Menu

9.51 ਕਰੋੜ ਰੁਪਏ ਨਾਲ ਬਣਨ ਵਾਲੀ ਆਜ਼ਮਵਾਲਾ ਮਾਈਨਰ ਦੇ ਕੰਮ ਦਾ ਰੱਖਿਆ ਨੀਂਹ ਪੱਥਰ

21, ਫਰਵਰੀ : ਜਲ ਸਰੋਤ ਅਤੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਬੱਲੂਆਣਾ ਹਲਕੇ ਦੇ ਪਿੰਡ ਆਜ਼ਮਵਾਲਾ ਵਿਖੇ ਨਵੀਂ ਬਣਨ ਵਾਲੀ ਆਜ਼ਮਵਾਲਾ ਮਾਈਨਰ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਅਤੇ ਸਾਢੇ 9 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ 13.41 ਕਿਲੋਮੀਟਰ ਲੰਮੇ ਇਸ ਮਾਈਨਰ ਨਾਲ 13,685 ਏਕੜ ਤੋਂ ਵੱਧ ਰਕਬੇ ਨੂੰ ਸਿੰਜਾਈ ਲਈ ਪਾਣੀ ਮਿਲੇਗਾ ਅਤੇ ਟੇਲਾਂ ਤੱਕ ਪੂਰਾ ਪਾਣੀ ਪਹੁੰਚਣਾ ਯਕੀਨੀ ਬਣੇਗਾ।
ਇਸ ਮੌਕੇ ਸੂਬਾ ਸਰਕਾਰ ਰਾਜ ਵਿੱਚ ਨਹਿਰੀ ਢਾਂਚੇ ਨੂੰ ਮੁੜ ਸੁਰਜੀਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 14 ਹਜ਼ਾਰ ਕਿਲੋਮੀਟਰ ਲੰਬੇ ਨਹਿਰਾਂ ਅਤੇ ਖਾਲਿਆਂ ਦੀ ਬਹਾਲੀ ਕੀਤੀ ਗਈ ਹੈ ਜਾਂ ਉਨ੍ਹਾਂ ਨੂੰ ਮਜ਼ਬੂਤ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਜੇਕਰ ਨਹਿਰੀ ਪਾਣੀ ਦੀ ਵਰਤੋਂ ਜ਼ਿਆਦਾ ਕੀਤੀ ਜਾਵੇ ਤਾਂ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕਦਾ ਹੈ ਅਤੇ ਖੇਤੀ ਵਿੱਚ ਵਰਤੀ ਜਾਂਦੀ ਬਿਜਲੀ ਦੀ ਵੀ ਬੱਚਤ ਹੁੰਦੀ ਹੈ। ਉਨ੍ਹਾਂ ਕਿਸਾਨਾਂ ਨੂੰ ਤੁਪਕਾ ਸਿੰਜਾਈ ਪ੍ਰਣਾਲੀ ਅਪਣਾਉਣ ਦਾ ਸੱਦਾ ਵੀ ਦਿੱਤਾ ਜਿਸ ਲਈ ਪੰਜਾਬ ਸਰਕਾਰ ਸਬਸਿਡੀ ਵੀ ਦੇ ਰਹੀ ਹੈ।
ਇਸ ਤੋਂ ਪਹਿਲਾਂ ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਕੈਬਨਿਟ ਮੰਤਰੀ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹਲਕਾ ਬੱਲੂਆਣਾ ਵਿੱਚ 800 ਕਰੋੜ ਤੋਂ ਜ਼ਿਆਦਾ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਇਲਾਕੇ ਵਿੱਚ ਨਹਿਰੀ ਪਾਣੀ ਦੀ ਮੁੱਖ ਮੰਗ ਸੀ ਜਿਸ ਨੂੰ ਪੰਜਾਬ ਸਰਕਾਰ ਵੱਲੋਂ ਬਾਖੂਬੀ ਪੂਰਾ ਕੀਤਾ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਇਸ ਮੌਕੇ ਕਿੰਨੂੰ ਬਾਗਬਾਨਾਂ ਦੀ ਗੱਲ ਕਰਦਿਆਂ ਆਖਿਆ ਕਿ ਇਸ ਵਾਰ ਕਿੰਨੂ ਦੀ ਬੰਪਰ ਫਸਲ ਹੈ ਅਤੇ ਜ਼ਿਆਦਾ ਉਤਪਾਦਨ ਹੋਣ ਕਾਰਨ ਕਿਸਾਨਾਂ ਨੂੰ ਪੂਰੀ ਕੀਮਤ ਨਹੀਂ ਮਿਲ ਰਹੀ ਸੀ । ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਪੰਜਾਬ ਐਗਰੋ ਰਾਹੀਂ ਕਿੰਨੂ ਦੀ ਖਰੀਦ ਸ਼ੁਰੂ ਕਰਕੇ ਮਿਡ ਡੇ ਮੀਲ ਵਿੱਚ ਕਿੰਨੂ ਭੇਜਿਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਉਹਨਾਂ ਦੀ ਫਸਲ ਦੀ ਪੂਰੀ ਕੀਮਤ ਮਿਲ ਸਕੇ।
ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸੁਨੀਲ ਸਚਦੇਵਾ, ਚੇਅਰਮੈਨ ਮਾਰਕੀਟ ਕਮੇਟੀ ਗਿੱਦੜਵਾਹਾ  ਪ੍ਰਿਤਪਾਲ ਸ਼ਰਮਾ, ਜ਼ਿਲਾ ਯੋਜਨਾ ਬੋਰਡ  ਮੁਕਤਸਰ ਸਾਹਿਬ ਦੇ ਚੇਅਰਮੈਨ ਸੁਖਜਿੰਦਰ ਸਿੰਘ ਕੌਣੀ,  ਧਰਮਵੀਰ ਗੋਦਾਰਾ, ਪੂਜਾ ਲੂਥਰਾ, ਤੇਜਬੀਰ ਸਿੰਘ ਬਰਾੜ ਸਮੇਤ ਸਿੰਜਾਈ ਵਿਭਾਗ ਦੇ ਕਾਰਜਕਾਰੀ ਇੰਜਨੀਅਰ  ਸੁਖਜੀਤ ਸਿੰਘ ਤੋਂ ਇਲਾਵਾ ਉਨ੍ਹਾਂ ਦੇ ਵਿਭਾਗੀ ਅਧਿਕਾਰੀ ਵੀ ਹਾਜ਼ਰ ਸਨ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans