Menu

ਸਾਬਕਾ DGP ਚਟੋਪਾਧਿਆਏ ਵਿਰੁਧ ਜਾਂਚ ਕਮੇਟੀ ਦਾ ਗਠਨ

ਚੰਡੀਗੜ੍ਹ 27 ਫਰਵਰੀ 2024-ਪੰਜਾਬ ਸਰਕਾਰ ਨੇ 16 ਦਸੰਬਰ, 2021 ਤੋਂ 8 ਜਨਵਰੀ, 2022 ਦਰਮਿਆਨ ਸੂਬੇ ਦੇ ਪੁਲਿਸ ਮੁਖੀ ਵਜੋਂ ਅਪਣੇ ਕਾਰਜਕਾਲ ਦੌਰਾਨ ਭਗੌੜਾ ਅਪਰਾਧੀ ਐਲਾਨੇ ਗਏ ਬਲਾਤਕਾਰ ਦੇ ਦੋਸ਼ੀ ਨੂੰ ਕਥਿਤ ਤੌਰ ‘ਤੇ ਸੁਰੱਖਿਆ ਪ੍ਰਦਾਨ ਕਰਨ ਲਈ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਵਿਰੁਧ ਜਾਂਚ ਸ਼ੁਰੂ ਕਰਨ ਲਈ ਇਕ ਕਮੇਟੀ ਦਾ ਗਠਨ ਕੀਤਾ ਹੈ।ਇਸ ਕਦਮ ਨਾਲ ਸਾਬਕਾ ਡੀਜੀਪੀ ਲਈ ਹੋਰ ਮੁਸ਼ਕਲਾਂ ਪੈਦਾ ਹੋਣ ਦੀ ਸੰਭਾਵਨਾ ਹੈ ਕਿਉਂਕਿ ਉਹ ਪਹਿਲਾਂ ਹੀ ਜਨਵਰੀ 2022 ਦੇ ਪ੍ਰਧਾਨ ਮੰਤਰੀ ਸੁਰੱਖਿਆ ਉਲੰਘਣਾ ਲਈ ਅਨੁਸ਼ਾਸਨੀ ਕਾਰਵਾਈ ਦਾ ਸਾਹਮਣਾ ਕਰ ਰਹੇ ਹਨ। ਇਸ ਮਾਮਲੇ ਦੀ ਜਾਣਕਾਰੀ ਰੱਖਣ ਵਾਲੇ ਲੋਕਾਂ ਮੁਤਾਬਕ ਜਾਂਚ ਕਮੇਟੀ ਦੀ ਅਗਵਾਈ ਦਿੱਲੀ ਹਾਈ ਕੋਰਟ ਦੇ ਸੇਵਾਮੁਕਤ ਜੱਜ ਜਸਟਿਸ ਸ਼ਬੀਹੁਲ ਹਸਨੈਨ ਸ਼ਾਸਤਰੀ ਕਰਨਗੇ, ਜੋ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ (ਪੀਆਈਟੀ ਐਨਡੀਪੀਐਸ) ਮਾਮਲਿਆਂ ਵਿਚ ਗੈਰਕਾਨੂੰਨੀ ਟ੍ਰੈਫਿਕ ਦੀ ਰੋਕਥਾਮ ਦੇ ਚੇਅਰਪਰਸਨ ਵੀ ਹਨ।

ਇਸ ਮਾਮਲੇ ਦੀ ਜਾਣਕਾਰੀ ਰੱਖਣ ਵਾਲੇ ਸੂਤਰਾਂ ਨੇ ਦਸਿਆ ਕਿ ਪੰਜਾਬ ਦੇ ਗ੍ਰਹਿ ਵਿਭਾਗ ਨੇ ਇਸ ਸਬੰਧੀ ਪਹਿਲਾਂ ਹੀ ਨੋਟੀਫਿਕੇਸ਼ਨ ਜਾਰੀ ਕਰ ਦਿਤਾ ਹੈ ਅਤੇ ਹੁਣ ਜਾਂਚ ਅਧਿਕਾਰੀ ਆਲ ਇੰਡੀਆ ਸਰਵਿਸਿਜ਼ (ਅਨੁਸ਼ਾਸਨ ਅਤੇ ਅਪੀਲ) ਨਿਯਮ, 1969 ਦੀ ਧਾਰਾ 8, ਆਲ ਇੰਡੀਆ ਸਰਵਿਸਿਜ਼ (ਡੀਸੀਆਰਬੀ) ਨਿਯਮ, 1958, ਨਿਯਮ 6 (1) ਅਤੇ ਇਸ ਦੇ ਉਪ-ਨਿਯਮ (ਬੀ) (2) ਤਹਿਤ ਜਾਂਚ ਸ਼ੁਰੂ ਕਰਨਗੇ।ਨਿਯਮਾਂ ਅਨੁਸਾਰ ਦੋਸ਼ੀ ਅਧਿਕਾਰੀਆਂ ਵਿਰੁਧ ਅਨੁਸ਼ਾਸਨੀ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਜਾਂਚ ਅਧਿਕਾਰੀ ਦੀ ਨਿਯੁਕਤੀ ਕੀਤੀ ਜਾਣੀ ਚਾਹੀਦੀ ਹੈ। ਨਿਯਮਾਂ ਮੁਤਾਬਕ ਦੋਸ਼ੀ ਅਧਿਕਾਰੀਆਂ ਨੂੰ ਦਿਤੀ ਗਈ ਚਾਰਜਸ਼ੀਟ ਦੇ ਆਧਾਰ ‘ਤੇ ਜਾਂਚ ਅਧਿਕਾਰੀ ਦੇ ਸਾਹਮਣੇ ਅਪਣਾ ਪੱਖ ਸਪੱਸ਼ਟ ਕਰਨ ਲਈ ਸਮਾਂ ਦਿਤਾ ਜਾਂਦਾ ਹੈ।

ਪਿਛਲੇ ਸਾਲ ਮਈ ‘ਚ ਚਟੋਪਾਧਿਆਏ ਨੂੰ ਬਲਾਤਕਾਰ ਮਾਮਲੇ ‘ਚ ਭਗੌੜੇ ਫਿਰੋਜ਼ਪੁਰ ਨਿਵਾਸੀ ਵੀਪੀ ਸਿੰਘ ਨੂੰ 6 ਬੰਦੂਕਧਾਰੀ ਮੁਹੱਈਆ ਕਰਵਾਉਣ ਲਈ ਗ੍ਰਹਿ ਵਿਭਾਗ ਵਲੋਂ ਪੱਤਰ ਦਿਤਾ ਗਿਆ ਸੀ। ਉਕਤ ਮੁਲਜ਼ਮ ਧੋਖਾਧੜੀ, ਧਮਕੀਆਂ ਸਣੇ ਕਈ ਮਾਮਲੇ ਵਿਚ ਨਾਮਜ਼ਦ ਸੀ ਅਤੇ ਜਬਰ-ਜ਼ਨਾਹ ਮਾਮਲੇ ਵਿਚ ਭਗੌੜਾ ਹੈ।ਚਾਰਜਸ਼ੀਟ ਤੋਂ ਬਾਅਦ ਸੂਬਾ ਸਰਕਾਰ ਨੇ ਕੁੱਝ ਦਿਨ ਪਹਿਲਾਂ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਜਸਟਿਸ (ਸੇਵਾਮੁਕਤ) ਸੰਤ ਪ੍ਰਕਾਸ਼ ਦੀ ਅਗਵਾਈ ਵਿਚ ਇਕ ਕਮੇਟੀ ਦਾ ਗਠਨ ਕੀਤਾ ਸੀ, ਜੋ ਆਲ ਇੰਡੀਆ ਸਰਵਿਸਿਜ਼ (ਅਨੁਸ਼ਾਸਨ ਅਤੇ ਅਪੀਲ) ਨਿਯਮ, 1969 ਦੀ ਧਾਰਾ 8, ਆਲ ਇੰਡੀਆ ਸਰਵਿਸਿਜ਼ (ਡੀਸੀਆਰਬੀ) ਨਿਯਮ, 1958, ਨਿਯਮ 6 (1) ਅਤੇ ਇਸ ਦੇ ਉਪ ਨਿਯਮ (ਬੀ) (2) ਤਹਿਤ ਜਾਂਚ ਸ਼ੁਰੂ ਕਰੇਗੀ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40099 posts
  • 0 comments
  • 0 fans