Menu

ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾਣਗੇ ਸਪੈਸ਼ਲ ਕੈਂਪ 22 ਫਰਵਰੀ ਨੂੰ

ਬਠਿੰਡਾ, 21 ਫ਼ਰਵਰੀ : ਸੂਬਾ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਦਰਾਂ ਨੇੜੇ ਜਾ ਕੇ ਕਰਨ ਲਈ ਵਚਨਬੱਧ ਤੇ ਯਤਨਸ਼ੀਲ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਕਿਹਾ ਕਿ  “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਦੇ ਮੱਦੇਨਜ਼ਰ ਲਗਾਏ ਜਾ ਰਹੇ ਸਪੈਸ਼ਲ ਕੈਂਪਾਂ ਬਾਰੇ ਦੱਸਿਆ ਕਿ 22 ਫ਼ਰਵਰੀ 2024 ਨੂੰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ/ਸ਼ਹਿਰਾਂ ਦੇ ਵਾਰਡਾਂ ‘ਚ 15 ਸਥਾਨਾਂ ‘ਤੇ ਕੈਂਪ ਲਗਾਏ ਜਾਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਠਿੰਡਾ ਵਿਖੇ  22 ਫਰਵਰੀ ਨੂੰ ਵਾਰਡ ਨੰਬਰ 23 ਅਤੇ 25  ਦੇ ਵਸਨੀਕਾਂ ਸੰਬੰਧੀ ਕੈਂਪ ਸਵੇਰੇ 10 ਤੋਂ ਦੁਪਹਿਰ 12 ਵਜੇ ਤੱਕ ਖਾਲਸਾ ਸਕੂਲ ਗਰਾਊਂਡ ਵਿਖੇ ਲਗਾਇਆ ਜਾਵੇਗਾ।

ਇਸੇ ਤਰ੍ਹਾਂ ਸਬ-ਡਵੀਜ਼ਨ ਬਠਿੰਡਾ ਦੇ ਪਿੰਡ ਚੁੱਗੇ ਕਲਾਂ ਦੇ ਪੰਚਾਇਤ ਘਰ ਵਿਖੇ ਅਤੇ ਪਿੰਡ ਸਰਦਾਰਗੜ੍ਹ ਦੀ ਐਸ.ਸੀ ਧਰਮਸ਼ਾਲਾ ਵਿਖੇ ਸਵੇਰੇ 10 ਤੋਂ ਦੁਪਹਿ 12 ਵਜੇ ਤੱਕ, ਪਿੰਡ ਭੈਣੀ ਦੇ ਗੁਰਦੁਆਰਾ ਸਾਹਿਬ ਵਿਖੇ ਅਤੇ ਪਿੰਡ ਲਹਿਰਾ ਬੇਗਾ ਦੇ ਹਾਈ ਸਕੂਲ ਵਿੱਚ ਦੁਪਹਿਰ 12 ਤੋਂ ਦੁਪਹਿਰ 2 ਵਜੇ ਤੱਕ ਕੈਂਪ ਲਗਾਇਆ ਜਾਵੇਗਾ। ਸਬ-ਡਵੀਜ਼ਨ ਮੌੜ ਦੇ ਪਿੰਡ ਪੀਰਕੋਟ ਦੀ ਜਨਰਲ ਧਰਮਸ਼ਾਲਾ ਵਿਖੇ ਸਵੇਰੇ 9 ਵਜੇ, ਪਿੰਡ ਬੱਲੋ ਦੀ ਦਾਣਾ ਮੰਡੀ ਵਿਖੇ ਦੁਪਹਿਰ 12 ਵਜੇ ਅਤੇ ਪਿੰਡ ਜੈਂਦ ਦੇ ਗੁਰੂਘਰ ਕੋਲ ਸੱਥ ਵਿੱਚ ਬਾਅਦ ਦੁਪਹਿਰ 3 ਵਜੇ  ਕੈਂਪ ਸ਼ੁਰੂ ਹੋਵੇਗਾ।  ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਬੰਗੀ ਰੁਘੂ ਦੇ ਗੁਰਦੁਆਰਾ ਸਾਹਿਬ ਵਿਖੇ ਅਤੇ ਪਿੰਡ ਗਹਿਲੇਵਾਲਾ ਦੇ ਰਾਮਦਾਸੀਆ ਧਰਮਸ਼ਾਲਾ ਵਿਖੇ ਸਵੇਰੇ 10 ਵਜੇ, ਪਿੰਡ ਮਾਨਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਅਤੇ ਪਿੰਡ ਗੋਲੇਵਾਲਾ ਦੀ ਸੱਥ ਵਿਖੇ ਦੁਪਹਿਰ 2 ਵਜੇ ਕੈਂਪ ਸ਼ੁਰੂ ਹੋਵੇਗਾ।  ਇਸੇ ਤਰ੍ਹਾਂ ਸਬ-ਡਵੀਜ਼ਨ ਰਾਮਪੁਰਾ ਫੂਲ ਦੇ ਪਿੰਡ ਨਿਉਰ ਵਿਖੇ ਬਾਬਾ ਜੀਵਨ ਸਿੰਘ ਧਰਮਸ਼ਾਲਾ ਵਿਖੇ ਸਵੇਰੇ 10 ਵਜੇ, ਪਿੰਡ ਕੋਠਾ ਗੁਰੂ ਦੇ ਨੇੜੇ ਪੰਚਾਇਤ ਵਿਖੇ ਦੁਪਹਿਰ 1 ਵਜੇ ਅਤੇ ਪਿੰਡ ਮਹਿਰਾਜ ਦੇ ਗ੍ਰਾਮ ਸਭਾ ਹਾਲ ਵਿਖੇ ਦੁਪਹਿਰ 1 ਵਜੇ ਕੈਂਪ ਸ਼ੁਰੂ ਹੋਵੇਗਾ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans