Menu

ਪੰਜਾਬ ਸਰਕਾਰ ਨੇ ਸੂਬੇ ‘ਚ ਅਮਨ-ਕਾਨੂੰਨ ਦੀ ਸਥਿਤੀ ਵਿਗੜਨ ਸੰਬੰਧੀ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ

22, ਫਰਵਰੀ : ਪੰਜਾਬ ਸਰਕਾਰ ਨੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿਗੜਨ ਸੰਬੰਧੀ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸੂਬੇ ਵਿੱਚ ਕਿਸਾਨ ਅੰਦੋਲਨ ਦੇ ਚੱਲਦਿਆਂ ਬਣੇ ਹਾਲਾਤਾਂ ਨਾਲ ਬਹੁਤ ਹੀ ਸੁਚੱਜੇ ਅਤੇ ਕਾਰਗਰ ਢੰਗ ਨਾਲ ਨਜਿੱਠਿਆ ਜਾ ਰਿਹਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਭਾਰਤ ਸਰਕਾਰ ਦੇ ਸਕੱਤਰ ਗ੍ਰਹਿ ਮੰਤਰਾਲੇ ਨੂੰ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਇਹ ਕਹਿਣਾ ਬਿਲਕੁਲ ਗਲਤ ਹੈ ਕਿ ਪੰਜਾਬ ਸਰਕਾਰ ਦੀ ਆਗਿਆ ਨਾਲ ਹੀ ਸ਼ੰਭੂ ਅਤੇ ਢਾਬੀ-ਗੁਜਰਾਂ ਬਾਰਡਰ ‘ਤੇ ਵੱਡੀ ਗਿਣਤੀ ਲੋਕ ਇਕੱਠੇ ਹੋਏ ਹਨ। ਉਨ੍ਹਾਂ ਕਿਹਾ ਕਿ ਆਪਣੇ ਸੰਘਰਸ਼ ਲਈ ਦਿੱਲੀ ਕੂਚ ਕਰਨ ਵਾਲੇ ਕਿਸਾਨਾਂ ‘ਤੇ ਹਰਿਆਣਾ ਪੁਲਿਸ ਨੇ ਤਾਕਤ ਦਾ ਪ੍ਰਯੋਗ ਕਰਦਿਆਂ ਉਨ੍ਹਾਂ ਨੂੰ ਹਰਿਆਣਾ ਵਿੱਚੋਂ ਲੰਘਣ ਨਹੀਂ ਦਿੱਤਾ।
ਮੁੱਖ ਸਕੱਤਰ ਨੇ ਕਿਹਾ ਕਿ ਕਿਸਾਨ ਸਮੂਹਾਂ ਦੀ ਆਵਾਜਾਈ ‘ਤੇ ਲਾਈ ਗਈ ਇਸ ਪਾਬੰਦੀ ਕਰਕੇ ਪੰਜਾਬ ਅਤੇ ਹਰਿਆਣਾ ਦੀ ਸਰਹੱਦ ‘ਤੇ ਦੋ ਜਗ੍ਹਾ ਲੋਕ ਇਕੱਠੇ ਹੋ ਗਏ ਹਨ। ਉਨ੍ਹਾਂ ਕਿਹਾ ਕਿ ਇਥੇ ਇਹ ਦੱਸਣਾ ਬਣਦਾ ਹੈ ਕਿ ਪੰਜਾਬ ਦੇ ਅਧਿਕਾਰ ਖੇਤਰ ਵਿੱਚ ਕਿਸਾਨਾਂ ਦਾ ਅੰਦੋਲਨ ਕਾਫ਼ੀ ਹੱਦ ਤੱਕ ਸ਼ਾਂਤਮਈ ਰਿਹਾ ਅਤੇ ਕੋਈ ਵੀ ਅਣਸੁਖਾਵੀਂ ਘਟਨਾ ਵਾਪਰਨ ਦੀ ਸੂਚਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਹਰਿਆਣਾ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ, ਰਬੜ ਦੀਆਂ ਗੋਲੀਆਂ, ਤਾਕਤ ਅਤੇ ਡਰੋਨਾਂ ਸਮੇਤ ਦੰਗਿਆਂ ‘ਤੇ ਕਾਬੂ ਪਾਉਣ ਵਾਲੇ ਹੋਰ ਉਪਾਵਾਂ ਦੀ ਵੱਡੇ ਪੱਧਰ ‘ਤੇ ਵਰਤੋਂ ਕੀਤੇ ਜਾਣ ਕਾਰਨ ਲਗਭਗ 160 ਵਿਅਕਤੀਆਂ ਦੇ ਜਖ਼ਮੀ ਹੋਣ ਦੀ ਖਬਰ ਹੈ।
ਅਨੁਰਾਗ ਵਰਮਾ ਨੇ ਭਾਰਤ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਕਿਸਾਨ ਯੂਨੀਅਨਾਂ ਦੀਆਂ ਮੰਗਾਂ ਨੂੰ ਹੋਰ ਹਮਦਰਦੀ ਨਾਲ ਵਾਚਿਆ ਜਾਵੇ ਤਾਂ ਜੋ ਇਸ ਮਸਲੇ ਨੂੰ ਆਪਸੀ ਸਹਿਮਤੀ ਨਾਲ ਹੱਲ ਕੀਤਾ ਜਾ ਸਕੇ। ਮੁੱਖ ਸਕੱਤਰ ਨੇ ਕਿਹਾ ਕਿ ਅਸਲ ਵਿੱਚ ਜਿਹੜੀਆਂ ਕਿਸਾਨ ਯੂਨੀਅਨਾਂ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ, ਉਹ ਇਸ ਗੱਲ ਤੋਂ ਜਾਣੂ ਹਨ ਕਿ ਉਨ੍ਹਾਂ ਨੂੰ ਸੱਦਾ ਦਿੱਤਾ ਗਿਆ ਹੈ ਅਤੇ ਸੂਬਾ ਸਰਕਾਰ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਕੇਂਦਰੀ ਮੰਤਰੀਆਂ ਨਾਲ ਮੀਟਿੰਗਾਂ ਕੀਤੀਆਂ ਹਨ ਤਾਂ ਜੋ ਧਰਨਿਆਂ ਕਾਰਨ ਪੈਦਾ ਹੋਈ ਸਥਿਤੀ ਨੂੰ ਜਲਦ ਨਿਪਟਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਵਿੱਚ ਕਾਨੂੰਨ ਤੇ ਵਿਵਸਥਾ ਬਰਕਰਾਰ ਰੱਖਣਾ ਬਹੁਤ ਅਹਿਮ ਹੈ ਅਤੇ ਇੰਨੇ ਵੱਡੇ ਪ੍ਰਦਰਸ਼ਨ ਨਾਲ ਨਜਿੱਠਣ ਵੇਲੇ ਇਸ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦੱਸਿਆ ਕਿ ਸਮੁੱਚੀ ਪੁਲਿਸ ਫੋਰਸ ਸਥਿਤੀ ਬਾਰੇ ਜਾਣੂ ਹੈ ਅਤੇ ਫਿਲਹਾਲ ਸਥਿਤੀ ਕਾਬੂ ਹੇਠ ਹੈ।
ਮੁੱਖ ਸਕੱਤਰ ਨੇ ਪੰਜਾਬ ਦੀ ਸਥਿਤੀ ਬਾਰੇ ਮੀਡੀਆ ਰਿਪੋਰਟਾਂ ‘ਤੇ ਗੌਰ ਨਾ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਸਥਿਤੀ ਨੂੰ ਸ਼ਾਂਤਮਈ ਅਤੇ ਕਾਬੂ ਹੇਠ ਰੱਖਣ ਲਈ ਡੀਆਈਜੀ ਰੈਂਕ ਦੇ ਆਈ.ਪੀ.ਐਸ. ਅਤੇ ਪੀ.ਪੀ.ਐਸ. ਅਧਿਕਾਰੀਆਂ ਸਮੇਤ 2,000 ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉੱਚ ਪੱਧਰ ‘ਤੇ ਸਥਿਤੀ ਦੀ ਲਗਾਤਾਰ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਸ਼ਾਂਤੀ ਭੰਗ ਕਰਨ ਵਾਲੀ ਕਿਸੇ ਵੀ ਗਤੀਵਿਧੀ ਨੂੰ ਰੋਕਣ ਲਈ ਲੋੜ ਪੈਣ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸਲਮਾਨ ਖਾਨ ਦੇ ਘਰ ਦੇ ਬਾਹਰ ਫਾਇਰਿੰਗ…

ਚੰਡੀਗੜ੍ਹ 8 ਮਈ : ਮੁੰਬਈ ਵਿਚ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਫਾਇਰਿੰਗ ਦੇ ਮੁਲਜ਼ਮ ਅਨੁਜ ਕੁਮਾਰ ਦੀ ਪੁਲਿਸ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਜੇਪੀ ਨੱਡਾ BJP ਉਮੀਦਵਾਰ ਸੰਜੇ…

ਭਾਜਪਾ 10 ਮਈ ਨੂੰ ਚੰਡੀਗੜ੍ਹ ਵਿੱਚ ਵੱਡੀ…

Listen Live

Subscription Radio Punjab Today

ਏਅਰ ਇੰਡੀਆ ਦੀਆਂ 70 ਤੋਂ ਵੱਧ ਉਡਾਣਾਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ ਨੇ ਆਪਣੀਆਂ 70 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਹਨ। ਜਿਸ ਕਾਰਨ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ…

Our Facebook

Social Counter

  • 40189 posts
  • 0 comments
  • 0 fans