Menu

ਕਰ ਵਿਭਾਗ ਵੱਲੋਂ ਜਾਅਲੀ ਆਈ.ਟੀ.ਸੀ ਦਾ ਦਾਅਵਾ ਕਰਨ ਵਾਲਾ ਜੀ.ਐਸ.ਟੀ ਧੋਖੇਬਾਜ਼ ਕਾਬੂ

19, ਫਰਵਰੀ – ਪੰਜਾਬ ਆਬਕਾਰੀ ਅਤੇ ਕਰ ਵਿਭਾਗ ਨੇ ਫਤਿਹਗੜ੍ਹ ਸਾਹਿਬ ਪੁਲਿਸ ਦੇ ਨਾਲ ਮਿਲਕੇ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਜੀ.ਐਸ.ਟੀ ਧੋਖਾਧੜੀ ਕਰਨ ਵਾਲੇ ਇੱਕ ਅਜਿਹੇ ਸ਼ਖ਼ਸ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸਦੇ ਦੁਆਰਾ 3.65 ਕਰੋੜ ਰੁਪਏ ਦਾ ਜਾਅਲੀ ਇੰਨਕਮ ਟੈਕਸ ਕ੍ਰੈਡਿਟ ਦਾ ਦਾਅਵਾ ਕੀਤਾ ਗਿਆ ਸੀ।
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਵਿਭਾਗ ਦੇ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੁਲਜ਼ਮ ਦੀਪਕ ਸ਼ਰਮਾ ਨੂੰ 25 ਜਨਵਰੀ 2023 ਨੂੰ ਡਿਪਟੀ ਕਮਿਸ਼ਨਰ ਸਟੇਟ ਟੈਕਸ, ਲੁਧਿਆਣਾ ਵੱਲੋਂ ਐਕਟ ਦੀ ਧਾਰਾ 74 ਅਧੀਨ 3.65 ਕਰੋੜ ਰੁਪਏ ਦਾ ਜਾਅਲੀ ਆਈ.ਟੀ.ਸੀ ਦਾ ਦਾਅਵਾ ਕਰਨ ਬਦਲੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ, ਪਰ ਉਸ ਨੇ ਨਾ ਤਾਂ ਟੈਕਸ ਜਮ੍ਹਾ ਕਰਵਾਇਆ ਅਤੇ ਨਾ ਹੀ ਕੋਈ ਜਵਾਬ ਦਿੱਤਾ। ਇਸ ਉਪਰੰਤ 13 ਜੂਨ 2023 ਨੂੰ ਵਿਭਾਗ ਵੱਲੋਂ ਐਕਟ ਅਨੁਸਾਰ ਇੱਕ ਆਦੇਸ਼ ਪਾਸ ਕਰਦਿਆਂ ਕੀਤਾ ਗਿਆ ਅਤੇ ਦੀਪਕ ਸ਼ਰਮਾ ਨੂੰ 4.45 ਕਰੋੜ ਰੁਪਏ ਵਿਆਜ ਅਤੇ 3.65 ਕਰੋੜ ਰੁਪਏ ਜੁਰਮਾਨੇ ਸਮੇਤ 11.75 ਕਰੋੜ ਰੁਪਏ ਦਾ ਭੁਗਤਾਨ ਕਰਨ ਲਈ ਕਿਹਾ ਗਿਆ।
ਵਿੱਤ ਮੰਤਰੀ ਨੇ ਦੱਸਿਆ ਕਿ ਟੈਕਸ ਇੰਟੈਲੀਜੈਂਸ ਯੂਨਿਟ ਅਤੇ ਸੇਲਜ ਟੈਕਸ ਅਧਿਕਾਰੀਆਂ ਵੱਲੋਂ ਜਾਂਚ ਕਰਨ ‘ਤੇ ਪਾਇਆ ਕਿ ਦੀਪਕ ਸ਼ਰਮਾ ਵੱਲੋਂ ਇੱਕ ਬੈਂਕ ਨੂੰ ਇੱਕ ਜਾਅਲੀ ਜੀ.ਐਸ.ਟੀ ਰਜਿਸਟ੍ਰੇਸ਼ਨ ਸਰਟੀਫਿਕੇਟ ਜਮ੍ਹਾ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਸੇਲ ਟੈਕਸ ਅਫ਼ਸਰ, ਫਤਿਹਗੜ੍ਹ ਸਾਹਿਬ ਦੀ ਬੇਨਤੀ ‘ਤੇ ਬੈਂਕ ਵੱਲੋਂ ਇਹ ਬੈਂਕ ਖਾਤਾ ਫ੍ਰੀਜ਼ ਕਰ ਦਿੱਤਾ ਗਿਆ ਅਤੇ ਖਾਤੇ ਵਿੱਚ ਮੌਜੂਦ 26 ਲੱਖ ਰੁਪਏ ਦੀ ਰਿਕਵਰੀ ਲਈ ਉਕਤ ਬੈਂਕ ਨੂੰ ਨੋਟਿਸ ਭੇਜ ਦਿੱਤਾ ਗਿਆ ਹੈ।

ਸਚਿਨ ਤੇਂਦੁਲਕਰ ਦੀ ਸੁਰੱਖਿਆ ‘ਚ ਤਾਇਨਾਤ SRPF…

15 ਮਈ 2024 : ਮਹਾਰਾਸ਼ਟਰ ਦੇ ਜਲਗਾਓਂ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਸਚਿਨ ਤੇਂਦੁਲਕਰ (Sachin…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਭਲਕੇ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ,…

ਚੰਡੀਗੜ੍ਹ, 15 ਮਈ : ਸ਼ਰਾਬ ਅਬਕਾਰੀ ਨੀਤੀ…

ਕਰੋੜਾਂ ਦੇ ਬੈਂਕ ਧੋਖਾਧੜੀ ਦੇ…

15 ਮਈ 2024 : ਮੁੰਬਈ- ਸੀਬੀਆਈ ਨੇ…

Listen Live

Subscription Radio Punjab Today

ਚਾਰ ਲੋਕਾਂ ਦੀ ਮੌਤ ਦੇ ਜਿੰਮੇਵਾਰ ਪੰਜਾਬੀ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਓਹਾਇਓ ਸਟੇਟ ਦੀ ਬਟਲਰ ਕਾਉਂਟੀ ਅਦਾਲਤ ਨੇ ਚਾਰ ਲੋਕਾਂ ਦੀ ਮੌਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

Our Facebook

Social Counter

  • 40381 posts
  • 0 comments
  • 0 fans