28 ਫਰਵਰੀ 2024: ਅਫਰੀਕੀ ਦੇਸ਼ ਮਾਲੀ ‘ਚ ਇਕ ਵੱਡਾ ਹਾਦਸਾ ਸਾਹਮਣੇ ਆਇਆ ਹੈ। ਇਥੇ ਇਕ ਸੜਕ ਹਾਦਸੇ ਵਿਚ 31 ਲੋਕਾਂ ਦੀ ਮੌਤ ਹੋ ਗਈ। ਦਰਅਸਲ, ਇਕ ਬੱਸ ਨਦੀ ਦੇ ਪੁਲ ਤੋਂ ਹੇਠਾਂ ਡਿੱਗ ਗਈ। ਹਾਦਸਾ ਅਫਰੀਕੀ ਸਮੇਂ ਅਨੁਸਾਰ ਸ਼ਾਮ 5 ਵਜੇ ਵਾਪਰਿਆ। ਜਾਣਕਾਰੀ ਮੁਤਾਬਕ ਇਹ ਬੱਸ ਬੁਰਕੀਨਾ ਫਾਸੋ ਜਾ ਰਹੀ ਸੀ। ਦਸਿਆ ਜਾ ਰਿਹਾ ਹੈ ਕਿ ਅਚਾਨਕ ਬੱਸ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਪੁਲ ਤੋਂ ਹੇਠਾਂ ਡਿੱਗ ਗਈ।
ਦਰਅਸਲ, ਪੱਛਮੀ ਅਫ਼ਰੀਕਾ ਵਿਚ ਪਿਛਲੇ ਕੁੱਝ ਦਿਨਾਂ ਤੋਂ ਸੜਕ ਹਾਦਸਿਆਂ ਦੀਆਂ ਘਟਨਾਵਾਂ ਵਿਚ ਵਾਧਾ ਹੋ ਰਿਹਾ ਹੈ। ਦਸਿਆ ਜਾ ਰਿਹਾ ਹੈ ਕਿ ਮਾਲੀ ਦੀਆਂ ਖ਼ਰਾਬ ਸੜਕਾਂ ਕਾਰਨ ਹਾਦਸੇ ਵਾਪਰ ਰਹੇ ਹਨ। ਦੁਨੀਆਂ ਭਰ ਵਿਚ ਸੜਕ ਹਾਦਸਿਆਂ ਵਿਚ ਹੋਣ ਵਾਲੀਆਂ ਮੌਤਾਂ ਵਿਚੋਂ ਇਕ ਚੌਥਾਈ ਮੌਤਾਂ ਅਫਰੀਕਾ ਵਿਚ ਹੁੰਦੀਆਂ ਹਨ। ਇਥੇ 46 ਦਿਨ ਪਹਿਲਾਂ ਵੀ ਵੱਡਾ ਹਾਦਸਾ ਵਾਪਰਿਆ ਸੀ। ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ‘ਚ 15 ਲੋਕਾਂ ਦੀ ਮੌਤ ਹੋਈ।