Menu

ਹਿਮਾਚਲ ‘ਚ ਕਾਂਗਰਸ ਨੂੰ ਵੱਡਾ ਝਟਕਾ! ਕੈਬਨਿਟ ਮੰਤਰੀ ਵਿਕਰਮਾਦਿਤਿਆ ਨੇ ਦਿੱਤਾ ਅਸਤੀਫਾ

28 ਫਰਵਰੀ 2024: ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਸੰਕਟ ਵਿਚ ਘਿਰਦੀ ਨਜ਼ਰ ਆ ਰਹੀ ਹੈ। ਰਾਜ ਸਭਾ ਚੋਣਾਂ ਵਿਚ ਕਾਂਗਰਸ ਦੇ 6 ਵਿਧਾਇਕਾਂ ਦੀ ਕਰਾਸ ਵੋਟਿੰਗ ਤੋਂ ਅਗਲੇ ਦਿਨ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਪੁੱਤਰ ਵਿਕਰਮਾਦਿੱਤਿਆ ਸਿੰਘ ਨੇ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਹੈ।ਉਨ੍ਹਾਂ ਸੁੱਖੂ ਸਰਕਾਰ ‘ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ, “ਮੇਰੀ ਬੇਇੱਜ਼ਤੀ ਕੀਤੀ ਗਈ। ਵਿਧਾਇਕਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ, ਜਿਸ ਦਾ ਨਤੀਜਾ ਕੱਲ੍ਹ ਦੇਖਣ ਨੂੰ ਮਿਲਿਆ। ਮੈਂ ਆਉਣ ਵਾਲੇ ਦਿਨਾਂ ‘ਚ ਸਥਿਤੀ ਨੂੰ ਦੇਖ ਕੇ ਕੋਈ ਫੈਸਲਾ ਲਵਾਂਗਾ। ਮੰਤਰੀ ਵਿਕਰਮਾਦਿੱਤਿਆ ਸਿੰਘ ਨੇ ਕਿਹਾ ਕਿ ਕਾਂਗਰਸ ਸਰਕਾਰ ਉਨ੍ਹਾਂ ਦੇ ਪਿਤਾ ਵੀਰਭੱਦਰ ਸਿੰਘ ਦੇ ਨਾਂਅ ‘ਤੇ ਸੱਤਾ ‘ਚ ਆਈ ਸੀ। ਇਸ ਦੇ ਬਾਵਜੂਦ ਅੱਜ ਉਨ੍ਹਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਜਿੱਤ ਦੇ 14 ਮਹੀਨਿਆਂ ਬਾਅਦ ਵੀ ਵੀਰਭੱਦਰ ਸਿੰਘ ਦੀ ਮੂਰਤੀ ਰਿਜ ‘ਤੇ ਨਹੀਂ ਲਗਾਈ ਗਈ।

 ਵਿਰੋਧੀ ਧਿਰ ਦੇ 11 ਵਿਧਾਇਕ ਸਸਪੈਂਡ

ਹਿਮਾਚਲ ਵਿਚ ਸਿਆਸੀ ਹਲਚਲ ਵਿਚਾਲੇ ਸਪੀਕਰ ਕੁਲਦੀਪ ਸਿੰਘ ਪਠਾਨੀਆ ਨੇ ਵਿਰੋਧੀ ਧਿਰ ਦੇ 11 ਵਿਧਾਇਕਾਂ ਨੂੰ ਵਿਧਾਨ ਸਭਾ ਵਿਚੋਂ ਮੁਅੱਤਲ ਕਰ ਦਿਤਾ ਹੈ। ਇਨ੍ਹਾਂ ਵਿਚ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਜੈਰਾਮ ਠਾਕੁਰ ਵੀ ਸ਼ਾਮਲ ਹਨ। ਵਿਰੋਧੀ ਧਿਰ ਦੇ 11 ਵਿਧਾਇਕਾਂ ਨੂੰ ਕੱਢਣ ਤੋਂ ਬਾਅਦ ਹਿਮਾਚਲ ਵਿਧਾਨ ਸਭਾ ‘ਚ ਹੰਗਾਮਾ ਹੋਇਆ। ਇਹ ਦੇਖ ਕੇ ਸਪੀਕਰ ਨੇ ਕਾਰਵਾਈ ਮੁਲਤਵੀ ਕਰ ਦਿਤੀ ਅਤੇ ਵਿਰੋਧੀ ਧਿਰ ਦੇ ਵਿਧਾਇਕਾਂ ਨੇ ਸਪੀਕਰ ਦੀ ਕੁਰਸੀ ਵੱਲ ਕਾਗਜ਼ ਸੁੱਟ ਦਿਤੇ।

ਜ਼ਿਕਰਯੋਗ ਹੈ ਕਿ ਰਾਜ ਸਭਾ ਚੋਣਾਂ ‘ਚ ਕਾਂਗਰਸੀ ਵਿਧਾਇਕਾਂ ਵਲੋਂ ਭਾਜਪਾ ਦੇ ਹੱਕ ‘ਚ ਵੋਟ ਪਾਉਣ ਤੋਂ ਬਾਅਦ ਹਿਮਾਚਲ ਦੀ ਕਾਂਗਰਸ ਸਰਕਾਰ ਖਤਰੇ ‘ਚ ਹੈ। ਇਕ ਰਾਜ ਸਭਾ ਸੀਟ ਲਈ ਮੰਗਲਵਾਰ ਨੂੰ ਹੋਈਆਂ ਚੋਣਾਂ ਵਿਚ ਕਾਂਗਰਸ ਦੇ 6 ਅਤੇ 3 ਆਜ਼ਾਦ ਵਿਧਾਇਕਾਂ ਨੇ ਕਰਾਸ ਵੋਟਿੰਗ ਕੀਤੀ। ‘ਕਰਾਸ ਵੋਟਿੰਗ’ ਵਿਚਕਾਰ ਹਿਮਾਚਲ ਪ੍ਰਦੇਸ਼ ਦੀ ਇਕ ਰਾਜ ਸਭਾ ਸੀਟ ’ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉਮੀਦਵਾਰ ਹਰਸ਼ ਮਹਾਜਨ ਨੇ ਜਿੱਤ ਦਰਜ ਕਰ ਲਈ ਹੈ। ਬਹੁਮਤ ਹੋਣ ਦੇ ਬਾਵਜੂਦ ਸੱਤਾਧਾਰੀ ਕਾਂਗਰਸ ਦੇ ਉਮੀਦਵਾਰ ਅਭਿਸ਼ੇਕ ਮਨੂ ਸਿੰਘਵੀ ਨੂੰ ਇਥੋਂ ਹਾਰ ਦਾ ਸਾਹਮਣਾ ਕਰਨਾ ਪਿਆ।

ਇਸ ਬਾਰੇ ਵਿਰੋਧੀ ਧਿਰ ਦੇ ਨੇਤਾ ਜੈਰਾਮ ਠਾਕੁਰ ਦੀ ਅਗਵਾਈ ‘ਚ ਭਾਜਪਾ ਵਿਧਾਇਕਾਂ ਨੇ ਬੁੱਧਵਾਰ ਨੂੰ ਰਾਜ ਭਵਨ ‘ਚ ਰਾਜਪਾਲ ਸ਼ਿਵ ਪ੍ਰਤਾਪ ਸ਼ੁਕਲਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਮੰਗ ਪੱਤਰ ਵੀ ਸੌਂਪਿਆ। ਭਾਜਪਾ ਵਿਧਾਇਕਾਂ ਨੇ ਸਦਨ ‘ਚ ਫਲੋਰ ਟੈਸਟ, ਕੱਟ ਮੋਸ਼ਨ ਤੇ ਵਿੱਤੀ ਬਿੱਲ ਉਪਰ ਵੋਟ ਡਿਵੀਜ਼ ਦੀ ਮੰਗ ਕੀਤੀ।

ਵਿਰੋਧੀ ਧਿਰ ਦੀ ਮੰਗ ‘ਤੇ ਜੇਕਰ ਰਾਜਪਾਲ ਨੇ ਬਹੁਮਤ ਸਾਬਤ ਕਰਨ ਲਈ ਕਿਹਾ ਤਾਂ ਸੁੱਖੂ ਸਰਕਾਰ ਫਸ ਸਕਦੀ ਹੈ, ਕਿਉਂਕਿ ਕਾਂਗਰਸ ਕੋਲ ਹੁਣ ਬਹੁਮਤ ਨਹੀਂ ਰਿਹਾ। ਰਾਜ ਸਭਾ ਮੈਂਬਰਾਂ ਦੀ ਵੋਟਿੰਗ ਮੁਤਾਬਕ ਕਾਂਗਰਸ ਕੋਲ 34 ਵੋਟਾਂ ਹਨ। ਇਨ੍ਹਾਂ ਵਿੱਚ ਵੀ ਸਪੀਕਰ ਤੇ ਡਿਪਟੀ ਸਪੀਕਰ ਵੋਟ ਨਹੀਂ ਪਾ ਸਕਦੇ। ਇਸ ਲਿਹਾਜ਼ ਨਾਲ ਕਾਂਗਰਸ ਕੋਲ ਸਿਰਫ 32 ਵੋਟਾਂ ਬਚੀਆਂ ਹਨ। ਇਸ ਲਿਹਾਜ਼ ਨਾਲ ਭਾਜਪਾ ਕੋਲ ਹੁਣ ਗਿਣਤੀ ਪੱਖੋਂ ਵਧੇਰੇ ਤਾਕਤ ਜਾਪਦੀ ਹੈ। ਉਂਝ ਕਾਂਗਰਸ ਲਈ ਰਾਹਤ ਦੀ ਗੱਲ ਇਹ ਹੈ ਕਿ ਦਲ-ਬਦਲ ਵਿਰੋਧੀ ਕਾਨੂੰਨ ਪਾਰਟੀ ਦੇ ਵਿਧਾਇਕਾਂ ਨੂੰ ਸਰਕਾਰ ਵਿਰੁੱਧ ਵੋਟ ਪਾਉਣ ਦੀ ਇਜਾਜ਼ਤ ਨਹੀਂ ਦਿੰਦਾ।

ਭਾਜਪਾ ਨੇ ਦਿੱਲੀ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਜੋਰਾਂ ਸ਼ੋਰਾਂ ‘ਤੇ ਚੱਲ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40155 posts
  • 0 comments
  • 0 fans