Menu

ਵਿਜੀਲੈਂਸ ਨੇ 90,000 ਰਿਸ਼ਵਤ ਮੰਗਣ ਵਾਲਾ ਖੁਰਾਕ ਤੇ ਸਿਵਲ ਸਪਲਾਈ ਇੰਸਪੈਕਟਰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 28 ਫਰਵਰੀ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ  ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਪੰਜਾਬ ਦਾ ਇੰਸਪੈਕਟਰ ਅਮਨਦੀਪ ਗੁਪਤਾ 90,000 ਰੁਪਏ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜਰਨੈਲ ਸਿੰਘ ਵਾਸੀ ਡਾਇਮੰਡ ਟਾਵਰ, ਖਰੜ, ਜ਼ਿਲ੍ਹਾ ਐਸ.ਏ.ਐਸ. ਨਗਰ ਵਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸ ਵੱਲੋਂ ਖਰੀਦੇ ਇੱਟਾਂ ਦੇ ਭੱਠੇ ਦੀ ਮਲਕੀਅਤ ਵਿੱਚ ਤਬਦੀਲੀ ਕਰਨ ਅਤੇ ਲਾਈਸੈਂਸ ਦੇ ਨਵੀਨੀਕਰਨ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 90,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ ਖੁਰਾਕ ਤੇ ਸਿਵਲ ਸਪਲਾਈ, ਰੂਪਨਗਰ ਵਿਖੇ ਤਾਇਨਾਤ ਰਿਹਾ ਤੱਤਕਾਲੀ ਇੰਸਪੈਕਟਰ ਚਮਨ ਗੁਪਤਾ ਉਸ ਕੋਲੋਂ ਅਤੇ ਉਸ ਦੇ ਭਰਾ ਹਰਜੀਤ ਸਿੰਘ ਕੋਲੋਂ ਇਸੇ ਕੰਮ ਬਦਲੇ 30000 ਰੁਪਏ ਰਿਸ਼ਵਤ ਲੈ ਚੁੱਕਾ ਹੈ ਬਾਅਦ ਵਿੱਚ ਉਸ ਦੀ ਬਦਲੀ ਜ਼ਿਲ੍ਹਾ ਐੱਸ.ਬੀ.ਐੱਸ. ਨਗਰ ਦੀ ਹੋ ਗਈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਵਿਜੀਲੈਂਸ ਬਿਊਰੋ ਵੱਲੋਂ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਅਦਾਲਤ ਅੱਗੇ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਭਾਜਪਾ ਨੇ ਦਿੱਲੀ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਜੋਰਾਂ ਸ਼ੋਰਾਂ ‘ਤੇ ਚੱਲ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40155 posts
  • 0 comments
  • 0 fans