Menu

3 ਤੋਂ 5 ਮਾਰਚ ਤੱਕ ਚੱਲੇਗਾ ਪਲਸ ਪੋਲੀਓ ਅਭਿਆਨ

27, ਫਰਵਰੀ – ਸਿਹਤ ਵਿਭਾਗ ਵੱਲੋਂ 3 ਤੋਂ 5 ਮਾਰਚ 2024 ਤੱਕ ਪਲਸ ਪੋਲੀਓ ਅਭਿਆਨ ਚਲਾਇਆ ਜਾ ਰਿਹਾ ਹੈ। ਜਿਸ ਤਹਿਤ 0 ਤੋਂ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਤੋਂ ਬਚਾਓ ਲਈ ਦਵਾਈ ਦੀਆਂ ਬੂੰਦਾ ਪਿਲਾਈਆਂ ਜਾਣਗੀਆਂ। ਇਸ ਸੰਬੰਧੀ ਤਿਆਰੀਆਂ ਲਈ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਜਗਵਿੰਦਰਜੀਤ ਸਿੰਘ ਗਰੇਵਾਲ ਨੇ ਜਾਣਕਾਰੀ ਦਿੱਤੀ । ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਨਾਲ-ਨਾਲ ਸਾਰੇ ਸਹਿਯੋਗੀ ਵਿਭਾਗਾਂ ਨੂੰ ਵੀ ਇਸ ਮੁਹਿੰਮ ਵਿਚ ਸਹਿਯੋਗ ਕਰਨ ਲਈ ਹਦਾਇਤ ਕੀਤੀ।
ਉਨ੍ਹਾਂ ਰੋਡਵੇਜ਼ ਨੂੰ ਹਦਾਇਤ ਕੀਤੀ ਕਿ ਟਰਾਂਜਿਟ ਟੀਮਾਂ ਦੀ ਤਾਇਨਾਤੀ ਦੀ ਥਾਂ ‘ਤੇ ਬੱਸਾਂ ਰੋਕੀਆਂ ਜਾਣ। ਬਿਜਲੀ ਨਿਗਮ ਨੂੰ ਵੈਕਸੀਨ ਦੇ ਕੋਲਡ ਸਟੋਰਾ ਲਈ ਨਿਰਵਿਘਨ ਸਪਲਾਈ ਦੇਣ ਲਈ ਕਿਹਾ ਗਿਆ। ਪੰਚਾਇਤ ਵਿਭਾਗ ਨੂੰ ਹਦਾਇਤ ਕੀਤੀ ਕਿ ਪੰਚਾਇਤਾਂ ਨੂੰ ਇਸ ਅਭਿਆਨ ਵਿਚ ਸਹਿਯੋਗ ਕਰਨ ਲਈ ਕਿਹਾ ਜਾਵੇ। ਉਨ੍ਹਾਂ ਸਿਖਿਆ ਵਿਭਾਗ ਦੇ ਨੁਮਾਇੰਦਿਆਂ ਨੁੰ ਕਿਹਾ ਕਿ ਸਕੂਲਾਂ ਵਿਖੇ ਬੂਥ ਬਣਾਏ ਜਾਣ ਇਸ ਲਈ ਸਬੰਧਤ ਸਕੂਲਾਂ ਨੁੰ ਵੀ ਐਤਵਾਰ ਨੂੰ ਖੁੱਲਾ ਰੱਖਿਆ ਜਾਵੇ।
ਕਾਰਜਕਾਰੀ ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਦੱਸਿਆ ਕਿ 3 ਮਾਰਚ ਦਿਨ ਐਤਵਾਰ ਨੂੰ ਬੂਥਾਂ ਤੇ ਦਵਾਈ ਪਿਲਾਈ ਜਾਵੇਗੀ ਜਦ ਕਿ 4 ਅਤੇ 5 ਮਾਰਚ ਨੂੰ ਟੀਮਾਂ ਘਰ-ਘਰ ਜਾ ਕੇ ਰਹਿ ਗਏ ਬੱਚਿਆਂ ਨੂੰ ਦਵਾਈ ਪਿਲਾਊਣਗੀਆਂ। ਉਨ੍ਹਾਂ ਨੇ ਦੱਸਿਆ ਕਿ ਜਿ਼ਲ੍ਹੇ ਵਿਚ 140951 ਬੱਚਿਆਂ ਨੂੰ ਦਵਾਈ ਪਿਲਾਉਣ ਦਾ ਟੀਚਾ ਹੈ ਅਤੇ ਇਸ ਲਈ 561 ਟੀਮਾਂ ਬਣਾਈਆਂ ਗਈਆਂ ਹਨ। ਅਭਿਆਨ ਦੀ ਨਿਗਰਾਨੀ ਲਈ 117 ਨਿਗਰਾਨ ਲਗਾਏ ਗਏ ਹਨ।
ਡਾ: ਐਰਿਕ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਇਸ ਅਭਿਆਨ ਦੌਰਾਨ ਨਵ ਜੰਮੇ ਬੱਚੇ ਤੋਂ ਲੈਕੇ 5 ਸਾਲ ਤੱਕ ਦੇ ਬੱਚਿਆਂ ਨੂੰ ਇਹ ਦਵਾਈ ਜਰੂਰ ਪਿਲਾਈ ਜਾਵੇ। ਉਨ੍ਹਾਂ ਨੇ ਕਿਹਾ ਕਿ ਇਹ ਦਵਾਈ ਪੂਰੀ ਤਰਾਂ ਸੁਰੱਖਿਅਤ ਹੈ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਨਵੀਨ ਮਿੱਤਲ, ਜ਼ਿਲ੍ਹਾ ਕੋਲਡ ਮੈਨੇਜਰ ਖੁਸ਼ਵੰਤ ਸਿੰਘ, ਡਾ. ਸਕਸ਼ਮ ਕੰਬੋਜ, ਡਾ. ਸੰਦੀਪ, ਨੋਡਲ ਅਫ਼ਸਰ ਵਿਜੈ ਪਾਲ, ਬੀ.ਈ.ਈ. ਦਿਵੇਸ਼ ਕੁਮਾਰ, ਹਰਮੀਤ ਸਿੰਘ, ਸੁਨੀਲ ਟੰਡਨ, ਸੁਸ਼ੀਲ ਕੁਮਾਰ, ਡੀ.ਪੀ.ਐਮ. ਰਾਜੇਸ਼ ਕੁਮਾਰ ਤੋਂ ਇਲਾਵਾ ਬੀ.ਐਸ.ਐਫ. ਤੇ ਪੀ.ਡਬਲਿਓ.ਡੀ.ਵਿਭਾਗ ਦੇ ਨੁਮਾਇੰਦੇ ਆਦਿ ਵੀ ਹਾਜ਼ਰ ਸਨ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans