Menu

ਇੱਕ ਰੋਜ਼ਾ ਵਣ ਜਾਗਰੂਕਤਾ ਕੈਂਪ ਲਗਾਇਆ

ਬਠਿੰਡਾ, 22 ਫਰਵਰੀ (ਵੀਰਪਾਲ ਕੌਰ) : ਮਿੰਨੀ ਜੂ ਬੀੜ ਤਲਾਬ ਵਿਖੇ ਇੱਕ ਰੋਜ਼ਾ ਵਣ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿਚ ਸਕੂਲੀ ਬੱਚਿਆਂ ਦੇ ਭਾਸ਼ਣ, ਚਿੱਤਰਕਲਾ ਅਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸਰਕਾਰੀ ਹਾਈ ਸਕੂਲ ਘਨੱਈਆ ਨਗਰ ਬਠਿੰਡਾ ਅਤੇ ਸਰਕਾਰੀ ਹਾਈ ਗੁਰ ਨਾਨਕ ਪੁਰਾ ਬਠਿੰਡਾ ਦੇ ਵਿਦਿਆਰਥੀਆ ਨੇ ਭਾਗ ਲਿਆ। ਇਸ ਦੌਰਾਨ ਵਣ ਮੰਡਲ ਅਫ਼ਸਰ ਵਿਸਥਾਰ ਪਵਨ ਸ੍ਰੀਧਰ ਨੇ ਬੱਚਿਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਵਾਤਾਵਰਨ ਬਚਾਉਣ ਲਈ ਜਾਗਰੂਕ ਕੀਤਾ।

          ਇਸ ਮੌਕੇ ਬੱਚਿਆਂ ਨੂੰ ਮਿੰਨੀ ਜੂ ਬੀੜ ਤਲਾਬ ਦਾ ਟੂਰ ਕਰਵਾਇਆ ਗਿਆ। ਜਿੱਥੇ ਬੱਚਿਆਂ ਨੂੰ ਵੱਖ-ਵੱਖ ਪੰਛੀਆਂ, ਜਾਨਵਰਾਂ ਅਤੇ ਰੁੱਖਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਨਾਇਬ ਤਹਿਸੀਲਦਾਰ ਮੈਡਮ ਹਰਪ੍ਰੀਤ ਕੌਰ ਨੇ ਬੱਚਿਆਂ ਨੂੰ ਕੁਦਰਤ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਸਮਾਜ ਸੇਵੀ ਆਦਰਸ਼ ਵੈਲਫੇਅਰ ਸੁਸਾਇਟੀ ਬਠਿੰਡਾ ਨੇ ਸੱਪਾਂ ਸੰਬੰਧੀ ਬੱਚਿਆਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਮੈਥ ਮਾਸਟਰ ਮੈਡਮ ਸੁਮਨ ਬਾਂਸਲ ਨੇ ਜੀਵਨ ਸ਼ੈਲੀ ਬਾਰੇ ਅਤੇ ਵਣ ਰੇਂਜ ਅਫ਼ਸਰ ਵਿਸਥਾਰ ਬਠਿੰਡਾ ਗੁਰਜੰਗ ਸਿੰਘ ਨੇ ਹਰਬਲ ਪੌਦਿਆਂ ਅਤੇ ਰੁੱਖਾਂ ਦੀ ਮਹੱਤਤਾ ਸੰਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਵਣ ਰੇਂਜ ਅਫ਼ਸਰ ਵਿਸਥਾਰ ਸ੍ਰੀ ਮੁਕਤਸਰ ਸਾਹਿਬ ਮਨਪ੍ਰੀਤ ਸਿੰਘ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ।

ਇਸ ਸਮਾਗਮ ਵਿੱਚ ਬੱਚਿਆਂ ਲਈ ਬਰੈਕਫਾਸਟ ਅਤੇ ਲੱਚ ਦਾ ਪ੍ਰਬੰਧ ਵੀ ਕੀਤਾ ਗਿਆ। ਸ਼ਾਮਿਲ ਹੋਏ ਸਮੂਹ ਵਿਦਿਆਰਥੀਆਂ ਨੂੰ ਕਲੀਅਰ ਬੈਗ, ਸਰਟੀਫਿਕੇਟ, ਟੈਗ, ਸਟੇਸਨਰੀ ਦਾ ਸਮਾਨ ਆਦਿ ਵੰਡਿਆ ਗਿਆ। ਜੇਤੂ ਵਿਦਿਆਰਥੀਆਂ ਨੂੰ ਵਾਟਰ ਕੈਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰੇਂਜ ਅਫ਼ਸਰ ਮਿੰਨੀ ਜੂ ਬੀੜ ਤਲਾਬ  ਗੁਰਦੀਪ ਸਿੰਘ ਅਤੇ ਉਨ੍ਹਾਂ ਦਾ ਸਟਾਫ਼ ਤੋਂ ਇਲਾਵਾ ਵਣ ਮੰਡਲ ਵਿਸਥਾਰ ਬਠਿੰਡਾ ਦਾ ਸਟਾਫ਼ ਵੀ ਹਾਜ਼ਰ ਰਿਹਾ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40099 posts
  • 0 comments
  • 0 fans