26, ਫਰਵਰੀ – ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦੇ ਉਚਿੱਤ ਨਿਪਟਾਰੇ ਲਈ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਿਖੇ 27 ਫਰਵਰੀ 2024 ਨੂੰ ‘ਪੰਜਾਬੀ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਮਿਲਣੀ ਵਿੱਚ ਕੈਬਨਿਟ ਮੰਤਰੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਟੀਮ ਵੱਲੋਂ ਫ਼ਾਜ਼ਿਲਕਾ, ਫ਼ਿਰੋਜ਼ਪੁਰ, ਮੋਗਾ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ ਤੇ ਤਰਨ ਤਾਰਨ ਜ਼ਿਲ੍ਹਿਆਂ ਨਾਲ ਸਬੰਧਿਤ ਪੰਜਾਬੀ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਤੇ ਮਸਲਿਆਂ ਨੂੰ ਸੁਣਿਆ ਜਾਵੇਗਾ ਅਤੇ ਮੌਕੇ ‘ਤੇ ਉਚਿੱਤ ਨਿਪਟਾਰਾ/ਹੱਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਰਜਿਸਟ੍ਰੇਸ਼ਨ 27 ਫਰਵਰੀ ਨੂੰ ਸਵੇਰੇ 9.00 ਵਜੇ ਸ਼ੁਰੂ ਹੋਵੇਗੀ।