Menu

ਮੁੱਖ ਮੰਤਰੀ ਵੱਲੋਂ ਪੱਛਮੀ ਬੰਗਾਲ ਵਿੱਚ ਸਿੱਖ ਪੁਲਿਸ ਅਫ਼ਸਰ ਦੀ ਵਤਨਪ੍ਰਸਤੀ ’ਤੇ ਸਵਾਲ ਚੁੱਕਣ ਲਈ ਭਾਜਪਾ ਲੀਡਰਸ਼ਿਪ ਦੀ ਸਖ਼ਤ ਅਲੋਚਨਾ

21, ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਬੰਗਾਲ ਵਿੱਚ ਸਿੱਖ ਪੁਲਿਸ ਅਫ਼ਸਰ ਦੀ ਵਤਨਪ੍ਰਸਤੀ ਉਤੇ ਸਵਾਲ ਚੁੱਕਣ ਲਈ ਭਾਜਪਾ ਨੇਤਾਵਾਂ ਦੀ ਸਖ਼ਤ ਅਲੋਚਨਾ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਭਗਵਾਂ ਪਾਰਟੀ ਦੇ ਆਗੂ ਉਸ ਭਾਈਚਾਰੇ ਦੇ ਅਕਸ ਤੇ ਕਾਬਲੀਅਤ ਉਤੇ ਸਵਾਲ ਚੁੱਕ ਰਹੇ ਹਨ, ਜਿਸ ਭਾਈਚਾਰੇ ਨੂੰ ਵਤਨਪ੍ਰਸਤੀ ਅਤੇ ਰਾਸ਼ਟਰਵਾਦੀ ਦੇ ਤੌਰ ਉਤੇ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇਤਾ ਇਸ ਹਕੀਕਤ ਤੋਂ ਮੁਨਕਰ ਹੋ ਚੁੱਕੇ ਹਨ ਕਿ ਪੰਜਾਬੀਆਂ ਖਾਸ ਕਰਕੇ ਸਿੱਖ ਭਾਈਚਾਰੇ ਨੇ ਦੇਸ਼ ਦੀ ਆਜ਼ਾਦੀ ਲਈ ਮਿਸਾਲੀ ਕੁਰਬਾਨੀਆਂ ਕੀਤੀਆਂ ਹਨ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁਲਕ ਨੂੰ ਅੰਨ ਸੁਰੱਖਿਆ ਪੱਖੋਂ ਆਤਮ ਨਿਰਭਰ ਬਣਾਉਣ ਲਈ ਸਿੱਖ ਕਿਸਾਨਾਂ ਨੇ ਵੀ ਵੱਡਾ ਯੋਗਦਾਨ ਪਾਇਆ ਹੈ ਜਿਸ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।
ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸਿੱਖ ਗੁਰੂ ਸਾਹਿਬਾਨ ਨੇ ਸਾਨੂੰ ਜਬਰ-ਜ਼ੁਲਮ, ਬੇਇਨਸਾਫੀ ਅਤੇ ਦਮਨ ਦੇ ਟਾਕਰਾ ਕਰਨ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਲੀਡਰਸ਼ਿਪ ਦੇ ਇਸ ਜ਼ਲਾਲਤ ਭਰੇ ਕਦਮ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਭਾਜਪਾ ਲੀਡਰਸ਼ਿਪ ਨੂੰ ਆਪਣੇ ਨੇਤਾਵਾਂ ਦੇ ਇਸ ਗੈਰ-ਜ਼ਿੰਮੇਵਾਰਾਨਾ, ਨਿਰਾਦਰ ਅਤੇ ਵਿਤਕਰੇ ਵਾਲੇ ਰਵੱਈਏ ਲਈ ਮੁਆਫੀ ਮੰਗਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚਾ ਪੰਜਾਬ ਬਹਾਦਰ ਸਿੱਖ ਪੁਲਿਸ ਅਫਸਰ ਨਾਲ ਡਟ ਕੇ ਖੜ੍ਹਾ ਹੈ ਜਿਸ ਨੇ ਆਪਣੀ ਡਿਊਟੀ ਨਿਭਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans