Menu

ਮੁੱਖ ਮੰਤਰੀ ਨੇ ਮੁਕੇਰੀਆਂ ਤੋਂ ਆਪਣੀ ਕਿਸਮ ਦੀ ਪਹਿਲੀ ਸਰਕਾਰ-ਵਪਾਰ ਮਿਲਣੀ ਦੀ ਕੀਤੀ ਸ਼ੁਰੂਆਤ

ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਉਦਯੋਗਪਤੀਆਂ ਅਤੇ ਵਪਾਰੀਆਂ ਨੂੰ ਬਰਾਬਰ ਦੇ ਹਿੱਸੇਦਾਰ ਬਣਾਉਣ ਦੇ ਉਦੇਸ਼ ਨਾਲ ਕੀਤੀ ਪਹਿਲਕਦਮੀ
25, ਫਰਵਰੀ- ਸਮਾਜ ਦੇ ਹਰੇਕ ਵਰਗ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਉਣ ਲਈ ਵਚਨਬੱਧ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਸ਼ਨਿੱਚਰਵਾਰ ਨੂੰ ਸੂਬੇ ਦੇ ਕਾਰੋਬਾਰੀ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਆਪਣੀ ਕਿਸਮ ਦੀ ਪਹਿਲੀ ‘ਸਰਕਾਰ-ਵਪਾਰ ਮਿਲਣੀ’ ਦੀ ਸ਼ੁਰੂਆਤ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਪਣੀ ਕਿਸਮ ਦੀ ਇਸ ਪਲੇਠੀ ਪਹਿਲਕਦਮੀ ਦਾ ਮੰਤਵ ਵਪਾਰੀ ਭਾਈਚਾਰੇ ਦੀ ਭਲਾਈ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਵੱਲ ਇਹ ਇਕ ਕਦਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗ ਅਤੇ ਵਪਾਰ ਹਰ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਜਿਸ ਕਾਰਨ ਇਸ ਨੂੰ ਜ਼ਰੂਰ ਹੁਲਾਰਾ ਦੇਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ ਟਾਟਾ ਸਟੀਲ, ਸਨਾਤਨ ਟੈਕਸਟਾਈਲ ਅਤੇ ਹੋਰ ਪ੍ਰਮੁੱਖ ਕੰਪਨੀਆਂ ਨੇ ਸੂਬੇ ਵਿੱਚ 70,000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸੂਬਾ ਸਰਕਾਰ ਸਥਾਨਕ ਉਦਯੋਗਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਉਹ ਪੰਜਾਬ ਦੇ ਅਸਲ ਬ੍ਰਾਂਡ ਅੰਬੈਸਡਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਇਹ ਕੰਪਨੀਆਂ ਪੰਜਾਬ ਵਿੱਚ ਆਪਣੇ ਕਾਰੋਬਾਰ ਦਾ ਵਿਸਥਾਰ ਕਰਨ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬੀਆਂ ਦੇ ਹੱਕਾਂ ਅਤੇ ਹਿੱਤਾਂ ਦੇ ਰਾਖੇ ਹਨ, ਜਿਸ ਕਾਰਨ ਉਨ੍ਹਾਂ ਦਾ ਹਰ ਕਾਰਜ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਹੁੰਦਾ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਜਿਹੜੇ ਆਗੂ ਸੂਬੇ ਦੀ ਸੱਤਾ ‘ਤੇ ਕਾਬਜ਼ ਰਹੇ, ਉਨ੍ਹਾਂ ਨੇ ਪਹਿਲਾਂ ਸੂਬੇ ਨੂੰ ਬਰਬਾਦ ਕਰਕੇ ਵੱਡੀ ਜਾਇਦਾਦ ਇਕੱਠੀ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੀ ਟਰਾਂਸਪੋਰਟ, ਸਿੱਖਿਆ, ਸਿਹਤ ਅਤੇ ਹੋਰ ਖੇਤਰਾਂ ਵਿੱਚ ਦਿਲਚਸਪੀ ਸੀ, ਜਿਸ ਕਾਰਨ ਇਨ੍ਹਾਂ ਨੇ ਲੋਕਾਂ ਦੀ ਭਲਾਈ ਨੂੰ ਨਜ਼ਰਅੰਦਾਜ਼ ਕੀਤਾ ਅਤੇ ਇਨ੍ਹਾਂ ਆਗੂਆਂ ਨੇ ਆਪਣੇ ਸਵਾਰਥਾਂ ਨੂੰ ਪਹਿਲ ਦਿੱਤੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਤੋਂ 1080 ਕਰੋੜ ਰੁਪਏ ਦੀ ਲਾਗਤ ਨਾਲ ਗੋਇੰਦਵਾਲ ਪਾਵਰ ਪਲਾਂਟ ਖਰੀਦ ਕੇ ਸਫਲਤਾ ਦੀ ਇੱਕ ਨਵੀਂ ਕਹਾਣੀ ਲਿਖੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਹਿਲੀ ਵਾਰ ਇਹ ਉਲਟਫੇਰ ਦੇਖਣ ਨੂੰ ਮਿਲਿਆ ਹੈ ਕਿਉਂਕਿ ਸੂਬਾ ਸਰਕਾਰ ਨੇ ਇੱਕ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ ਜਦਕਿ ਪਿਛਲੀਆਂ ਸੂਬਾ ਸਰਕਾਰਾਂ ਨੇ ਸੂਬੇ ਦੀਆਂ ਜਾਇਦਾਦਾਂ ਆਪਣੇ ਚਹੇਤਿਆਂ ਨੂੰ ਬਹੁਤ ਘੱਟ ਕੀਮਤ ‘ਤੇ ਵੇਚ ਦਿੱਤੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਿਸੇ ਵੀ ਸਰਕਾਰੀ/ਪ੍ਰਾਈਵੇਟ ਕੰਪਨੀ ਵੱਲੋਂ ਸਭ ਤੋਂ ਸਸਤੇ ਵਿੱਚ ਖਰੀਦਿਆ ਗਿਆ ਪਾਵਰ ਪਲਾਂਟ ਹੈ ਕਿਉਂਕਿ 600 ਮੈਗਾਵਾਟ ਦੀ ਸਮਰੱਥਾ ਵਾਲੇ ਕੋਰਬਾ ਵੈਸਟ, ਝਾਬੂਆ ਪਾਵਰ ਅਤੇ ਲੈਂਕੋ ਅਮਰਕੰਟਕ ਵਰਗੇ ਹੋਰ ਪਾਵਰ ਪਲਾਂਟ ਕ੍ਰਮਵਾਰ 1804 ਕਰੋੜ ਰੁਪਏ, 1910 ਕਰੋੜ ਰੁਪਏ ਅਤੇ 1818 ਕਰੋੜ ਰੁਪਏ ਵਿੱਚ ਖਰੀਦੇ ਗਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਹ 540 ਮੈਗਾਵਾਟ ਪਾਵਰ ਪਲਾਂਟ 2 ਕਰੋੜ ਰੁਪਏ ਪ੍ਰਤੀ ਮੈਗਾਵਾਟ ਦੇ ਹਿਸਾਬ ਨਾਲ ਖਰੀਦਿਆ ਹੈ ਅਤੇ ਇਸ ਪਾਵਰ ਪਲਾਂਟ ਦਾ ਨਾਂ ਤੀਜੇ ਸਿੱਖ ਗੁਰੂ ਸਾਹਿਬਾਨ ਦੇ ਨਾਂ ‘ਤੇ ਸ੍ਰੀ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅਲਾਟ ਕੀਤੀ ਗਈ ਪਛਵਾੜਾ ਕੋਲਾ ਖਾਣ ਵਿੱਚੋਂ ਨਿਕਲਣ ਵਾਲੇ ਕੋਲੇ ਦੀ ਵਰਤੋਂ ਸਿਰਫ਼ ਸਰਕਾਰੀ ਪਾਵਰ ਪਲਾਂਟਾਂ ਲਈ ਹੀ ਕੀਤੀ ਜਾ ਸਕਦੀ ਹੈ, ਇਸ ਲਈ ਇਸ ਪਾਵਰ ਪਲਾਂਟ ਦੀ ਖਰੀਦ ਨਾਲ ਇਸ ਕੋਲੇ ਦੀ ਵਰਤੋਂ ਸੂਬੇ ਦੇ ਹਰ ਸੈਕਟਰ ਨੂੰ ਬਿਜਲੀ ਪੈਦਾ ਕਰਨ ਲਈ ਕੀਤੀ ਜਾ ਸਕਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਖਰੀਦ ਨਾਲ ਸਮੁੱਚੀ ਟੈਰਿਫ ਵਿੱਚ 1 ਰੁਪਏ ਪ੍ਰਤੀ ਯੂਨਿਟ ਦੀ ਕਮੀ ਲਿਆਉਣ ਵਿੱਚ ਮਦਦ ਮਿਲੇਗੀ ਜਿਸ ਸਦਕਾ ਬਿਜਲੀ ਦੀ ਖਰੀਦ ‘ਤੇ 300-350 ਕਰੋੜ ਰੁਪਏ ਦੀ ਬਚਤ ਹੋਵੇਗੀ ਜੋ ਸੂਬੇ ਦੇ ਖਪਤਕਾਰਾਂ ਲਈ ਕਾਫ਼ੀ ਲਾਭਦਾਇਕ ਸਿੱਧ ਹੋਵੇਗਾ।

