Menu

ਕਿਸਾਨਾਂ ਦਾ ਹਰ ਤਰ੍ਹਾਂ ਨਾਲ ਖਿਆਲ ਰੱਖਿਆ ਜਾ ਰਿਹਾ ਹੈ ਤਾਂ ਫਿਰ ਅੰਦੋਲਨ ਕਿਉਂ? ਕੇਂਦਰ ਨੇ ਚੁੱਕੇ ਸਵਾਲ

ਨਵੀਂ ਦਿੱਲੀ,16 ਫਰਵਰੀ 2024: ਕਿਸਾਨਾਂ ਦੇ ਦਿੱਲੀ ਚੱਲੋ ਮਾਰਚ ਦੌਰਾਨ ਕੇਂਦਰ ਸਰਕਾਰ ਨੇ ਪ੍ਰਦਰਸ਼ਨਕਾਰੀ ਕਿਸਾਨਾਂ ‘ਤੇ ਸਵਾਲ ਖੜ੍ਹੇ ਕੀਤੇ ਹਨ। ਇਸ ਵਿਚਾਲੇ ਸਰਕਾਰ ਨੇ ਇਸ਼ਤਿਹਾਰ ਜਾਰੀ ਕੀਤਾ ਹੈ, ਜਿਸ ਵਿਚ ਸਵਾਲ ਪੁੱਛਿਆ ਗਿਆ ਕਿ ਹੁਣ ਕਿਸਾਨਾਂ ਦਾ ਹਰ ਤਰ੍ਹਾਂ ਨਾਲ ਖਿਆਲ ਰੱਖਿਆ ਜਾ ਰਿਹਾ ਹੈ ਤਾਂ ਫਿਰ ਅੰਦੋਲਨ ਕਿਉਂ? ਕੇਂਦਰ ਨੇ ਲਿਖਿਆ ਕਿ ਹੁਣ ਪੰਜਾਬ ਵਿਚ ਕਿਸਾਨ ਅੰਦੋਲਨ ਕਿਉਂ? ਕਿਸਾਨਾਂ ਨੂੰ ਸੋਚਣਾ ਚਾਹੀਦਾ ਹੈ ਕਿ 3 ਖੇਤੀ ਕਾਨੂੰਨ ਰੱਦ ਕਰ ਦਿਤੇ ਗਏ ਹਨ। ਕੇਂਦਰ ਸਰਕਾਰ ਕਿਸਾਨਾਂ ਤੋਂ ਕਣਕ, ਝੋਨਾ ਅਤੇ ਕਪਾਹ 100 ਫ਼ੀ ਸਦੀ ਅਦਾਇਗੀ ‘ਤੇ ਖਰੀਦਦੀ ਹੈ। ਇਸ ਤੋਂ ਇਲਾਵਾ ਵੀ ਕਈ ਅਜਿਹੇ ਪ੍ਰਾਜੈਕਟ ਹਨ, ਜਿਨ੍ਹਾਂ ਦਾ ਕਿਸਾਨਾਂ ਨੂੰ ਫਾਇਦਾ ਹੋ ਰਿਹਾ ਹੈ। ਇਸ ਦੇ ਨਾਲ ਹੀ ਕੇਂਦਰ ਨੇ ਪਿਛਲੇ 10 ਸਾਲਾਂ ਵਿਚ ਕਿਸਾਨਾਂ ਦੀ ਬਿਹਤਰੀ ਲਈ ਚੁੱਕੇ ਗਏ ਕਦਮਾਂ ਦਾ ਵੀ ਜ਼ਿਕਰ ਕੀਤਾ।

ਪੰਜਾਬ ਦੇ ਕਿਸਾਨ ਦਿੱਲੀ ਵੱਲ ਮਾਰਚ ਕਰਨ ਲਈ ਪਿਛਲੇ 3 ਦਿਨਾਂ ਤੋਂ ਸਰਹੱਦਾਂ ‘ਤੇ ਡਟੇ ਹੋਏ ਹਨ। ਉਨ੍ਹਾਂ ਨੇ 13 ਫਰਵਰੀ ਨੂੰ ਦਿੱਲੀ ਜਾਣ ਲਈ ਹਰਿਆਣਾ ਵੱਲ ਕੂਚ ਕੀਤਾ ਸੀ। ਇਥੇ ਹਰਿਆਣਾ ਪੁਲਿਸ ਅਤੇ ਅਰਧ ਸੈਨਿਕ ਬਲ ਨੇ ਉਨ੍ਹਾਂ ਨੂੰ ਬੈਰੀਕੇਡਾਂ ਅਤੇ ਅੱਥਰੂ ਗੈਸ ਦੇ ਗੋਲਿਆਂ ਨਾਲ ਰੋਕਿਆ। ਉਦੋਂ ਤੋਂ ਹੀ ਕਿਸਾਨਾਂ ਨੇ ਸਰਹੱਦਾਂ ‘ਤੇ ਡੇਰੇ ਲਾਏ ਹੋਏ ਹਨ। ਇਸ ਵਿਚ ਕਈ ਕਿਸਾਨ ਜ਼ਖਮੀ ਵੀ ਹੋਏ ਹਨ ਅਤੇ ਇਕ ਕਿਸਾਨ ਦੀ ਮੌਤ ਹੋ ਗਈ।

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans