Menu

ਬੀਬਾ ਹਰਸਿਮਰਤ ਕੌਰ ਬਾਦਲ ਤੇ ਸਿਕੰਦਰ ਸਿੰਘ ਮਲੂਕਾ ਨੇ ਮ੍ਰਿਤਕ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਬਠਿੰਡਾ, 23 ਫਰਵਰੀ- ਕਿਸਾਨ ਆਪਣੀਆਂ ਖੇਤੀ ਸੰਬੰਧੀ ਮੰਗਾਂ ਕੇਂਦਰ ਸਰਕਾਰ ਤੋਂ ਮਨਵਾਉਣ ਲਈ ਦਿੱਲੀ ਚਲੋ ਨਾਅਰੇ ਹੇਠ ਦਿੱਲੀ ਜਾ ਰਹੇ ਹਨ ਤਾਂ ਪਿਛਲੇ ਕੁਝ ਦਿਨਾਂ ਤੋਂ ਹਰਿਆਣਾ ਬਾਰਡਰ ‘ਤੇ ਕਿਸਾਨਾਂ ਨੂੰ ਰੋਕਿਆ ਹੋਇਆ ਹੈ। ਜਿੱਥੇ ਕਿਸਾਨ ਆਪਣਾ ਰੋਸ ਪ੍ਰਦਰਸ਼ਨ ਕਰ ਰਿਹੇ ਹਨ ਉਥੇ ਹੀ ਅੱਗੇ ਵੱਧਣ ਦੀ ਕੋਸ਼ਿਸ਼ ਕਰ ਰਹੇ ਹਨ, ਤਾਂ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ‘ਤੇ ਲਾਠੀ, ਪਾਣੀ ਦੀ ਬੁਛਾਰਾਂ, ਰਬੜ ਦੀਆਂ ਗੋਲੀਆਂ ਤੇ ਅਸਲ ਗੋਲੀਆਂ ਵੀ ਚਲਾਈਆਂ ਜਾ ਰਹੀਆਂ ਹਨ। ਜਿਸ ਕਾਰਨ ਹਰਿਆਣਾ ਪੁਲਿਸ ਦੀ ਗੋਲੀ ਲੱਗਣ ‘ਤੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਬੱਲ੍ਹੋ ਦਾ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਸ਼ਹੀਦ ਹੋ ਗਿਆ। ਪਿੰਡ ਬੱਲ੍ਹੋ ਦੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨਾਲ ਅੱਜ ਦੁੱਖ ਪ੍ਰਗਟ ਕਰਨ ਲਈ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਸਾਬਕਾ ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਸਾਬਕਾ ਮੰਤਰੀ ਜੋ ਕਿ ਮ੍ਰਿਤਕ ਨੌਜਵਾਨ ਕਿਸਾਨ ਦੇ ਘਰ ਪੁੱਜੇ ਅਤੇ ਮ੍ਰਿਤਕ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰ ਮਦਦ ਦੇਣ ਦਾ ਪਰਿਵਾਰ ਨੂੰ ਭਰੋਸਾ ਦਿੱਤਾ ਗਿਆ। ਇਸ ਮੌਕੇ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਨੌਜਵਾਨ ਦੀ ਮੌਤ ਲਈ ਪੰਜਾਬ ਸਰਕਾਰ ਜਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸਾਨ ਦੀ ਮੌਤ ਦੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਅਤੇ ਹੁਣ ਤੱਕ ਮਾਮਲਾ ਦਰਜ ਨਾ ਕੀਤੇ ਜਾਣ ‘ਤੇ ਪੰਜਾਬ ਸਰਕਾਰ ‘ਤੇ ਸਵਾਲ ਵੀ ਚੁੱਕੇ ਗਏ। ਦੋ ਸਾਲ ਪਹਿਲਾਂ ਕਾਂਗਰਸ ਸਰਕਾਰ ਵੱਲੋਂ ਕਿਸਾਨਾਂ ਦੀ ਅਗਵਾਈ ਨਾ ਕਰਨ ਕਾਰਨ 700 ਕਿਸਾਨ ਸ਼ਹੀਦ ਹੋ ਗਿਆ ਤੇ ਹੁਣ ਆਪ ਸਰਕਾਰ ਵੀ ਅਜਿਹਾ ਹੀ ਕੁਝ ਕਰ ਰਹੀ ਹੈ, ਉਹਨਾਂ ਕਿਹਾ ਕਿ ਕਦੇ ਅਜਿਹਾ ਨਹੀਂ ਸੁਣਿਆ ਕਿ ਨਾਲ ਦੇ ਸੂਬੇ ਦੀ ਸਰਕਾਰ ਤੁਹਾਡੇ ਸੂਬੇ ਵਿੱਚ ਆ ਕੇ ਹਮਲਾ ਕਰੇ ਅਤੇ ਤੁਹਾਡੇ ਲੋਕਾਂ ਨੂੰ ਜ਼ਖ਼ਮੀ ਕਰੇ ਅਤੇ ਉਨ੍ਹਾਂ ਨੂੰ ਮਾਰ ਦਿੱਤਾ ਜਾਵੇ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਜੇਕਰ ਕਿਸੇ ਦਾ ਇਕਲੌਤਾ ਪੁੱਤ ਇਸ ਤਰ੍ਹਾਂ ਸੰਘਰਸ਼ ਵਿੱਚ ਚਲਿਆ ਜਾਵੇ ਤਾਂ ਪਰਿਵਾਰ ਲਈ ਬਹੁਤ ਔਖਾ ਸਮਾਂ ਹੁੰਦਾ ਹੈ ਤੇ ਉੱਪਰੋਂ ਸਰਕਾਰ ਕੋਈ ਸਖ਼ਤ ਕਾਰਵਾਈ ਨਾ ਕਰੇ ਤਾਂ ਉਸ ਤੋਂ ਵੀ ਜ਼ਿਆਦਾ ਵੱਡੀ ਪਰੇਸ਼ਾਨੀ ਪਰਿਵਾਰ ਲਈ ਹੋਰ ਨਹੀਂ ਹੋ ਸਕਦੀ, ਉਨ੍ਹਾਂ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਸੀ ਕਿ ਤੁਰੰਤ ਫ਼ੈਸਲਾ ਲੈਂਦੇ ਹੋਏ ਦੋਸ਼ੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਜਾਣਾ ਸੀ। ਉਨ੍ਹਾਂ ਕਿਹਾ ਕਿ ਬਾਰਡਰਾਂ ‘ਤੇ ਪੰਜਾਬ ਦੇ ਪੁੱਤ ਹਰ ਰੋਜ਼ ਮਰ ਰਹੇ ਹਨ ਤੇ ਸਰਕਾਰਾਂ ਚੁੱਪ ਕਰਕੇ ਦੇਖ ਰਹੀਆਂ ਹਨ। ਸਰਕਾਰਾਂ ਚਾਹੇ ਉਹ ਕੇਂਦਰ ਦੀ ਹੈ ਜਾਂ ਪੰਜਾਬ ਦੀ ਸਰਕਾਰ ਨੂੰ ਸੋਚਣਾ ਹੋਵੇਗਾ ਕਿ ਕਿਸਾਨਾਂ ਦੀ ਸਮੱਸਿਆ ਦਾ ਹੱਲ ਕਿਵੇਂ ਕੀਤਾ ਜਾ ਸਕਦਾ ਹੈ। ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਹੀ ਪਵੇਗਾ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans