29, ਫਰਵਰੀ – ਮੱਧ ਪ੍ਰਦੇਸ਼ ਤੋਂ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਕਿ ਡਿੰਡੋਰੀ ਵਿਖੇ ਬਰਝਾਰ ਘਾਟ ’ਤੇ ਬੇਕਾਬੂ ਹੋਈ ਪਿਕਅੱਪ ਗੱਡੀ ਕਾਰਨ 14 ਲੋਕਾਂ ਦੀ ਮੌਤ ਹੋ ਗਈ ਅਤੇ 20 ਜ਼ਖ਼ਮੀ ਹੋ ਗਏ। ਕਲੈਕਟਰ ਵਿਕਾਸ ਮਿਸ਼ਰਾ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਇਲਾਜ ਲਈ ਸ਼ਾਹਪੁਰਾ ਕਮਿਊਨਿਟੀ ਹੈਲਥ ਸੈਂਟਰ ਵਿਚ ਭਰਤੀ ਕਰਵਾਇਆ ਗਿਆ। ਸਰਕਾਰ ਵਲੋਂ ਘਟਨਾ ਵਿਚ ਪ੍ਰਭਾਵਿਤ ਲੋਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਵੇਗੀ।