Menu

ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਨੂੰ ‘ਕੰਮ ਦੀ ਸਿਆਸਤ’ ਦਾ ਡਟ ਕੇ ਸਮਰਥਨ ਕਰਨ ਦਾ ਸੱਦਾ

26, ਫਰਵਰੀ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਅੱਜ ਪੰਜਾਬ ਵਾਸੀਆਂ ਨੂੰ ‘ਕੰਮ ਦੀ ਸਿਆਸਤ’ ਦਾ ਡਟ ਕੇ ਸਮਰਥਨ ਕਰਨ ਦਾ ਸੱਦਾ ਦਿੱਤਾ। ‘ਸਰਕਾਰ-ਵਪਾਰ ਮਿਲਣੀ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦਾ ਸਰਬਪੱਖੀ ਵਿਕਾਸ ਕਰਕੇ ਸੂਬੇ ਦੇ ਮੁਹਾਂਦਰਾ ਬਦਲਣ ਲਈ ਅਣਥੱਕ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਦੂਸ਼ਣਬਾਜ਼ੀ ਕਰਨ ਦੀ ਬਜਾਏ ‘ਕੰਮ ਦੀ ਸਿਆਸਤ’ ਕਰ ਰਹੇ ਹਨ ਤਾਂ ਕਿ ਸੂਬੇ ਦਾ ਵਿਕਾਸ ਕਰਨ ਦੇ ਨਾਲ-ਨਾਲ ਲੋਕਾਂ ਦੀ ਭਲਾਈ ਕੀਤੀ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹਾ ਬਹੁਤ ਪਹਿਲਾਂ ਹੋ ਜਾਣਾ ਚਾਹੀਦਾ ਸੀ ਤਾਂ ਜੋ ਲੋਕਾਂ ਨੂੰ ਇਸ ਦਾ ਲਾਭ ਮਿਲ ਸਕਦਾ।
ਮੁੱਖ ਮੰਤਰੀ ਨੇ ਲੋਕ ਭਲਾਈ ਤੇ ਵਿਕਾਸ ਦੇ ਏਜੰਡੇ ਨੂੰ ਕੌਮੀ ਕੇਂਦਰ ਦੇ ਪੱਧਰ ‘ਤੇ ਲਿਜਾਣ ਲਈ ‘ਆਪ’ ਦੇ ਹੱਥ ਮਜ਼ਬੂਤ ਕਰਨ ਵਾਸਤੇ ਲੋਕਾਂ ਤੋਂ ਭਰਪੂਰ ਸਮਰਥਨ ਅਤੇ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਕੌਮੀ ਸਿਆਸਤ ਦਾ ਕੇਂਦਰ ਬਿੰਦੂ ਬਣਾਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਫੁੱਟ ਪਾਊ ਸਿਆਸਤ ਨੂੰ ਨਕਾਰਦਿਆਂ ਕਦਰਾਂ-ਕੀਮਤਾਂ ਉਤੇ ਅਧਾਰਿਤ ਸਿਆਸਤ ਦੀ ਸ਼ੁਰੂਆਤ ਕਰਕੇ ਰਾਜਨੀਤੀ ਵਿੱਚ ਪਰਿਵਰਤਨ ਲਿਆਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਗਾਮੀ ਲੋਕ ਸਭਾ ਚੋਣਾਂ ਵਿੱਚ ‘ਆਪ’ ਦਾ ਸਮਰਥਨ ਕਰਨਾ ਚਾਹੀਦਾ ਹੈ ਜਿਸ ਨਾਲ ਕੌਮੀ ਪੱਧਰ ‘ਤੇ ਇਸ ਦੀ ਮਜ਼ਬੂਤੀ ਨੂੰ ਯਕੀਨੀ ਬਣਾਇਆ ਜਾ ਸਕੇ ਤਾਂ ਜੋ ਉਹ ਪੰਜਾਬ ਦੇ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾ ਸਕਣ।
ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਖੇਤਰ ਦੇ ਵਸਨੀਕ ਹੀ ਅਸਲ ਦੇਸ਼ ਭਗਤ ਹਨ ਕਿਉਂਕਿ ਉਹ ਹਰ ਤਰ੍ਹਾਂ ਨਾਲ ਦੇਸ਼ ਦੀ ਸੇਵਾ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਕੋਈ ਪੱਛੜਿਆ ਇਲਾਕਾ ਨਹੀਂ ਹੈ ਸਗੋਂ ਇਹ ਸੂਬੇ ਦਾ ਪਹਿਲਾ ਇਲਾਕਾ ਹੈ ਜੋ ਦੇਸ਼ ਦੇ ਦੁਸ਼ਮਣਾਂ ਦਾ ਡੱਟ ਕੇ ਮੁਕਾਬਲਾ ਕਰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਇਸ ਕਸਬੇ ਵਿੱਚ ਅੱਤਵਾਦੀ ਹਮਲਾ ਹੋਇਆ ਸੀ ਤਾਂ ਉਸ ਵੇਲੇ ਉਹ ਸੰਸਦ ਮੈਂਬਰ ਸਨ ਅਤੇ ਉਨ੍ਹਾਂ ਨੇ ਭਾਰਤ ਸਰਕਾਰ ਵੱਲੋਂ ਪੈਰਾ ਮਿਲਟਰੀ ਫੋਰਸ ਲਈ 7.5 ਕਰੋੜ ਰੁਪਏ ਦੀ ਮੰਗ ਕਰਨ ਦੇ ਕਦਮ ਦੀ ਜ਼ੋਰਦਾਰ ਮੁਖਾਲਫ਼ਤ ਕੀਤੀ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਇਹ ਰਕਮ ਉਨ੍ਹਾਂ ਦੇ ਐਮ.ਪੀ.ਐਲ.ਏ.ਡੀ. ਫੰਡ ਵਿੱਚੋਂ ਕੱਟਣ ਲਈ ਕਿਹਾ ਸੀ ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਆਪਣਾ ਇਹ ਫੈਸਲਾ ਵਾਪਸ ਲੈ ਲਿਆ ਸੀ। ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਫੌਜ ਨੂੰ ਕਿਰਾਏ ‘ਤੇ ਅਜਿਹੇ ਸੂਬੇ ‘ਚ ਭੇਜਿਆ ਜਾ ਰਿਹਾ ਹੈ, ਜੋ ਦੇਸ਼ ‘ਚ ਸਭ ਤੋਂ ਵੱਧ ਸੈਨਿਕ ਪੈਦਾ ਕਰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਕਾਇਮ ਰੱਖਦੇ ਹੋਏ ਦੇਸ਼ ਦੀ ਜੰਗ ਲੜੀ ਹੈ।
ਮੁੱਖ ਮੰਤਰੀ ਨੇ ਸੂਬੇ ਨੂੰ ਬਰਬਾਦ ਕਰਨ ਲਈ ਵਿਰੋਧੀ ਧਿਰ ਦੇ ਆਗੂਆਂ ਸੁਖਬੀਰ ਬਾਦਲ, ਪ੍ਰਤਾਪ ਬਾਜਵਾ, ਬਿਕਰਮ ਮਜੀਠੀਆ ਅਤੇ ਨਵਜੋਤ ਸਿੱਧੂ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ, “ਕਾਨਵੈਂਟ ਸਕੂਲਾਂ ਦੇ ਪੜ੍ਹੇ-ਲਿਖੇ ਇਹ ਆਗੂ ਪੰਜਾਬੀ ਮਾਂ-ਬੋਲੀ ਦਾ ਉਚਾਰਣ ਤੱਕ ਵੀ ਨਹੀਂ ਕਰ ਸਕਦੇ। ਇਨ੍ਹਾਂ ਲੋਕਾਂ ਨੇ ਆਪਣੇ ਸਵਾਰਥੀ ਹਿੱਤਾਂ ਲਈ ਸੂਬੇ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਸਿਰਫ਼ ਆਪਣੇ ਪਰਿਵਾਰ ਦੇ ਮੁਫਾਦ ਪਾਲਣ ਨੂੰ ਤਰਜੀਹ ਦਿੱਤੀ।”
ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਦੇ ਇਕ-ਇਕ ਇੰਚ ਨੂੰ ਮਹਾਨ ਗੁਰੂਆਂ, ਸੰਤਾਂ, ਪੀਰਾਂ, ਸ਼ਹੀਦਾਂ ਅਤੇ ਕਵੀਆਂ ਦੀ ਚਰਨ ਛੋਹ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ‘ਵਿਸ਼ਵ ਨਾਗਰਿਕ’ ਹਨ ਜਿਨ੍ਹਾਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਆਲਮੀ ਪੱਧਰ ਉਤੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਸਖ਼ਤ ਮਿਹਨਤ ਦੇ ਅਦੁੱਤੀ ਜਜ਼ਬੇ ਦੀ ਬਖਸ਼ਿਸ਼ ਪ੍ਰਾਪਤ ਹੈ ਜਿਸ ਸਦਕਾ ਉਹ ਹਰੇਕ ਥਾਂ ਆਪਣੀ ਪਛਾਣ ਬਣਾ ਲੈਂਦੇ ਹਨ।
ਲੋਕ ਸਭਾ ਮੈਂਬਰ ਸੰਨੀ ਦਿਓਲ ਉਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ, “ਫਿਲਮਾਂ ਵਿੱਚ ਤਾਂ ਬਾਲੀਵੁੱਡ ਅਦਾਕਾਰ ਸਰਹੱਦ ਪਾਰ ਕਰਕੇ ਧਰਤੀ ਤੋਂ ਹੈਂਡ ਪੰਪ ਖਿੱਚ ਲੈਂਦੇ ਹਨ ਪਰ ਸੰਸਦ ਮੈਂਬਰ ਵਜੋਂ ਉਨ੍ਹਾਂ ਦੀ ਕਾਰਗੁਜ਼ਾਰੀ ਬਹੁਤ ਨਿਰਾਸ਼ਾਜਨਕ ਰਹੀ ਹੈ ਕਿਉਂਕਿ ਉਹ ਆਪਣੇ ਹਲਕੇ ਵਿੱਚ ਲੋਕਾਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਹੈਂਡ ਪੰਪ ਵੀ ਨਹੀਂ ਲਵਾ ਸਕੇ।” ਉਨ੍ਹਾਂ ਕਿਹਾ ਕਿ ਦੂਜੇ ਪਾਸੇ ਪੰਜਾਬ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ, 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ ਅਤੇ ਲੋਕਾਂ ਨੂੰ ਸਿਹਤ ਅਤੇ ਸਿੱਖਿਆ ਦੀਆਂ ਮਿਆਰੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ‘ਸਰਕਾਰ-ਵਪਾਰ ਮਿਲਣੀ’ ਵਜੋਂ ਆਪਣੀ ਕਿਸਮ ਦੀ ਇਸ ਪਹਿਲੀ ਪਹਿਲਕਦਮੀ ਦਾ ਉਦੇਸ਼ ਵਪਾਰਕ ਭਾਈਚਾਰੇ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇ ਕੇ ਪੁਰਾਤਨ ਸ਼ਾਨ ਬਹਾਲ ਕਰਨ ਵੱਲ ਇਹ ਇਕ ਸਾਰਥਕ ਕਦਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗ ਅਤੇ ਵਪਾਰ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਹੈ ਜਿਸ ਕਰਕੇ ਇਸ ਨੂੰ ਹੁਲਾਰਾ ਦਿੱਤਾ ਜਾਣਾ ਚਾਹੀਦਾ ਹੈ।

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ ਮਹਿਲਾ ਮੁੱਖ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ ਨੂੰ ‘ਦਿ ਟ੍ਰਿਬਿਊਨ’ ਦੀ ਮੁੱਖ ਸੰਪਾਦਕ ਬਣਾਇਆ ਗਿਆ ਹੈ। ਜਯੋਤੀ ਮਲਹੋਤਰਾ 14…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40214 posts
  • 0 comments
  • 0 fans