Menu

ਐਸ.ਐਸ.ਡੀ ਗਰਲਜ਼ ਕਾਲਜ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਮੁਕਾਬਲੇ

ਬਠਿੰਡਾ, 23 ਫਰਵਰੀ (ਵੀਰਪਾਲ ਕੌਰ) : ਸਥਾਨਕ ਐਸ.ਐਸ.ਡੀ. ਗਰਲਜ਼ ਕਾਲਜ ਵਿਖੇ ਜ਼ਿਲ੍ਹਾ ਪ੍ਰਸ਼ਾਸਨ, ਯੁਵਕ ਸੇਵਾਵਾਂ ਵਿਭਾਗ, ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਅਤੇ ਸਮੂਹ ਰੈੱਡ ਰਿਬਨ ਕਲੱਬ ਬਠਿੰਡਾ ਵੱਲੋਂ ਜ਼ਿਲ੍ਹਾ ਪੱਧਰੀ ਸੈਮੀਨਾਰ, ਪੋਸਟਰ ਮੇਕਿੰਗ ਅਤੇ ਸਵੀਪ ਸਲੋਗਨ ਮੁਕਾਬਲੇ ਕਰਵਾਏ ਗਏ। ਇਸ ਮੌਕੇ ਮੁੱਖ ਮਹਿਮਾਨ ਪ੍ਰਿੰਸੀਪਲ ਡਾ. ਨੀਰੂ ਗਰਗ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਜਿਹੇ ਮੁਕਾਬਲੇ ਨੌਜਵਾਨਾਂ ਵਿੱਚ ਪੜ੍ਹਾਈ ਦੇ ਨਾਲ-ਨਾਲ ਉਸਾਰੂ ਸਮਾਜ ਦੀ ਭਲਾਈ ਲਈ ਵੀ ਲਾਹੇਵੰਦ ਹੁੰਦੇ ਹਨ। ਇਸ ਮੌਕੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ  ਰਘਵੀਰ ਸਿੰਘ ਮਾਨ ਨੇ ਸੰਬੋਧਨ ਕਰਦੇ ਹੋਏ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੀ ਵੋਟ ਦਾ ਇਸਤੇਮਾਲ ਸੁਚੱਜੇ ਤਰੀਕੇ ਬੇਝਿਜਕ ਹੋਕ ਕੇ ਕਰਨ ਲਈ ਪ੍ਰੇਰਿਆ।

ਇਨ੍ਹਾਂ ਅੰਤਰ ਕਾਲਜ ਮੁਕਾਬਲਿਆਂ ਵਿੱਚ ਬਠਿੰਡਾ ਜ਼ਿਲ੍ਹੇ ਦੇ ਲਗਭਗ 17 ਕਾਲਜਾਂ ਨੇ ਭਾਗ ਲਿਆ । ਜਿਸ ਵਿਚ ਪੋਸਟਰ ਮੇਕਿੰਗ ਵਿੱਚ ਰਾਜਪਾਲ ਸਿੰਘ ਨੇ ਪਹਿਲਾ, ਅਮਨਜੋਤ ਕੌਰ ਨੇ ਦੂਜਾ ਅਤੇ ਗੁਰਨੂਰਜੋਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ । ਸਲੋਗਨ ਮੁਕਾਬਲੇ ਵਿੱਚ ਹਰਮਨ ਕੌਰ ਨੇ ਪਹਿਲਾ, ਕੋਮਲ ਕੌਰ ਨੇ ਦੂਜਾ ਅਤੇ ਸੁਖਮਨਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਰੀਲ ਮੇਕਿੰਗ ਮੁਕਾਬਲੇ ਵਿੱਚੋਂ ਐਸ.ਐਸ.ਡੀ. ਗਰਲਜ਼ ਕਾਲਜ ਦੀ ਮਨਵੀਰ ਕੌਰ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ।

          ਇਸ ਮੌਕੇ ਜੱਜਮੈਂਟ ਦੀ ਭੂਮਿਕਾ ਹਰਦਰਸ਼ਨ ਸੋਹਲ (ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ) ਅਤੇ  ਕੁਲਦੀਪ ਸਿੰਘ (ਸਾਬਕਾ ਐਨ. ਐਸ. ਐਸ. ਪ੍ਰੋਗਰਾਮ ਅਫ਼ਸਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ) ਨੇ ਨਿਭਾਈ । ਕਾਲਜ ਦੇ ਰੈੱਡ ਰਿਬਨ ਕਲੱਬਾਂ ਦੇ ਕੋਆਰਡੀਨੇਟਰ ਡਾ. ਸਿਮਰਜੀਤ ਕੌਰ ਨੇ ਮੰਚ ਸੰਚਾਲਨ ਕੀਤਾ ਅਤੇ ਮੈਡਮ ਗੁਰਮਿੰਦਰ ਜੀਤ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਪ੍ਰਤੀਯੋਗੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਪ੍ਰਧਾਨ ਐਡਵੋਕੇਟ ਸੰਜੈ ਗੋਇਲ ਅਤੇ ਕਾਲਜ ਸਕੱਤਰ ਵਿਕਾਸ ਗਰਗ ਨੇ ਵਲੰਟੀਅਰਾਂ ਦੀ ਹੌਸਲਾ ਅਫ਼ਜ਼ਾਈ ਕਰਦੇ ਹੋਏ ਕਿਹਾ ਕਿ ਅੱਗੇ ਤੋਂ ਵੀ ਅਜਿਹੇ ਸੈਮੀਨਾਰਾਂ ਅਤੇ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਜਾਵੇ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans