Menu

ਗਲਤੀ ਕਮੇਟੀ ਦੀ ਗੁਰਦੁਆਰਾ ਸਾਹਿਬ ਦੇ ਮੈਨੇਜ਼ਰ ‘ਤੇ ਡਿੱਗੀ ਗਾਜ

16 ਫਰਵਰੀ 2024-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਤਰਾਜਯੋਗ ਸਮੱਗਰੀ ਮਿਲਣ ਦੇ ਮਾਮਲੇ ‘ਚ ਸਖਤ ਕਾਰਵਾਈ ਕਰਦਿਆਂ ਅੰਬਾਲਾ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਸ੍ਰੀ ਪੰਜਖੋਰਾ ਸਾਹਿਬ ਦੇ ਮੈਨੇਜ਼ਰ ਨੂੰ ਮੁਅੱਤਲ ਕਰ ਦਿੱਤਾ ਗਿਆ। ਸੰਸਥਾ ਵੱਲੋਂ ਮਾਮਲੇ ਦੀ ਜਾਂਚ ਲਈ ਇਕ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਪੰਜਾ ਦਿਨਾ ‘ਚ ਆਪਣੀ ਰਿਪੋਰਟ ਦੇਵੇਗੀ।

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਅਸੰਧ ਨੇ ਕਿਹਾ ਕਿ ਇਤਿਹਾਸਕ ਗੁਰਦੁਆਰਾ ਸ੍ਰੀ ਪੰਜਖੋਰਾ ਸਾਹਿਬ ਪਾਤਸ਼ਾਹੀ ਅੱਠਵੀਂ ਦੀ ਸਰਾਂ ‘ਚ ਸੁਰੱਖਿਆ ਬਲਾਂ ਨੂੰ ਦਿੱਤੇ ਰਿਹਾਇਸ਼ੀ ਕਮਰਿਆਂ ‘ਚੋਂ ਇਤਰਾਜਯੋਗ ਸਮੱਗਰੀ ਮਿਲਣਾ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆਂ ਬਲਾਂ ਨੂੰ ਗੁਰੂ ਘਰ ਦੀ ਮਰਿਆਦਾ ਦਾ ਖਿਆਲ ਰੱਖਣਾ ਚਾਹੀਦਾ ਸੀ, ਪਰ ਅਜਿਹਾ ਨਹੀਂ ਹੋਇਆ। ਇਸ ਮੌਕੇ ਉਨ੍ਹਾਂ ਮੈਨੇਜ਼ਰ ਅਤੇ ਪ੍ਰਬੰਧਕ ਮੇਟੀ ‘ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਮੁਲਾਜ਼ਮਾਂ ਨੂੰ ਗੁਰੂ ਘਰ ਦੀ ਮਰਿਆਦਾ ਪ੍ਰਤੀ ਜਾਗਰੂਕ ਕਰਨਾ ਕਮੇਟੀ ਅਤੇ ਸਟਾਫ ਦਾ ਫਰਜ਼ ਹੈ, ਪਰ ਪ੍ਰਬੰਧਕਾਂ ਨੈ ਇਸ ਪ੍ਰਤੀ ਲਾਪ੍ਰਵਾਹੀ ਵਰਤੀ ਹੈ, ਜਿਸ ਲਈ ਗੁਰਦੁਆਰਾ ਸਾਹਿਬ ਦੇ ਮੈਨੇਜ਼ਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਸਰਾਂ ‘ਚ ਡਿਊਟੀ ਕਰਦੇ ਦੋ ਮੁਲਾਜ਼ਮਾਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ  ਜਾਂਚ ਕਮੇਟੀ ਬਣਾਈ ਗਈ ਹੈ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰੇਗੀ, ਜੋ ਅਗਲੇ ਪੰਜ ਦਿਨਾ ਤੱਕ ਰਿਪੋਰਟ ਦੇਵੇਗੀ। ਉਸ ਰਿਪੋਰਟ ਦੌਰਾਨ ਜੋ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ ਸਖਤ ਵਿਭਾਗੀ ਕਾਰਵਾਈ ਕੀਤੀ ਜਾਵਗੀ।

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans