Menu

28 ਫ਼ਰਵਰੀ ਨੂੰ 8 ਥਾਵਾਂ ‘ਤੇ ਲਗਾਏ ਜਾਣਗੇ ਸਪੈਸ਼ਲ ਕੈਂਪ : ਜਸਪ੍ਰੀਤ ਸਿੰਘ

ਬਠਿੰਡਾ, 27 ਫ਼ਰਵਰੀ : ਸੂਬਾ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਦਰਾਂ ਨੇੜੇ ਜਾ ਕੇ ਕਰਨ ਲਈ ਵਚਨਬੱਧ ਤੇ ਯਤਨਸ਼ੀਲ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਦੇ ਮੱਦੇਨਜ਼ਰ ਲਗਾਏ ਜਾ ਰਹੇ ਸਪੈਸ਼ਲ ਕੈਂਪਾਂ ਬਾਰੇ ਦੱਸਿਆ ਕਿ 28 ਫ਼ਰਵਰੀ 2024 ਨੂੰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ/ਸ਼ਹਿਰਾਂ ਦੇ ਵਾਰਡਾਂ ‘ਚ 8 ਸਥਾਨਾਂ ‘ਤੇ ਕੈਂਪ ਲਗਾਏ ਜਾਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਠਿੰਡਾ ਵਿਖੇ 28 ਫਰਵਰੀ ਨੂੰ ਵਾਰਡ ਨੰਬਰ 33 ਅਤੇ 34 ਦੇ ਵਸਨੀਕਾਂ ਸੰਬੰਧੀ ਕੈਂਪ ਸਵੇਰੇ 10 ਤੋਂ ਦੁਪਹਿਰ 12 ਵਜੇ ਤੱਕ ਗਨੇਸ਼ ਨਗਰ ਪਾਰਕ, ਗਲੀ ਨੰਬਰ 9, ਨਾਮਦੇਵ ਪਾਰਕ, ਬਠਿੰਡਾ ਵਿਖੇ ਲਗਾਇਆ ਜਾਵੇਗਾ।

ਪਿੰਡ ਅਬਲੂ-1 ਦੇ ਪੰਚਾਇਤ ਘਰ ਵਿਖੇ 10 ਤੋਂ 12 ਵਜੇ ਤੱਕ, ਪਿੰਡ ਜੱਸੀ ਪੌ ਵਾਲੀ ਦੀ ਜਨਰਲ ਧਰਮਸ਼ਾਲਾ ਅਤੇ ਪਿੰਡ ਲਹਿਰਾ ਮੁਹੱਬਤ ਦੇ ਗੁਰਦੁਆਰਾ ਸਾਹਿਬ ਵਿਖੇ ਦੁਪਹਿਰ 12 ਤੋਂ 2 ਵਜੇ ਤੱਕ ਅਤੇ ਪਿੰਡ ਕਲਿਆਣ ਮਲਕਾ ਦੇ ਗੁਰਦੁਆਰਾ ਸਾਹਿਬ ਦੁਪਹਿਰ 2 ਤੋਂ 4 ਤੱਕ ਕੈਂਪ ਲਗਾਇਆ ਜਾਵੇਗਾ। ਪਿੰਡ ਮੌੜ ਚੜ੍ਹਤ ਸਿੰਘ ਦੀ ਜਨਰਲ ਧਰਮਸ਼ਾਲਾ ਵਿਖੇ ਸਵੇਰੇ 9 ਵਜੇ, ਪਿੰਡ ਬਗੇਹਰ ਚੜ੍ਹਤ ਸਿੰਘ ਦੀ ਜਨਰਲ ਧਰਮਸ਼ਾਲਾ ਵਿਖੇ ਦੁਪਹਿਰ 12 ਵਜੇ ਅਤੇ ਪਿੰਡ ਭਾਈ ਬਖਤੌਰ ਦੀ ਸੱਥ ਵਿੱਚ ਬਾਅਦ ਦੁਪਹਿਰ 3 ਵਜੇ ਕੈਂਪ ਸ਼ੁਰੂ ਹੋਵੇਗਾ।

ਡਿਪਟੀ ਕਮਿਸ਼ਨਰ ਨੇ ਕੈਂਪਾਂ ਦਾ ਲਾਹਾ ਲੈਣ ਵਾਲੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਆਪਣੇ ਨਾਲ 2 ਪਾਸਪੋਰਟ ਸਾਈਜ਼ ਫੋਟੋਆਂ ਤੋਂ ਇਲਾਵਾ ਆਧਾਰ ਕਾਰਡ/ਪੈਨ ਕਾਰਡ/ਰਾਸ਼ਨ ਕਾਰਡ/ਵੋਟ ਕਾਰਡ/ਜਨਮ ਸਰਟੀਫ਼ਿਕੇਟ/ਡਰਾਈਵਿੰਗ ਲਾਇਸੰਸ ਆਦਿ ਦੀ ਕੋਈ ਇੱਕ ਫੋਟੋ ਕਾਪੀ ਬਤੌਰ ਸ਼ਨਾਖਤ ਲਈ ਜ਼ਰੂਰ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

 

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ ਚਮਕਿਆ ਪੰਜਾਬੀਅਤ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ / ਨੀਟਾ ਮਾਛੀਕੇ): ਫਰਿਜ਼ਨੋ ਦੇ ਨਜ਼ਦੀਕੀ ਸ਼ਹਿਰ ਕ੍ਰਦ੍ਰਜ਼ ਦੇ ਗੁਰਦਵਾਰਾ ਪੈਸੇਫਿੱਕ ਕੋਸਟ ਖ਼ਾਲਸਾ…

ਗ੍ਰਿਫਤਾਰੀ ਦੇ ਬਾਵਜੂਦ ਅਰਵਿੰਦ ਕੇਜਰੀਵਾਲ…

ਨਵੀਂ ਦਿੱਲੀ, 29 ਅਪ੍ਰੈਲ 2024: ਦਿੱਲੀ ਹਾਈ…

ਰਾਜਨਾਥ ਸਿੰਘ ਨੇ ਦਾਖਲ ਕੀਤਾ…

ਨਵੀਂ ਦਿੱਲੀ, 29 ਅਪ੍ਰੈਲ 2024-: ਭਾਰਤੀ ਜਨਤਾ ਪਾਰਟੀ…

ਅਰਵਿੰਦਰ ਸਿੰਘ ਲਵਲੀ ਦਾ ਅਸਤੀਫਾ…

ਨਵੀਂ ਦਿੱਲੀ, 29 ਅਪ੍ਰੈਲ 2024: ਦਿੱਲੀ ਕਾਂਗਰਸ…

Listen Live

Subscription Radio Punjab Today

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ ਚਮਕਿਆ ਪੰਜਾਬੀਅਤ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ / ਨੀਟਾ ਮਾਛੀਕੇ): ਫਰਿਜ਼ਨੋ ਦੇ ਨਜ਼ਦੀਕੀ ਸ਼ਹਿਰ ਕ੍ਰਦ੍ਰਜ਼ ਦੇ ਗੁਰਦਵਾਰਾ ਪੈਸੇਫਿੱਕ ਕੋਸਟ ਖ਼ਾਲਸਾ…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ…

Our Facebook

Social Counter

  • 40014 posts
  • 0 comments
  • 0 fans