Menu

ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਕੇ 40 ਹਜ਼ਾਰ ਤੋਂ ਵੱਧ ਪਰਿਵਾਰਾਂ ਦਾ ਜੀਵਨ ਕੀਤਾ ਖ਼ੁਸਹਾਲ – ਮੁੱਖ ਮੰਤਰੀ

-ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ 457 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ
-ਸਿਆਸੀ ਤੌਰ ਉਤੇ ਨਾਕਾਰਾ ਹੋ ਚੁੱਕਾ ਦਲ-ਬਦਲੂ ਨਵਜੋਤ ਸਿੱਧੂ ਹਰੇਕ ਪਾਰਟੀ ਲਈ ਬੋਝ ਬਣਿਆ
26, ਫਰਵਰੀ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦੇ ਹੋਏ ਅੱਜ ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ 457 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਭਰਤੀ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ 40,000 ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਨ੍ਹਾਂ ਦੇ ਪਰਿਵਾਰਾਂ ਦੇ ਜੀਵਨ ਨੂੰ ਰੁਸ਼ਨਾਇਆ ਹੈ।

ਮਿਊਂਸਪਲ ਭਵਨ ਵਿਖੇ ਨਿਯੁਕਤੀ ਪੱਤਰ ਵੰਡਣ ਮੌਕੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਦਾ ਅਨਿੱਖੜਵਾਂ ਅੰਗ ਬਣਾਉਣ ਲਈ ਵੱਡੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਵਿੱਚ ਏਨੀ ਬਰਕਤ ਹੈ ਕਿ ਇੱਥੇ ਵੀ ਕੁਝ ਵੀ ਪੈਦਾ ਕੀਤਾ ਜਾ ਸਕਦਾ ਹੈ ਕਿਉਂਕਿ ਇੱਥੋਂ ਦੇ ਲੋਕਾਂ ਨੂੰ ਸਖ਼ਤ ਮਿਹਨਤ ਅਤੇ ਸਮਰਪਿਤ ਭਾਵਨਾ ਦੇ ਅਮਿੱਟ ਜਜ਼ਬੇ ਦੀ ਬਖਸ਼ਿਸ਼ ਪ੍ਰਾਪਤ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਭਰਤੀ ਕੀਤੇ ਉਮੀਦਵਾਰਾਂ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 20 ਜੂਨੀਅਰ ਡਰਾਫਟਮੈਨ, ਪਸ਼ੂ ਪਲਾਣ ਵਿਭਾਗ ਵਿੱਚ ਡੇਅਰੀ ਵਿਕਾਸ ਅਫਸਰ, ਕਲਰਕ, ਇੰਕੂਬੇਟਰ ਅਪਰੇਟਰ ਅਤੇ ਮਸ਼ੀਨ ਅਪਰੇਟਰਾਂ ਸਣੇ 32 ਮੁਲਾਜ਼ਮ, ਯੁਵਕ ਸੇਵਾਵਾਂ ਵਿਭਾਗ ਵਿੱਚ ਛੇ ਸਟੈਨੋ-ਟਾਈਪਸਟ, ਕਰ ਤੇ ਆਬਕਾਰੀ ਵਿਭਾਗ ਵਿੱਚ ਕਲਰਕ ਲੀਗਲ, ਅਕਾਊਂਸ ਅਤੇ ਆਈ.ਟੀ. ਸਣੇ 129 ਮੁਲਾਜ਼ਮ, ਖੁਰਾਕ ਤੇ ਸਿਵਲ ਸਪਲਾਈਜ਼ ਮਾਮਲਿਆਂ ਵਿੱਚ 8 ਸਟੈਨੋ-ਟਾਈਪਿਸਟ, ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿੱਚ ਇਕ ਕਲਰਕ, ਵਿੱਤ ਵਿਭਾਗ ਵਿੱਚ ਕਲਰਕ, ਸਟੈਨੋ ਟਾਈਪਿਸਟ ਤੇ ਸੈਕਸ਼ਨ ਅਫ਼ਸਰਾਂ ਸਣੇ 36 ਮੁਲਾਜ਼ਮ, ਲੋਕ ਨਿਰਮਾਣ ਵਿਭਾਗ ਵਿੱਚ 24 ਜੂਨੀਅਰ ਡਰਾਫਟਮੈਨ, ਮਕਾਨ ਤੇ ਸ਼ਹਿਰੀ ਵਿਕਾਸ ਵਿੱਚ 41 ਕਲਰਕ, ਜਲ ਸਰੋਤ ਵਿਭਾਗ ਵਿੱਚ 79 ਸਟੈਨੋ-ਟਾਈਪਿਸਟ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਸਟਾਫ ਨਰਸ, ਕਲਰਕ ਅਤੇ ਚੌਥਾ ਦਰਜਾ ਸਮੇਤ 9 ਮੁਲਾਜ਼ਮ, ਪਾਵਰਕਾਮ ਵਿੱਚ ਐਸਿਸਟੈਂਟ ਇੰਜਨੀਅਰ, ਐਸਿਸਟੈਂਟ ਮੈਨੇਜਕ ਅਤੇ ਕਲਰਕ ਸਮੇਤ 65 ਮੁਲਾਜ਼ਮ ਅਤੇ ਮੈਡੀਕਲ ਸਿੱਖਿਆ ਤੇ ਹੋਰ ਵਿਭਾਗਾਂ ਵਿੱਚ ਪ੍ਰੋਫੈਸਰ, ਐਸੋਸੀਏਟ ਪ੍ਰੋਫੈਸਰ ਅਤੇ ਐਸਿਸਟੈਂਟ ਪ੍ਰੋਫੈਸਰ ਸਣੇ 7 ਮੁਲਾਜ਼ਮ ਹਾਜ਼ਰ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸਿੱਖ ਗੁਰੂਆਂ ਨੇ ਸਾਨੂੰ ਜਬਰ-ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਦਾ ਸੰਦੇਸ਼ ਦਿੱਤਾ ਹੈ ਅਤੇ ਉਨ੍ਹਾਂ ਦੇ ਨਕਸ਼ੇ ਕਦਮਾਂ ‘ਤੇ ਚੱਲਦਿਆਂ ਸੂਬਾ ਸਰਕਾਰ ਸਰਕਾਰੀ ਨੌਕਰੀਆਂ ਦੀ ਭਰਤੀ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਕਿ ਕਿਸੇ ਨਾਲ ਵੀ ਅਨਿਆਂ ਨਾ ਹੋਵੇ। ਮੁੱਖ ਮੰਤਰੀ ਨੇ ਕਿਹਾ, “ਮੇਰੇ ਲਈ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ 40,000 ਤੋਂ ਵੱਧ ਨੌਜਵਾਨਾਂ ਨੂੰ ਨਿਰੋਲ ਯੋਗਤਾ ਦੇ ਆਧਾਰ ‘ਤੇ ਚੁਣਿਆ ਗਿਆ ਹੈ। ਸਾਡਾ ਮਕਸਦ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹਦਿਆਂ ਪੰਜਾਬ ਛੱਡ ਕੇ ਜਾਣ ਵਾਲੇ ਨੌਜਵਾਨਾਂ ਦੀ ਵਤਨ ਵਾਪਸੀ ਨੂੰ ਯਕੀਨੀ ਬਣਾਉਣਾ ਹੈ। ਮੈਨੂੰ ਇਸ ਗੱਲ ਦੀ ਬਹੁਤ ਖੁਸ਼ੀ ਹੈ ਕਿ ਵੱਡੀ ਗਿਣਤੀ ਨੌਜਵਾਨ ਜੋ ਪਹਿਲਾਂ ਵਿਦੇਸ਼ ਜਾਣ ਦੀ ਯੋਜਨਾ ਘੜ ਰਹੇ ਸਨ, ਹੁਣ ਮੁਕਾਬਲੇ ਦੀਆਂ ਪ੍ਰੀਖਿਆਵਾਂ ਰਾਹੀਂ ਸਰਕਾਰੀ ਨੌਕਰੀਆਂ ਲਈ ਤਿਆਰੀ ਕਰ ਰਹੇ ਹਨ।”

ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਦੇ ਇਕ-ਇਕ ਇੰਚ ਨੂੰ ਮਹਾਨ ਗੁਰੂਆਂ, ਸੰਤਾਂ, ਪੀਰਾਂ, ਸ਼ਹੀਦਾਂ ਅਤੇ ਕਵੀਆਂ ਦੀ ਚਰਨ ਛੋਹ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ‘ਵਿਸ਼ਵ ਨਾਗਰਿਕ’ ਹਨ ਜਿਨ੍ਹਾਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਆਲਮੀ ਪੱਧਰ ਉਤੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਸਖ਼ਤ ਮਿਹਨਤ ਦੇ ਅਦੁੱਤੀ ਜਜ਼ਬੇ ਦੀ ਬਖਸ਼ਿਸ਼ ਪ੍ਰਾਪਤ ਹੈ ਜਿਸ ਸਦਕਾ ਉਹ ਹਰੇਕ ਥਾਂ ਆਪਣੀ ਪਛਾਣ ਬਣਾ ਲੈਂਦੇ ਹਨ। ਮੁੱਖ ਮੰਤਰੀ ਨੇ ਕਿਹਾ, “ਰਵਾਇਤੀ ਪਾਰਟੀਆਂ ਮੇਰੇ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਮੈਂ ਸਧਾਰਨ ਘਰ ਨਾਲ ਸਬੰਧ ਰੱਖਦਾ ਹਾਂ। ਇਹ ਆਗੂ ਸੱਤਾ ਵਿੱਚ ਬਣੇ ਰਹਿਣ ਦਾ ਆਪਣਾ ਬੁਨਿਆਦੀ ਹੱਕ ਸਮਝਦੇ ਸਨ ਜਿਸ ਕਾਰਨ ਇਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਆਮ ਆਦਮੀ ਸੂਬੇ ਦਾ ਸ਼ਾਸਨਕਾਲ ਏਨੇ ਬਿਹਤਰ ਢੰਗ ਨਾਲ ਕਿਵੇਂ ਚਲਾ ਰਿਹਾ ਹੈ। ਇਨ੍ਹਾਂ ਸਿਆਸਤਦਾਨਾਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਪਰ ਹੁਣ ਲੋਕ ਇਨ੍ਹਾਂ ਦੇ ਗੁੰਮਰਾਹਕੁੰਨ ਪ੍ਰਚਾਰ ਵਿੱਚ ਨਹੀਂ ਆਉਣਗੇ।”

ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਇਹ ਗੱਲ ਬਰਦਾਸ਼ਤ ਨਹੀਂ ਹੋ ਰਹੀ ਕਿ ਸੂਬਾ ਸਰਕਾਰ 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਮੁਹੱਈਆ ਕਰਵਾ ਰਹੀ ਹੈ, ਹੁਣ ਤੱਕ ਇਕ ਕਰੋੜ ਤੋਂ ਵੱਧ ਲੋਕਾਂ ਨੇ ਆਮ ਆਦਮੀ ਕਲੀਨਿਕਾਂ ਤੋਂ ਮੁਫਤ ਇਲਾਜ ਕਰਵਾਇਆ, ਪਹਿਲੀ ਵਾਰ ਪ੍ਰਾਈਵੇਟ ਥਰਮਲ ਪਲਾਂਟ ਸੂਬਾ ਸਰਕਾਰ ਵੱਲੋਂ 1080 ਕਰੋੜ ਰੁਪਏ ਦੀ ਲਾਗਤ ਨਾਲ ਖਰੀਦਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਸੂਬੇ ਵਿੱਚ ਆਮ ਆਦਮੀ ਦੇ ਭਲੇ ਲਈ ਹੋ ਰਹੇ ਕੰਮਾਂ ਤੋਂ ਬੁਖਲਾਏ ਹੋਏ ਹਨ ਜਿਸ ਕਰਕੇ ਉਹ ਉਨ੍ਹਾਂ ਵਿਰੁੱਧ ਜ਼ਹਿਰ ਉਗਲ ਰਹੇ ਹਨ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਇਨ੍ਹਾਂ ਲੀਡਰਾਂ ਦੇ ਝਾਂਸੇ ਵਿੱਚ ਨਾ ਆਉਣ, ਜੋ ਆਪਣਾ ਵਜੂਦ ਗੁਆ ਚੁੱਕੇ ਹਨ ਕਿਉਂਕਿ ਲੋਕਾਂ ਵੱਲੋਂ ਇਨ੍ਹਾਂ ਨੂੰ ਬੁਰੀ ਤਰ੍ਹਾਂ ਨਕਾਰ ਦਿੱਤਾ ਗਿਆ ਹੈ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ, ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਸਮੇਤ ਹੋਰ ਹਾਜ਼ਰ ਸਨ।

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ ਮਹਿਲਾ ਮੁੱਖ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ ਨੂੰ ‘ਦਿ ਟ੍ਰਿਬਿਊਨ’ ਦੀ ਮੁੱਖ ਸੰਪਾਦਕ ਬਣਾਇਆ ਗਿਆ ਹੈ। ਜਯੋਤੀ ਮਲਹੋਤਰਾ 14…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40214 posts
  • 0 comments
  • 0 fans