Menu

ਲੋਕ ਸਭਾ ਚੋਣਾਂ ‘ਚ 70 ਪ੍ਰਤੀਸ਼ਤ ਤੋਂ ਵੱਧ ਵੋਟਿੰਗ ਦਾ ਟੀਚਾ

16, ਫਰਵਰੀ : ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦੇ ਮੱਦੇਨਜ਼ਰ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਪੰਜਾਬ ਦੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਇਕ ਅਹਿਮ ਮੀਟਿੰਗ ਕੀਤੀ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ “ਇਸ ਵਾਰ 70 ਪਾਰ” ਵੋਟ ਪ੍ਰਤੀਸ਼ਤ ਦਾ ਟੀਚਾ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ।
ਸਿਬਿਨ ਸੀ. ਨੇ ਕਿਹਾ ਕਿ ਡਿਪਟੀ ਕਮਿਸ਼ਨਰ 70 ਫੀਸਦੀ ਤੋਂ ਜ਼ਿਆਦਾ ਵੋਟਾਂ ਪਵਾਉਣ ਲਈ ਕੋਸ਼ਿਸ਼ਾਂ ਤੇਜ਼ ਕਰਨ। ਉਨ੍ਹਾਂ ਕਿਹਾ ਕਿ ਪਿਛਲੀਆਂ ਚੋਣਾਂ ਦੌਰਾਨ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ ਜਿਨ੍ਹਾਂ ਇਲਾਕਿਆਂ ਵਿਚ ਵੋਟ ਪ੍ਰਤੀਸ਼ਤ ਘੱਟ ਰਹੀ ਸੀ, ਉਨ੍ਹਾਂ ਖੇਤਰਾਂ ਦੀ ਨਿਸ਼ਾਨਦੇਹੀ ਕਰਕੇ ਉੱਥੇ ਵੋਟ ਪ੍ਰਤੀਸ਼ਤ ਵਧਾਉਣ ਲਈ ਕੰਮ ਕੀਤਾ ਜਾਵੇ। ਚੋਣ ਕਮਿਸ਼ਨ ਵੱਲੋਂ ਭੇਜੀਆਂ ਪਬਲੀਸਿਟੀ ਮੋਬਾਈਲ ਵੈੱਨਾਂ, ਜਾਗਰੂਕ ਮੁਹਿੰਮਾਂ ਅਤੇ ਹੋਰ ਸਾਧਨਾਂ ਦੀ ਮਦਦ ਲਈ ਜਾਵੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਵੋਟ ਪ੍ਰਤੀਸ਼ਤਤਾ ਵਧਾਉਣ ਲਈ ਗਤੀਵਿਧੀਆਂ ਹੋਰ ਤੇਜ਼ ਕੀਤੀਆਂ ਜਾਣ। ਲੋਕਾਂ ਨੂੰ ਵੱਧ ਤੋਂ ਵੱਧ ਵੋਟ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾਵੇ।
ਮੁੱਖ ਚੋਣ ਅਧਿਕਾਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਜ਼ਿਲ੍ਹੇ ਦੇ ਅਹਿਮ ਲੋਕਾਂ ਦੀਆਂ ਵੋਟਾਂ ਚੈੱਕ ਕਰ ਲਈਆਂ ਜਾਣ ਕਿ ਵੋਟਾਂ ਬਣੀਆਂ ਹੋਈਆਂ ਹਨ ਜਾਂ ਨਹੀਂ ਤਾਂ ਜੋ ਚੋਣ ਪ੍ਰਕਿਰਿਆ ਦੌਰਾਨ ਇਸ ਬਾਬਤ ਕੋਈ ਦਿੱਕਤ ਨਾ ਆਵੇ। ਉਨ੍ਹਾਂ ਦੱਸਿਆ ਕਿ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ 12 ਤੋਂ 16 ਫਰਵਰੀ ਤੱਕ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ (ਏਆਰਓ) ਦੀ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ ਸਿਖਲਾਈ ਕਰਵਾਈ ਗਈ ਹੈ।
ਸਿਬਿਨ ਸੀ. ਨੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਲੋਕ ਸਭਾ ਚੋਣਾਂ-2024 ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਚੋਣਾਂ ਨਾਲ ਸਬੰਧਤ ਸਾਰੇ ਪਹਿਲੂਆਂ ਦੀ ਸਮੀਖਿਆ ਕੀਤੀ ਅਤੇ ਡੀਸੀਜ਼ ਤੋਂ ਉਨ੍ਹਾਂ ਦੀ ਫੀਡਬੈਕ ਲਈ ਅਤੇ ਵਿਚਾਰ ਜਾਣੇ। ਬਹੁਤੇ ਡਿਪਟੀ ਕਮਿਸ਼ਨਰਾਂ ਨੇ ਚੋਣ ਤਿਆਰੀਆਂ ਮੁਕੰਮਲ ਹੋਣ ਦੀ ਗੱਲ ਕਹੀ ਅਤੇ ਜਿਨ੍ਹਾਂ ਜ਼ਿਲ੍ਹਿਆਂ ਵਿਚ ਥੋੜ੍ਹੀ ਕਮੀ-ਪੇਸ਼ੀ ਹੈ ਉਨ੍ਹਾਂ ਜਲਦ ਇਸ ਨੂੰ ਦੂਰ ਕਰਨ ਦਾ ਭਰੋਸਾ ਦਿੱਤਾ। ਮੀਟਿੰਗ ਦੌਰਾਨ ਵਧੀਕ ਮੁੱਖ ਚੋਣ ਅਧਿਕਾਰੀ ਅਭਿਜੀਤ ਕਪਲਿਸ਼ ਅਤੇ ਸੀਈਓ ਦਫ਼ਤਰ ਦੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।

ਜੇਪੀ ਨੱਡਾ BJP ਉਮੀਦਵਾਰ ਸੰਜੇ ਟੰਡਨ ਦੀ…

ਭਾਜਪਾ 10 ਮਈ ਨੂੰ ਚੰਡੀਗੜ੍ਹ ਵਿੱਚ ਵੱਡੀ ਰੈਲੀ ਕਰਨ ਜਾ ਰਹੀ ਹੈ, ਜਿਸ ਵਿੱਚ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ…

ਸਲਮਾਨ ਖਾਨ ਦੇ ਘਰ ਦੇ…

ਮੁੰਬਈ, 7 ਮਈ 2024 : ਮੁੰਬਈ ‘ਚ…

ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ…

ਨਵੀਂ ਦਿੱਲੀ, 7 ਮਈ 2024 – ਸ਼ਰਾਬ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Listen Live

Subscription Radio Punjab Today

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ ਦੀ ਕਮੇਟੀ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਦਮਦਮੀ ਟਕਸਾਲ ਦੀ ਰਹਿਨੁਮਾਈ ਹੇਠ ਸੇਵਾਵਾਂ ਦੇ ਰਹੇ ਗੁਰਦਵਾਰਾ ਗੁਰੂ…

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

Our Facebook

Social Counter

  • 40184 posts
  • 0 comments
  • 0 fans