Menu

ਆਮ ਆਦਮੀ ਕਲੀਨਿਕ ਲਈ 9 ਉਮੀਦਵਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ

29, ਫਰਵਰੀ – ਜ਼ਿਲ੍ਹਾ ਫ਼ਾਜ਼ਿਲਕਾ ਵਿਖੇ ਲੋਕਾਂ ਨੂੰ ਸਿਹਤ ਵਿਭਾਗ ਵਲੋਂ ਆਮ ਆਦਮੀ ਕਲੀਨਿਕ ਰਾਹੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਪੂਰੀ ਤਰਾ ਗੰਭੀਰ ਹੈ ਅਤੇ ਪੇਂਡੂ ਤੇ ਸ਼ਹਿਰੀ ਖੇਤਰ ਵਿਖੇ ਸੁਵਿਧਾਵਾਂ ਦਿੰਦੇ ਹੋਏ ਸਰਕਾਰ ਵਲੋਂ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ ਵੀ ਜਾਰੀ ਹੈ ਜਿਸ ਦਾ ਮਕਸਦ ਲੋਕਾਂ ਤੱਕ ਮੁਫ਼ਤ ਸਿਹਤ ਸਹੂਲਤਾਂ ਦੇਣਾ ਹੈ। ਸਿਹਤ ਵਿਭਾਗ ਵਿਚ ਲੋਕਾਂ ਲਈ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਕਰਨ ਲਈ 9 ਨੌਜਵਾਨਾਂ ਨੂੰ ਆਮ ਆਦਮੀ ਕਲੀਨਿਕ ਲਈ ਭਰਤੀ ਕੀਤੀ ਗਈ ਹੈ ਜਿਨ੍ਹਾਂ ਦੇ ਬੀਤੇ ਦਿਨ ਦਸਤਾਵੇਜਾਂ ਦੀ ਜਾਂਚ ਕੀਤੀ ਗਈ ਸੀ ਅਤੇ ਭਰਤੀ ਪਰਕ੍ਰਿਆ ਇੰਟਰਵਿਊ ਰਾਹੀਂ ਪੂਰੀ ਕੀਤੀ ਗਈ ਹੈ।

ਸਿਵਲ ਸਰਜਨ ਦਫ਼ਤਰ ਵਿਖੇ ਕਾਰਜਕਾਰੀ ਸਿਵਲ ਸਰਜਨ ਡਾਕਟਰ ਕਵਿਤਾ ਸਿੰਘ ਅਤੇ ਡਾਕਟਰ ਐਡੀਸਨ ਐਰਿਕ ਵਲੋਂ 9 ਉਮੀਦਵਾਰ ਨੂੰ ਨਿਯੁਕਤੀ ਪੱਤਰ ਵੰਡੇ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਨਵ ਨਿਯੁਕਤ ਡਾਕਟਰ, ਫਾਰਮਾਸਿਸਟ ਅਤੇ ਕਲੀਨੀਕਲ ਅਸਿਸਟੈਂਟ ਦਾ ਮੈਡੀਕਲ ਹੋਣ ਤੋਂ ਬਾਅਦ ਜੋਇਨਿੰਗ ਹੋਵੇਗੀ।

ਕਾਰਜਕਾਰੀ ਸਿਵਲ ਸਰਜਨ ਡਾਕਟਰ ਕਵਿਤਾ ਸਿੰਘ ਨੇ ਦੱਸਿਆ ਕਿ ਪੇਂਡੂ ਅਤੇ ਸ਼ਹਿਰੀ ਖੇਤਰ ਵਿਖੇ ਕੁਲ 23 ਆਮ ਆਦਮੀ ਕਲੀਨਿਕ ਸਫਲਤਾਪੂਰਵਕ ਚਲ ਰਹੇ ਹਨ। ਇਨ੍ਹਾਂ ਵਿੱਚ ਲੋਕਾਂ ਦੇ ਮੁਫ਼ਤ ਲੈਬ ਟੈਸਟ ਅਤੇ ਦਵਾਈਆਂ ਦੇ ਨਾਲ ਇਲਾਜ ਮੁਫ਼ਤ ਕੀਤਾ ਜਾ ਰਿਹਾ ਹੈ। ਸਰਕਾਰ ਵਲੋਂ ਹੁਣ 3 ਹੋਰ ਆਮ ਆਦਮੀ ਕਲੀਨਿਕ ਜਿਸ ਵਿਚ ਜਲਾਲਾਬਾਦ, ਅਰਨੀਵਾਲਾ ਅਤੇ ਅਬੋਹਰ ਸ਼ਾਮਿਲ ਹੈ, ਵਿਚ ਜਲਦੀ ਹੀ ਕਲੀਨਿਕ ਸ਼ੁਰੂ ਹੋਣਗੇ। । ਜਿਸਦੇ ਤਹਿਤ ਫਾਰਮਾਸਿਸਟ ਪੋਸਟ ਲਈ ਉਮੀਦਵਾਰਾਂ ਦੇ ਦਸਤਾਵੇਜ ਚੈਕ ਕਰ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ।

ਉਹਨਾਂ ਕਿਹਾ ਕਿ ਲੋਕਾਂ ਨੂੰ ਆਮ ਆਦਮੀ ਕਲੀਨਿਕ ਵਿਖੇ ਕੁਆਲਿਟੀ ਸਿਹਤ ਸੁਵਿਧਾ ਦੇਣ ਲਈ ਵਿਭਾਗ ਵਚਨਬਧ ਹੈ। ਸਿਹਤ ਸਹੂਲਤਾਂ ਵਿਚ ਵਾਧਾ ਕਰਦੇ ਹੂਏ ਸਰਕਾਰ ਵਲੋ ਇਹ ਉਪਰਾਲਾ ਕੀਤਾ ਗਿਆ ਹੈ ਜਿਸ ਦੇ ਤਹਿਤ ਇੰਟਰਵਿਊ ਰਾਹੀਂ ਫਾਰਮਾਸਿਸਟ ਦੀ ਭਰਤੀ ਕੀਤੀ ਗਈ ਹੈ ਜਿਸ ਵਿਚ ਇੰਟਰਵਿਊ ਪੈਨਲ ਨੇ 9 ਉਮੀਦਵਾਰਾਂ ਨੂੰ ਸਲੈਕਟ ਕੀਤਾ। ਉਹਨ੍ਹਾਂ ਨੇ ਕਿਹਾ ਕਿ ਇਹਨਾਂ ਦੀ ਨਿਯੁਕਤੀ ਸਿਹਤ ਸਹੂਲਤਾਂ ਵਿਚ ਮਿਲ ਦਾ ਪੱਥਰ ਸਾਬਿਤ ਹੋਵੇਗੀ। ਪੇਂਡੂ ਖੇਤਰ ਵਿਖੇ ਬਣੇ ਆਮ ਆਦਮੀ ਕਲੀਨਿਕ ਵਿਖੇ ਤੈਨਾਤੀ ਕਾਰਨ ਸਿਹਤ ਸਹੂਲਤਾਂ ਵਿਚ ਵਾਧਾ ਹੋਵੇਗਾ ਅਤੇ ਲੋਕਾ ਨੂੰ ਇਸਦਾ ਫਾਇਦਾ ਮਿਲੇਗਾ।

ਇਸ ਦੌਰਾਨ ਡਾਕਟਰ ਕਵਿਤਾ ਸਿੰਘ ਨੇ ਨਵ ਨਿਯੁਕਤ ਡਾਕਟਰਾਂ ਨੂੰ ਇਮਾਨਦਾਰੀ ਨਾਲ ਕੰਮ ਕਰਨ ਲਈ ਹਦਾਇਤ ਦਿੰਦੇ ਹੋਏ ਕਿਹਾ ਕਿ ਡਾਕਟਰੀ ਪੇਸ਼ੇ ਵਿਚ ਮਰੀਜ ਨਾਲ ਨਰਮੀ ਨਾਲ ਵਤੀਰਾ ਅਪਣਾਇਆ ਜਾਵੇ ਅਤੇ ਲੋਕਾ ਦੀ ਵੱਧ ਤੋਂ ਵੱਧ ਸੇਵਾ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਜੇਸ਼ ਕੁਮਾਰ, ਸੁਖਦੇਵ ਸਿੰਘ, ਮਾਸ ਮੀਡੀਆ ਵਿੰਗ ਤੋ ਹਰਮੀਤ ਸਿੰਘ, ਦਿਵੇਸ਼ ਕੁਮਾਰ, ਕ੍ਰਿਸ਼ਨ ਕੁਮਾਰ, ਅਕਾਸ਼ ਕੁਮਾਰ ਕੰਬੋਜ ਹਾਜ਼ਰ ਸੀ ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans