Menu

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਨੇ ਆਸਾਮ ਤੋਂ ਚਾਰ ਸਾਈਬਰ ਧੋਖੇਬਾਜ਼ਾਂ ਨੂੰ ਕੀਤਾ ਗ੍ਰਿਫ਼ਤਾਰ

23, ਫਰਵਰੀ : ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਅਸਾਮ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਚਾਰ ਸਾਈਬਰ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਅੰਤਰਰਾਸ਼ਟਰੀ ਆਨਲਾਈਨ ਜੌਬ ਫਰਾਡ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗਿਰੋਹ ਦੇ  ‘ਟੈਲੀਗ੍ਰਾਮ’ ਮੋਬਾਈਲ ਐਪ ਦੇ ਗਰੁੱਪਾਂ ਦੀ ਵਰਤੋਂ ਕਰਕੇ  “ਵਰਕ ਫਰਾਮ ਹੋਮ’’ ਦੀਆਂ ਨੌਕਰੀਆਂ ਦੀ ਪੇਸ਼ਕਸ਼ ਕਰਕੇ ਭੋਲੇ-ਭਾਲੇ ਵਿਅਕਤੀਆਂ ਨੂੰ ਆਪਣੇ ਜਾਲ ਵਿੱਚ ਫਸਾਉਂਦਾ ਸੀ।
ਡੀਜੀਪੀ ਨੇ ਦੱਸਿਆ ਕਿ ਗਿਰੋਹ ਦੇ ਮੈਂਬਰ ਭਰੋਸਾ ਹਾਸਲ ਕਰਨ ਲਈ  ਪਹਿਲਾਂ ਪੀੜਤਾਂ ਨੂੰ ਛੋਟੇ-ਮੋਟੇ ਕੰਮ ਕਰਨ ਬਦਲੇ ਥੋੜ੍ਹੀ ਜਿਹੀ ਰਕਮ ਅਦਾ ਕਰਦੇ ਸਨ। ਬਾਅਦ ਵਿੱਚ, ਪੀੜਤ ਨੂੰ ਵੱਡੀ ਰਕਮ ਵਾਪਸ ਕਰਨ ਦਾ ਲਾਲਚ ਦੇ ਕੇ  ਵੱਖ-ਵੱਖ ਬਹਾਨਿਆਂ ਨਾਲ ਪੈਸੇ ਠੱਗਦੇ ਸਨ । ਉਨ੍ਹਾਂ ਕਿਹਾ ਕਿ ਇਨ੍ਹਾਂ ਗ੍ਰਿਫ਼ਤਾਰੀਆਂ ਨਾਲ ਪੰਜਾਬ ਪੁਲਿਸ ਨੇ ਪੂਰੇ ਦੇਸ਼ ਵਿੱਚ ਵੱਡੇ ਪੱਧਰ ’ਤੇ ਫੈਲੇ ਸਾਈਬਰ ਧੋਖਾਧੜੀ ਗਠਜੋੜ ਨੂੰ ਨੱਥ ਪਾਉਣ ਲਈ ਵੱਡੀ ਪੁਲਾਂਘ ਪੁੱਟੀ ਹੈ।
ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਜਹੀਰੁਲ ਇਸਲਾਮ, ਰਫੀਉਲ ਇਸਲਾਮ, ਮਹਿਬੂਬ ਆਲਮ ਅਤੇ ਅਜ਼ੀਜ਼ੁਰ ਰਹਿਮਾਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਦੋ ਸਵਾਈਪ ਮਸ਼ੀਨਾਂ, ਦੋ ਬਾਇਓਮੈਟ੍ਰਿਕ ਸਕੈਨਰ, ਇੱਕ ਆਈ ਸਕੈਨਰ, ਇੱਕ ਫਿੰਗਰਪ੍ਰਿੰਟ ਸਕੈਨਰ, 38 ਪੈਨ ਕਾਰਡ, 32 ਡੈਬਿਟ/ਕ੍ਰੈਡਿਟ ਕਾਰਡ, 16 ਸਿਮ ਕਾਰਡ, 10 ਵੋਟਰ ਕਾਰਡ, 9 ਆਧਾਰ ਕਾਰਡ, 10 ਬੈਂਕ ਖਾਤੇ ਦੀਆਂ ਪਾਸਬੁੱਕਾਂ/ਚੈੱਕਬੁੱਕਾਂ ,ਪੰਜ ਸਰਕਾਰੀ ਰਸੀਦੀ ਟਿਕਟਾਂ, ਪੰਜ ਮੋਬਾਈਲ ਫ਼ੋਨ, ਇੱਕ ਲੈਪਟਾਪ, ਦੋ ਪੈਨ ਡਰਾਈਵਾਂ ਅਤੇ ਇੱਕ ਐਸਬੀਆਈ ਆਈਡੀ ਕਾਰਡ ਬਰਾਮਦ ਕੀਤਾ  ਹੈ।
ਏਡੀਜੀਪੀ ਸਾਈਬਰ ਕ੍ਰਾਈਮ ਵੀ. ਨੀਰਜਾ ਨੇ ਦੱਸਿਆ ਕਿ ਧੋਖੇਬਾਜ਼ਾਂ ਦੁਆਰਾ 25 ਲੱਖ ਰੁਪਏ ਦੀ ਠੱਗੀ ਦਾ ਸ਼ਿਕਾਰ ਹੋਈ  ਇੱਕ ਔਰਤ ਦੀ ਸ਼ਿਕਾਇਤ ਤੋਂ ਬਾਅਦ, ਐਸਆਈ ਜੁਝਾਰ ਸਿੰਘ ਜੰਜੂਆ ਅਤੇ ਐਸਆਈ ਦਵਿੰਦਰ ਕਾਸ਼ਨੀ ਦੀ ਅਗਵਾਈ ਵਿੱਚ  ਸਾਈਬਰ ਕ੍ਰਾਈਮ ਟੀਮ ਨੇ ਮਾਮਲੇ ਦੀ ਜਾਂਚ ਕੀਤੀ ਅਤੇ ਪਾਇਆ ਕਿ ਇਹ ਗਿਰੋਹ ਅਸਾਮ ਦੇ ਵੱਖ ਵੱਖ ਜ਼ਿਲਿ੍ਹਆਂ ਤੋਂ ਚਲਾਇਆ ਜਾ  ਰਿਹਾ ਸੀ। ਮੁੱਢਲੀ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਮੁੱਖ ਸਰਗਨਾ, ਜੋ ਵਿਦੇਸ਼ਾਂ ਤੋਂ ਇਸ ਧੋਖਾਧੜੀ ਦੇ ਰੈਕੇਟ ਨੂੰ ਚਲਾ ਰਹੇ ਹਨ, ਕ੍ਰਿਪਟੋਕਰੰਸੀ ਵਿੱਚ ਪੈਸੇ ਪ੍ਰਾਪਤ ਕਰ ਰਹੇ ਸਨ। ਉਨ੍ਹਾਂ ਅੱਗੇ ਕਿਹਾ ਕਿ ਡੀਐਸਪੀ ਸਾਈਬਰ ਕ੍ਰਾਈਮ, ਪ੍ਰਭਜੋਤ ਕੌਰ ਵੱਲੋਂ ਹੋਰ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਗ੍ਰਿਫਤਾਰੀਆਂ ਦੀ ਆਸ ਹੈ।
ਇਸ ਸੰਬੰਧੀ ਇੱਕ ਕੇਸ ਨੰ. 29 ਮਿਤੀ 13/10/2023 ਨੂੰ ਐਸ.ਏ.ਐਸ.ਨਗਰ ਵਿਖੇ ਸਟੇਟ ਸਾਈਬਰ ਕ੍ਰਾਈਮ ਵਿਖੇ ਆਈ.ਪੀ.ਸੀ. ਦੀ ਧਾਰਾ 420 ਅਤੇ 120-ਬੀ ਦੇ ਤਹਿਤ ਦਰਜ ਕੀਤਾ ਗਿਆ ਹੈ।

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਸਕੂਲਾਂ ਨੂੰ ਬੰਬ ਨਾਲ ਉਡਾਉਣ…

ਨਵੀਂ ਦਿੱਲੀ, 1 ਮਈ 2024-ਕੇਂਦਰੀ ਗ੍ਰਹਿ ਮੰਤਰਾਲੇ…

AAP ਆਗੂ ਮਨੀਸ਼ ਸਿਸੋਦੀਆ ਨੂੰ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Listen Live

Subscription Radio Punjab Today

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

Our Facebook

Social Counter

  • 40038 posts
  • 0 comments
  • 0 fans