ਮੁੱਖ ਮੰਤਰੀ ਨੇ ਆਰ.ਡੀ.ਐਫ. ਅਤੇ ਐਨ.ਐਚ.ਐਮ. ਤਹਿਤ ਫੰਡਾਂ ਨੂੰ ਰੋਕਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਜਿਸ ਨਾਲ ਸੂਬੇ ਦੇ ਵਿਕਾਸ ਨੂੰ ਰੋਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ 8000 ਕਰੋੜ ਰੁਪਏ ਤੋਂ ਵੱਧ ਦੇ ਫੰਡਾਂ ਨੂੰ ਗਲਤ ਤਰੀਕੇ ਨਾਲ ਰੋਕ ਦਿੱਤਾ ਗਿਆ ਹੈ, ਜੋ ਕਿ ਸੂਬੇ ਨਾਲ ਸਰਾਸਰ ਬੇਇਨਸਾਫ਼ੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਅਗਾਮੀ ਲੋਕ ਸਭਾ ਚੋਣਾਂ ਵਿੱਚ ਹਰਾ ਕੇ ਉਨ੍ਹਾਂ ਨੂੰ ਚੰਗਾ ਸਬਕ ਸਿਖਾਉਣਾ ਚਾਹੀਦਾ ਹੈ।

ਗੁਰਬਾਣੀ ਦੀ ਤੁਕ ‘ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਨੇ ਹਵਾ (ਪਵਨ) ਨੂੰ ਗੁਰੂ ਦਾ, ਪਾਣੀ ਨੂੰ ਪਿਤਾ ਦਾ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਸੂਬੇ ਦੇ ਵਾਤਾਵਰਨ ਨੂੰ ਬਚਾਉਣ ਦਾ ਸੰਕਲਪ ਲੈ ਕੇ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਅਤੇ ਇਸ ਮੰਤਵ ਲਈ ਉਦਯੋਗਪਤੀਆਂ ਅਤੇ ਵਪਾਰੀਆਂ ਨੂੰ ਸੂਬਾ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਹੁਣ ਕਰੀਬ 2 ਕਰੋੜ ਰੁਪਏ ਦੀ ਟਰਨਓਵਰ ਵਾਲੇ ਵਪਾਰੀ ਸਿਹਤ ਬੀਮਾ ਕਵਰ ਲਈ ਯੋਗ ਹੋਣਗੇ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਬੀ.ਬੀ.ਐਮ.ਬੀ. ਹਸਪਤਾਲ ਨੂੰ ਅਪਗ੍ਰੇਡ ਕਰਨ ਦਾ ਮੁੱਦਾ ਵੀ ਅਧਿਕਾਰੀਆਂ ਕੋਲ ਉਠਾਇਆ ਜਾਵੇਗਾ ਅਤੇ ਲੋਕਾਂ ਲਈ ਮਿਆਰੀ ਇਲਾਜ ਯਕੀਨੀ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੀਆਂ ਮੰਡੀਆਂ ਦੇ ਬੁਨਿਆਦੀ ਢਾਂਚੇ ਨੂੰ ਆਧੁਨਿਕ ਤਕਨੀਕਾਂ ਦੇ ਆਧਾਰ ‘ਤੇ ਅੱਪਗ੍ਰੇਡ ਕਰਨ ਦਾ ਐਲਾਨ ਵੀ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਵਪਾਰੀਆਂ ਅਤੇ ਉਦਯੋਗਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਇਸ ਤੋਂ ਪਹਿਲਾਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ। ਇਸ ਮੌਕੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਈ-ਮੇਲ [email protected] ਅਤੇ ਹੈਲਪਲਾਈਨ ਨੰਬਰ 8194891948 ਜਾਰੀ ਕੀਤਾ ਗਿਆ ਹੈ, ਜਿਸ ਦੀ ਮਦਦ ਨਾਲ ਵਪਾਰੀ ਆਪਣੇ ਮਸਲੇ ਰੱਖ ਸਕਦੇ ਹਨ।

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ ਮਹਿਲਾ ਮੁੱਖ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ ਨੂੰ ‘ਦਿ ਟ੍ਰਿਬਿਊਨ’ ਦੀ ਮੁੱਖ ਸੰਪਾਦਕ ਬਣਾਇਆ ਗਿਆ ਹੈ। ਜਯੋਤੀ ਮਲਹੋਤਰਾ 14…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40214 posts
  • 0 comments
  • 0 fans