Menu

ਯੂਕੇ ਦੀ ਸੰਸਦ ‘ਚ ਸਿੱਖ MP ਤਨਮਨਜੀਤ ਸਿੰਘ ਢੇਸੀ ਨੇ ਚੁੱਕਿਆ ਕਿਸਾਨੀ ਮੁੱਦਾ

ਲੰਡਨ: 23 ਫਰਵਰੀ 2024- ਭਾਰਤ ਵਿਚ ਇੱਕ ਵਾਰ ਫਿਰ ਕਿਸਾਨ ਅੰਦੋਲਨ ਦਾ ਮੁੱਦਾ ਗੂੰਝਿਆ ਹੈ। ਕੇਂਦਰ ਸਰਕਾਰ ਅਤੇ ਪ੍ਰਦਰਸ਼ਨਕਾਰੀ ਲੋਕਾਂ ਵਿਚਾਲੇ ਅਜੇ ਤੱਕ ਕੋਈ ਹੱਲ ਨਹੀਂ ਨਿਕਲਿਆ ਹੈ।  ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਕਿਸਾਨਾਂ ਦੇ ਧਰਨੇ ਦੌਰਾਨ ਨੌਜਵਾਨ ਦੀ ਮੌਤ ਦਾ ਮਾਮਲਾ ਸੰਸਦ ਵਿਚ ਚੁੱਕਿਆ ਤੇ ਕਿਹਾ ਕਿ ਸਿੱਖ ਭਾਈਚਾਰੇ ਨੇ ਮੈਨੂੰ ਪੱਤਰ ਲਿਖ ਕੇ ਭਾਰਤ ਵਿਚ ਕਿਸਾਨਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾ ਪ੍ਰਗਟਾਈ ਹੈ।

ਪੁਲਿਸ ਕਾਰਵਾਈ ਵਿਚ ਇਕ ਪ੍ਰਦਰਸ਼ਨਕਾਰੀ ਦੀ ਮੌਤ ਗੋਲੀ ਲੱਗਣ ਕਾਰਨ ਹੋਈ। ਟਵਿੱਟਰ ਨੇ ਮੰਨਿਆ ਕਿ ਭਾਰਤ ਵਿਚ ਕੁੱਝ ਪੋਸਟਾਂ ਅਤੇ ਖਾਤਿਆਂ ਨੂੰ ਹਟਾਉਣ ਲਈ ਕਿਹਾ ਗਿਆ ਸੀ। ਕੀ ਸਰਕਾਰ ਕਿਸਾਨਾਂ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਕਰਨਾ ਚਾਹੁੰਦੀ ਹੈ? ਇਸ ਲਈ ਕੀ ਕਾਰਵਾਈ ਕੀਤੀ ਗਈ ਹੈ? ਕੰਜ਼ਰਵੇਟਿਵ ਪਾਰਟੀ ਦੇ ਨੇਤਾ ਪੈਨੀ ਮੋਰਡੌਂਟ ਨੇ ਤਨਮਨਜੀਤ ਸਿੰਘ ਦੇ ਸਵਾਲ ਦਾ ਜਵਾਬ ਦਿੱਤਾ।

ਉਨ੍ਹਾਂ ਕਿਹਾ, ‘ਇਹ ਬਹੁਤ ਗੰਭੀਰ ਮਾਮਲਾ ਹੈ। ਸਰਕਾਰ ਸੁਰੱਖਿਆ ਵਿਚ ਪ੍ਰਦਰਸ਼ਨ ਕਰਨ ਦੇ ਅਧਿਕਾਰ ਦਾ ਸਮਰਥਨ ਕਰਦੀ ਹੈ। ਵਿਦੇਸ਼ ਵਿਭਾਗ ਨੇ ਉਨ੍ਹਾਂ ਦਾ ਬਿਆਨ ਸੁਣ ਲਿਆ ਹੈ। ਮੰਤਰੀ ਜਲਦ ਹੀ ਆਪਣੇ ਦਫ਼ਤਰ ਨੂੰ ਜਵਾਬ ਦੇਣਗੇ। ਬੀਬੀਸੀ ਦੀ ਰਿਪੋਰਟ ਅਨੁਸਾਰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦਾਅਵਾ ਕੀਤਾ ਕਿ ਖਨੌਰੀ ਸਰਹੱਦ ‘ਤੇ ਗੋਲੀਬਾਰੀ ਕਾਰਨ ਇੱਕ ਕਿਸਾਨ ਨੌਜਵਾਨ ਦੀ ਮੌਤ ਹੋ ਗਈ ਅਤੇ 15 ਜ਼ਖ਼ਮੀ ਹੋ ਗਏ।

ਹਰਿਆਣਾ ਪੁਲਿਸ ਦਾ ਕਹਿਣਾ ਹੈ ਕਿ ਧਰਨੇ ਦੌਰਾਨ ਕਿਸੇ ਕਿਸਾਨ ਦੀ ਮੌਤ ਨਹੀਂ ਹੋਈ ਹੈ। ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਦਿੱਲੀ ਵੱਲ ਵਧ ਰਹੇ ਹਨ ਪਰ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ। ਪਿਛਲੀ ਵਾਰ ਕਿਸਾਨਾਂ ਨੇ ਵਿਰੋਧ ਕੀਤਾ ਤਾਂ ਉਹ ਮਹੀਨਿਆਂ ਬੱਧੀ ਦਿੱਲੀ ਦੀਆਂ ਸਰਹੱਦਾਂ ‘ਤੇ ਬੈਠੇ ਰਹੇ। ਇੱਕ ਵਾਰ ਫਿਰ ਕਿਸਾਨ ਵਿਰੋਧ ਕਰਨਾ ਚਾਹੁੰਦੇ ਹਨ। ਕਿਸਾਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਚੱਲ ਰਹੀ ਸੀ। ਪਰ ਅਜੇ ਤੱਕ ਕੋਈ ਸਹਿਮਤੀ ਨਹੀਂ ਬਣ ਸਕੀ ਹੈ।

 

 

ਨਹੀਂ ਰਹੇ IAF ਦੇ ਸਭ ਤੋਂ ਬਜ਼ੁਰਗ…

ਨਵੀਂ ਦਿੱਲੀ, 17 ਅਪ੍ਭਾਰੈਲ 2024- ਰਤੀ ਹਵਾਈ ਸੈਨਾ ਦੇ ਸਭ ਤੋਂ ਬਜ਼ੁਰਗ ਅਤੇ ਸਾਬਕਾ ਪਾਇਲਟ ਸਕੁਐਡਰਨ ਲੀਡਰ (ਸੇਵਾਮੁਕਤ) ਦਲੀਪ…

ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ…

17 ਅਪ੍ਰੈਲ 2024-: ਵਾਰਿਸ ਪੰਜਾਬ ਦੇ (WPD)…

ਆਪ’ ਉਮੀਦਵਾਰ ਉਮੇਸ਼ ਮਕਵਾਣਾ ਦੇ…

ਚੰਡੀਗੜ੍ਹ, 16 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ…

AAP ਨੇ ਗੁਜਰਾਤ ਲਈ ਸਟਾਰ…

ਨਵੀਂ ਦਿੱਲੀ, 16 ਅਪ੍ਰੈਲ 2024: ਆਮ ਆਦਮੀ ਪਾਰਟੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39771 posts
  • 0 comments
  • 0 fans