲ ਲੰਘਾ ਦਿੱਤੇ ਹਨ ਤੇ ਪਹਿਲਾਂ ਹੀ ਕਿਸਾਨਾਂ ਨੂੰ ਬਹੁਤ ਲੰਮਾ ਇੰਤਜ਼ਾਰ ਕਰਵਾਇਆ ਗਿਆ ਹੈ। ਹੁਣ ਜਲਦਬਾਜੀ ਵਿੱਚ ਐਮਐਸਪੀ ਬਾਰੇ ਕਾਨੂੰਨ ਨਾ ਬਣਾਏ ਜਾ ਸਕਣ ਦੀ ਦਲੀਲ ਬਿਲਕੁਲ ਬੇਤੁਕੀ ਹੈ।

ਉਨਾ ਕਿਹਾ ਕਿ ਸਭਨਾਂ ਫਸਲਾਂ ਦੀ ਐਮ ਐਸ ਪੀ ਉੱਪਰ ਸਰਕਾਰੀ ਖਰੀਦ ਦੀ ਗਰੰਟੀ ਕਨੂੰਨੀ ਕਰਨ, ਭਾਰਤ ਨੂੰ ਸਾਮਰਾਜੀ ਸੰਸਾਰ ਵਪਾਰ ਸੰਸਥਾ ਵਿੱਚੋਂ ਬਾਹਰ ਕੱਢਣ, ਸਰਬ ਵਿਆਪਕ ਜਨਤਕ ਵੰਡ ਪ੍ਰਣਾਲੀ ਲਾਗੂ ਕਰਨ, ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਖਤਮ ਕਰਨ, ਭਾਰਤ ਨੂੰ ਸਾਮਰਾਜੀ ਸੰਸਾਰ ਵਪਾਰ ਸੰਸਥਾ ਵਿੱਚੋਂ ਬਾਹਰ ਕੱਢਣ, ਲਖੀਮਪੁਰ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ, ਕਿਸਾਨਾਂ ਮਜ਼ਦੂਰਾਂ ਨੂੰ ਬੁਢਾਪਾ ਪੈਨਸ਼ਨ, ਪੂਰੀ ਭਰਪਾਈ ਵਾਲੀ ਫ਼ਸਲੀ ਬੀਮਾ ਸਕੀਮ ਆਦਿ ਮੁੱਦੇ ਫੌਰੀ ਤੌਰ ਤੇ ਹੱਲ ਕੀਤੇ ਜਾਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨ ਇਹਨਾਂ ਹੱਕੀ ਮੰਗਾਂ ਲਈ ਮੁੜ ਤਿੱਖੇ ਸੰਘਰਸ਼ ਦਾ ਇਰਾਦਾ ਜ਼ਾਹਰ ਕਰ ਰਹੇ ਹਨ ਅਤੇ ਕਿਸਾਨਾਂ ਦੀ ਇਸ ਆਵਾਜ਼ ਨੂੰ ਦਬਾਉਣਾ ਜਾਂ ਅਣਗੌਲਿਆਂ ਕਰਨਾ ਕੇਂਦਰੀ ਭਾਜਪਾਈ ਹਕੂਮਤ ਵਾਸਤੇ ਮਹਿੰਗਾ ਸਾਬਿਤ ਹੋਵੇਗਾ। ਉਹਨਾਂ ਕਿਹਾ ਕਿ ਭਾਵੇਂ ਦਿੱਲੀ ਧਰਨਾ ਦੇਣ ਦਾ ਸੱਦਾ ਸਮੁੱਚੀਆਂ ਸੰਘਰਸ਼ੀਲ ਕਿਸਾਨ ਜਥੇਬੰਦੀਆਂ ਦੇ ਇੱਕ ਹਿੱਸੇ ਵੱਲੋਂ ਦਿੱਤਾ ਗਿਆ ਸੀ ਪਰ ਇਹਨਾਂ ਹੀ ਮੰਗਾਂ ‘ਤੇ ਮੁਲਕ ਦੀ ਸਮੁੱਚੀ ਕਿਸਾਨੀ ਵਰ੍ਹਿਆਂ ਤੋਂ ਸੰਘਰਸ਼ ਵਿਚ ਹੈ। ਭਾਰਤ ਬੰਦ ਦੇ 16 ਦੇ ਐਕਸ਼ਨ ਵਿੱਚ ਵੀ ਇਹ ਕਿਸਾਨੀ ਦੇ ਅਹਿਮ ਤੇ ਉਭਰਵੇਂ ਮੁੱਦੇ ਹਨ। ਅੱਜ ਕੀਤਾ ਜਾ ਰਿਹਾ ਰੇਲ ਰੋਕੋ ਐਕਸ਼ਨ ਵੀ ਇਹਨਾਂ ਮੁੱਦਿਆਂ ਅਤੇ ਕਿਸਾਨਾਂ ‘ਤੇ ਕੀਤੇ ਗਏ ਜਬਰ ਦੇ ਖਿਲਾਫ ਹੈ। ਉਹਨਾਂ ਕਿਹਾ ਕਿ ਕਿਸਾਨ ਰੋਹ ਦਾ ਸੰਕੇਤ ਮੋਦੀ ਸਰਕਾਰ ਨੂੰ ਸਮਝ ਲੈਣਾ ਚਾਹੀਦਾ ਹੈ।  ਧਰਨੇ ਨੂੰ ਹਰਦੀਪ ਸਿੰਘ ਟੱਲੇਵਾਲ,ਹਰਜਿੰਦਰ ਸਿੰਘ ਬੱਗੀ ,ਭਗਤ ਸਿੰਘ ਛੰਨਾ, ਦਰਸਨ ਸਿੰਘ ਭੈਣੀ ਮਹਿਰਾਜ,ਪਰਮਜੀਤ ਕੌਰ ਪਿੱਥੋ, ਹਰਪ੍ਰੀਤ ਕੌਰ ਜੇਠੂਕੇ ,ਜਗਦੇਵ ਸਿੰਘ ਜੋਗੇਵਾਲਾ, ਪੀਐਸਯੂ (ਸ਼ਹੀਦ ਰੰਧਾਵਾ) ਦੇ ਆਗੂ ਬਿੱਕਰ ਸਿੰਘ ਪੂਹਲਾ ਨੇ ਵੀ ਸੰਬੋਧਨ ਕੀਤਾ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਆਗੂਆਂ ਨੇ ਸਮੂਲੀਅਤ ਕੀਤੀ। ਝੰਡਾ ਸਿੰਘ ਜੇਠੂਕੇ ਨੇ ਐਲਾਨ ਕੀਤਾ ਕਿ ਕੱਲ ਨੂੰ ਸੰਯੁਕਤ ਕਿਸਾਨ ਮੋਰਚਾ ਦੇ ਭਾਰਤ ਬੰਦ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਠਿੰਡਾ ਅਤੇ ਬਰਨਾਲਾ ਵੱਲੋਂ ਟੋਲ ਪਲਾਜੇ ਰੋਕਣ ਦਾ ਫੈਸਲਾ ਕੀਤਾ। ਸਟੇਜ ਦਾ ਸੰਚਾਲਨ ਬਸੰਤ ਸਿੰਘ ਕੋਠਾ ਗੁਰੂ ਨੇ ਕੀਤਾ।

ਕੋਲਕਾਤਾ ਦੇ ਐਸਐਨ ਬੈਨਰਜੀ ਰੋਡ ‘ਤੇ ਜ਼ਬਰਦਸਤ,ਇਕ…

ਕੋਲਕਾਤਾ, 14 ਸਤੰਬਰ : ਕੋਲਕਾਤਾ ਦੇ ਐਸਐਨ ਬੈਨਰਜੀ ਰੋਡ ‘ਤੇ ਜ਼ਬਰਦਸਤ ਧਮਾਕਾ ਹੋਇਆ। ਜਿਸ ਵਿਚ ਇਕ ਔਰਤ ਜ਼ਖਮੀ ਹੋ ਗਈ। ਘਟਨਾ…

ਕਾਂਗਰਸ ਵੱਲੋਂ ਤਿੰਨ ਆਗੂ ਹਰਿਆਣਾ…

ਦਿੱਲੀ, 14 ਸਤੰਬਰ-ਪ੍ਰਤਾਪ ਬਾਜਵਾ ਸਮੇਤ ਤਿੰਨ ਲੀਡਰ…

ਪਿਸ਼ਾਬ ਮਿਲਾ ਕੇ ਵੇਚ ਰਿਹਾ…

ਦਿੱਲੀ, 14 ਸਤੰਬਰ- ਸ਼ੁੱਕਰਵਾਰ ਸ਼ਾਮ ਨੂੰ ਲੋਨੀ…

ਕਿਸ਼ਤਵਾੜ ‘ਚ ਅੱਤਵਾਦੀਆਂ ਨਾਲ ਮੁੱਠਭੇੜ…

ਜੰਮੂ ਕਸ਼ਮੀਰ, 14 ਸਤੰਬਰ-ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲੇ…

Listen Live

Subscription Radio Punjab Today

Subscription For Radio Punjab Today

ਅਗਲੇ ਹਫਤੇ Joe Biden ਕਵਾਡ ਸਿਖਰ ਸੰਮੇਲਨ…

13 ਸਤੰਬਰ 2024 : ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਅਗਲੇ ਹਫਤੇ ਡੇਲਾਵੇਅਰ ਸਥਿਤ ਅਪਣੀ ਰਿਹਾਇਸ਼ ’ਤੇ ਕਵਾਡ ਨੇਤਾਵਾਂ ਦੇ ਚੌਥੇ…

ਉੱਤਰ ਕੋਰੀਆ ਨੇ ਦੇਸ਼ ’ਚ…

North Korea : ਉੱਤਰੀ ਕੋਰੀਆ ਦੇ ਸਰਕਾਰੀ…

ਵੀਅਤਨਾਮ ’ਚ ਚੱਕਰਵਾਤ ਕਾਰਨ ਮਰਨ…

ਹਨੋਈ, 7 ਸਤੰਬਰ : ਚੱਕਰਤਾਵੀ ਤੂਫਾਨ ‘ਯਾਗੀ’…

ਅਮਰੀਕਾ ‘ਚ ਰਾਹੁਲ ਗਾਂਧੀ ਨੇ…

ਦਿੱਲੀ, 10 ਸਤੰਬਰ 2024: ਅਮਰੀਕਾ ਦੌਰੇ ‘ਤੇ…

Our Facebook

Social Counter

  • 42722 posts
  • 0 comments
  • 0 fans