Menu

ਠੇਕਾ ਮੁਲਾਜ਼ਮਾਂ ਵੱਲੋਂ ‘ਬੱਜਟ ਸੈਸ਼ਨ’ ਮੌਕੇ ‘ਮੋਹਾਲੀ’ ਵਿਖੇ ਰੋਸ਼ ਪ੍ਰਦਰਸ਼ਨ ਕਰਨ ਦਾ ਐਲਾਨ

ਬਠਿੰਡਾ, 27 ਫਰਵਰੀ  (ਵੀਰਪਾਲ ਕੌਰ) ਜੀ.ਐੱਚ.ਟੀ. ਪੀ.ਠੇਕਾ ਮੁਲਾਜ਼ਮ ਯੂਨੀਅਨ ਆਜ਼ਾਦ ਵੱਲੋਂ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਮੁੱਖ ਗੇਟ ਤੇ ‘ਮੋਰਚੇ’ ਦੇ ਬੈਨਰ ਹੇਠ ‘ਬੱਜਟ ਸੈਸ਼ਨ’ ਮੌਕੇ 1 ਮਾਰਚ ਨੂੰ ਮੋਹਾਲੀ ਵਿਖੇ ਕੀਤੇ ਜਾ ਰਹੇ ਸੂਬਾ ਪੱਧਰੀ ਰੋਸ਼ ਪ੍ਰਦਰਸ਼ਨ ਦੀ ਤਿਆਰੀ ਵਜੋਂ ਗੇਟ ਰੈਲੀ ਗਈ ਕੀਤੀ । ਇਸ ਸਮੇਂ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ,ਜਗਸੀਰ ਸਿੰਘ ਭੰਗੂ ਅਤੇ ਹਰਦੀਪ ਸਿੰਘ ਤੱਗੜ ਨੇ  ਰੋਸ ਪ੍ਰਗਟਾਉਂਦਿਆਂ ਕਿਹਾ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ‘ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਸਬ-ਕਮੇਟੀਆਂ ਦਾ ਗਠਨ ਕਰਕੇ ਆਪਣਾ ਸਮਾਂ ਲੰਘਾ ਰਹੀ ਹੈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਧਾਨ ਸਭਾ ਵਿੱਚ ਠੇਕੇਦਾਰਾਂ ਅਤੇ ਕੰਪਨੀਆਂ ਵੱਲੋਂ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ ।

ਆਗੂਆਂ ਨੇ ਕਿਹਾ ਕਿ ਸੰਘਰਸ਼ਾਂ ਉਪਰੰਤ ਵੱਖ-ਵੱਖ ਜਿਲਿਆਂ ਦੇ ਪ੍ਰਸ਼ਾਸਨ ਵੱਲੋਂ 19 ਵਾਰ ਮੁੱਖ ਮੰਤਰੀ ਜੀ ਨਾਲ਼ ਪੈਨਲ ਮੀਟਿੰਗ ਕਰਵਾਉਣ ਦੇ ਲਿਖਤੀ ਭਰੇਸ਼ੇ ਦੇਣ ਦੇ ਬਾਵਜੂਦ ਵੀ ਮੁੱਖ ਮੰਤਰੀ ਜੀ ਵੱਲੋਂ “ਮੋਰਚੇ” ਦੀ ਲੀਡਰਸ਼ਿਪ ਨਾਲ਼ ਇੱਕ ਵੀ ਮੀਟਿੰਗ ਕਰਕੇ ਠੇਕਾ ਮੁਲਾਜ਼ਮਾਂ ਤਕਲੀਫ ਸੁਣਨ ਦੀ ਵੀ ਲੋੜ ਮਹਿਸੂਸ ਨਹੀਂ ਕੀਤੀ ਗਈ,ਜਿਸ ਦੇ ਰੋਸ਼ ਵਜੋਂ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵੱਲੋਂ ‘ਬੱਜਟ ਸੈਸ਼ਨ’ ਮੌਕੇ ‘1 ਮਾਰਚ’ ਨੂੰ ‘ਮੋਹਾਲੀ’ ਵਿਖੇ ਪਰਿਵਾਰਾਂ ਸਮੇਤ ਧਰਨਾ ਦੇਕੇ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰੀ ਵਿਭਾਗਾਂ ਦੇ ਸਮੂਹ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ,ਪੰਦਰਵੀਂ ਲੇਬਰ ਕਾਨਫਰੰਸ ਦੇ ਫਾਰਮੂਲੇ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਘੱਟੋ-ਘੱਟ 30 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ,ਸਮੂਹ ਸਰਕਾਰੀ ਵਿਭਾਗਾਂ ਵਿੱਚੋਂ ਠੇਕੇਦਾਰਾਂ ਅਤੇ ਕੰਪਨੀਆਂ ਨੂੰ ਬਾਹਰ ਕਰਕੇ ਵਿਭਾਗਾਂ ਅਤੇ ਠੇਕਾ ਮੁਲਾਜ਼ਮਾਂ ਦੀ ਹੋ ਰਹੀ ਅੰਨ੍ਹੀ ਲੁੱਟ ਨੂੰ ਬੰਦ ਕੀਤਾ ਜਾਵੇ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans