Menu

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਵਫ਼ਦ ਨੇ ਸੌਂਪਿਆ ਮੰਗ-ਪੱਤਰ

22, ਫਰਵਰੀ- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਇੱਕ ਵਫ਼ਦ ਨੇ ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਨਾਂਅ ‘ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਪਣੀਆਂ ਮੰਗਾਂ ਸੰਬੰਧੀ ਮੰਗ-ਪੱਤਰ ਸੌਂਪਿਆ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪਰਮਿੰਦਰ ਸਿੰਘ ਬਾਲਿਆਂਵਾਲੀ ਜ਼ਿਲ੍ਹਾ ਪ੍ਰਧਾਨ ਅਤੇ ਹਰਫੂਲ ਸਿੰਘ ਸ਼ਹਿਰੀ ਪ੍ਰਧਾਨ ਬਠਿੰਡਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਭ ਤੋਂ ਪੁਰਾਣੀ ਸਿੱਖ ਕੌਮ ਦੀ ਸਿਰਮੌਰ ਸੰਸਥਾਂ ਹੈ ਜੋ 1925 ਵਿਚ ਕਾਨੂੰਨ ਦੁਆਰਾ ਹੋਦ ਵਿਚ ਆਈ ਸੀ । ਸੰਸਥਾਂ ਦੇ ਸਿੱਖ ਕੌਮ ਦੀਆਂ ਵੋਟਾਂ ਦੁਆਰਾ ਚੁਣੇ ਜਾਣ ਵਾਲੇ ਮੈਂਬਰ, ਸਿੱਖ ਗੁਰੂਘਰਾਂ ਦੇ ਪ੍ਰਬੰਧ ਕਰਨ ਅਤੇ ਸਿੱਖ ਧਰਮ ਦਾ ਪ੍ਰਚਾਰ ਕਰਨ ਦੀ ਜ਼ਿੰਮੇਵਾਰੀ ਨਿਭਾਉਂਦੇ ਹਨ । ਇਹ ਪਹਿਲੀ ਸੰਸਥਾਂ ਹੈ ਜਿਸ ਵਿਚ ਔਰਤ ਵਰਗ ਨੂੰ ਵੋਟ ਪਾਉਣ ਦੇ ਅਧਿਕਾਰ ਦੀ ਸ਼ੁਰੂਆਤ ਹੋਈ ਸੀ, ਕਿਉਂਕਿ ਸਿੱਖ ਕੌਮ ਔਰਤ ਅਤੇ ਮਰਦ ਵਿਚ ਕੋਈ ਫਰਕ ਨਹੀ ਸਮਝਦੀ । ਇੰਡੀਅਨ ਪਾਰਲੀਮੈਂਟ 1947 ਦੀ ਵੰਡ ਤੋਂ ਬਾਅਦ ਕਾਨੂੰਨ ਦੁਆਰਾ ਹੋਦ ਵਿਚ ਆਈ ਸੀ, ਜਦੋ ਪਾਰਲੀਮੈਂਟ, ਵੱਖ-ਵੱਖ ਅਸੈਬਲੀਆਂ, ਮਿਊਸੀਪਲ ਕਾਰਪੋਰੇਸ਼ਨਾਂ, ਜ਼ਿਲ੍ਹਾ ਪ੍ਰੀਸ਼ਦਾਂ, ਪੰਚਾਇਤਾਂ ਦੇ ਨੁਮਾਇੰਦਿਆ ਨੂੰ ਚੁਣਨ ਲਈ ਬਣਨ ਵਾਲੀਆ ਵੋਟਾਂ ਸਰਕਾਰ ਵੱਲੋਂ ਅਧਿਆਪਕ ਵਰਗ, ਬੀ.ਐਲ.ਓ, ਪਟਵਾਰੀਆਂ, ਆਂਗਣਵਾੜੀ ਵਰਕਰਾਂ ਨੂੰ ਹਰ ਪਿੰਡ, ਸ਼ਹਿਰ ਦੇ ਘਰ-ਘਰ ਵਿਚ ਭੇਜਕੇ ਵੋਟਾਂ ਬਣਾਈਆ ਜਾਂਦੀਆਂ ਹਨ, ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਹਾਊਸ ਜੋ ਸਿੱਖ ਕੌਮ ਦੀ ਪਾਰਲੀਮੈਂਟ ਅਖਵਾਉਂਦਾ ਹੈ, ਉਸਦੀਆਂ ਆਉਣ ਵਾਲੀਆ ਚੋਣਾਂ ਲਈ ਵੋਟਾਂ ਬਣਾਉਣ ਦੀ ਜ਼ਿੰਮੇਵਾਰੀ ਨਿਭਾਉਣ ਅਤੇ ਢੰਗ ਤਰੀਕੇ ਵਰਤਣ ਵਿਚ ਗੈਰ ਜਿੰਮੇਵਰਾਨਾਂ ਤੌਰ ‘ਤੇ ਕਿਉਂ ਬੇਇਨਸਾਫ਼ੀ ਕੀਤੀ ਜਾ ਰਹੀ ਹੈ। ਪੰਜਾਬ ਦੇ ਪਿੰਡਾਂ ਅਤੇ ਕਸਬਿਆ ਵਿਚ ਜੋ ਗਰੀਬ ਸਿੱਖ ਵੱਸਦੇ ਹਨ, ਜਿਨ੍ਹਾਂ ਵਿਚ ਮਜਦੂਰ, ਮਿਸਤਰੀ, ਮੋਟਰ ਮਕੈਨਿਕ, ਖੇਤ-ਮਜਦੂਰ, ਦਿਹਾੜੀਦਾਰ ਅਕਸਰ ਹੀ ਆਪਣੇ ਕੰਮ ਲਈ ਸਵੇਰੇ 7 ਵਜੇ ਘਰੋ ਨਿਕਲ ਜਾਂਦੇ ਹਨ ਅਤੇ ਰਾਤ ਨੂੰ ਦੇਰ ਨਾਲ ਘਰ ਮੁੜਦੇ ਹਨ । ਇਸ ਮੌਕੇ ਸਿਮਰਨਜੋਤ ਸਿੰਘ ਖਾਲਸਾ ਯੂਥ ਪ੍ਰਧਾਨ, ਮਹਿੰਦਰ ਸਿੰਘ ਖਾਲਸਾ, ਸੁਖਦੇਵ ਸਿੰਘ ਕਾਲਾ ਪ੍ਰੈਸ ਸਕੱਤਰ, ਨਵਦੀਪ ਸਿੰਘ ਲਹਿਰੀ, ਨਛੱਤਰ ਸਿੰਘ ਗਹਿਰੀ, ਰਜਿੰਦਰਪਾਲ ਸਿੰਘ ਬਿੱਟੂ, ਰਾਜਪਾਲ ਸਿੰਘ, ਗੁਰਵਿੰਦਰ ਸਿੰਘ, ਨਿਹਾਲ ਸਿੰਘ ਖਾਲਸਾ ਆਦਿ ਹਾਜ਼ਰ ਸਨ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40099 posts
  • 0 comments
  • 0 fans