Menu

ਹਰਿਆਣਾ ਤੋਂ ਬਾਅਦ ਹੁਣ ਭਲਕੇ ਪੰਜਾਬ ਦੇ ਇੰਨ੍ਹਾਂ ਜਿਲ੍ਹਿਆਂ ‘ਚ ਇੰਟਰਨੈਂਟ ਸੇਵਾਵਾਂ ਰਹਿਣਗੀਆਂ ਬੰਦ

15 ਫਰਵਰੀ 2024-ਹਰਿਆਣਾ ਵਿੱਚ ਕਿਸਾਨ ਅੰਦੋਲਨ ਕਾਰਨ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਪੰਜਾਬ ਦੇ ਪਟਿਆਲਾ, ਸੰਗਰੂਰ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿੱਚ 16 ਫਰਵਰੀ ਤੱਕ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ।  ਇਹ ਫੈਸਲਾ ਗ੍ਰਹਿ ਮੰਤਰਾਲੇ ਦੇ ਹੁਕਮਾਂ ‘ਤੇ ਲਿਆ ਗਿਆ ਹੈ। ਪਿਛਲੇ 2 ਦਿਨਾਂ ਤੋਂ ਲਗਾਤਾਰ ਖਨੌਰੀ ਅਤੇ ਨਾਲ ਲੱਗਦੇ ਇਲਾਕਿਆਂ ‘ਚ ਇੰਟਰਨੈੱਟ ਸੇਵਾਵਾਂ ਲਗਭਗ ਬੰਦ ਵਾਂਗ ਕੀਤੀਆਂ ਹੋਈਆਂ ਹਨ।
ਦੱਸ ਦੇਈਏ ਪੰਜਾਬ ਦੇ ਕਿਸਾਨਾਂ ਨੇ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ 12 ਫਰਵਰੀ ਨੂੰ ਫਤਿਹਗੜ੍ਹ ਸਾਹਿਬ ਵਿਖੇ ਇੱਕਜੁੱਟ ਹੋ ਕੇ ਪ੍ਰਦਰਸ਼ਨ ਕੀਤਾ ਸੀ। ਉਸੇ ਰਾਤ ਜਦੋਂ ਚੰਡੀਗੜ੍ਹ ਵਿੱਚ ਸ਼ਾਮ 5.30 ਵਜੇ ਕੇਂਦਰੀ ਮੰਤਰੀਆਂ ਨਾਲ ਉਨ੍ਹਾਂ ਦੀ ਘੰਟਾ ਭਰ ਚੱਲੀ ਮੀਟਿੰਗ ਅਸਫਲ ਰਹੀ ਤਾਂ ਉਨ੍ਹਾਂ ਨੇ 13 ਫਰਵਰੀ ਨੂੰ ਦਿੱਲੀ ਜਾਣ ਦਾ ਫੈਸਲਾ ਕੀਤਾ। ਇਸ ਦੌਰਾਨ, ਜਨਤਕ ਐਮਰਜੈਂਸੀ ਅਤੇ ਜਨਤਕ ਸੁਰੱਖਿਆ ਨਿਯਮਾਂ 2017 ਦਾ ਹਵਾਲਾ ਦਿੰਦੇ ਹੋਏ, ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜ ਦੇ ਤਿੰਨ ਜ਼ਿਲ੍ਹਿਆਂ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਸੰਗਰੂਰ ਦੇ ਕੁਝ ਹਿੱਸਿਆਂ ਵਿੱਚ ਇੰਟਰਨੈਟ ਸੇਵਾ ਬੰਦ ਕਰ ਦਿੱਤੀ ਸੀ।
PunjabKesari

ਦੱਸਿਆ ਜਾ ਰਿਹਾ ਹੈ ਕਿ ਭਲਕੇ ਭਾਰਤ ਬੰਦੇ ਦੇ ਸੱਦੇ ਦਰਮਿਆਨ ਇਹ ਫ਼ੈਸਲਾ ਲਿਆ ਗਿਆ ਹੈ। ਇਨ੍ਹਾਂ ਹੁਕਮਾਂ ਦੀ ਕਾਪੀ ਫਤਿਹਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਜਨਤਕ ਕੀਤੀ ਹੈ ਅਤੇ ਨਾਲ ਹੀ ਕਿਹਾ ਹੈ ਕਿ ਇਹ ਬੇਹੱਦ ਗਲਤ ਹੋ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ 13 ਫਰਵਰੀ ਨੂੰ ਜਦੋਂ ਕਿਸਾਨ ਫਤਿਹਗੜ੍ਹ ਸਾਹਿਬ ਤੋਂ ਹਰਿਆਣਾ ਵੱਲ ਮਾਰਚ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਫਤਿਹਗੜ੍ਹ ਸਾਹਿਬ ਤੋਂ ਕੁੱਝ ਲੋਕਾਂ ਦੇ ਫੋਨ ਆਏ ਕਿ ਇੰਟਰਨੈੱਟ ਬੰਦ ਹਨ। ਫਿਰ ਜਦੋਂ ਬੁੱਧਵਾਰ ਤੱਕ ਵੀ ਇੰਟਰਨੈੱਟ ਸੇਵਾਵਾਂ ਬਹਾਲ ਨਾ ਹੋਈਆਂ ਤਾਂ ਉਨ੍ਹਾਂ ਨੇ ਕੇਂਦਰ ਸਰਕਾਰ ਨਾਲ ਸੰਪਰਕ ਕੀਤਾ। ਉੱਥੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਪੰਜਾਬ ਦੇ ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਸੰਗਰੂਰ ਦੇ ਕਈ ਇਲਾਕਿਆਂ ‘ਚ 12 ਫਰਵਰੀ ਦੀ ਰਾਤ ਤੋਂ 16 ਫਰਵਰੀ ਦੀ ਰਾਤ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans