29, ਫਰਵਰੀ – ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਸ਼ਾਸਤਰੀ ਚੌਂਕ ਵਿਖੇ ਹੋਏ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ਼ਹਿਰ ਵਿੱਚ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਹ ਪੱਥਰ ਰੱਖੇ ਜਿਸ ‘ਤੇ 5 ਕਰੋੜ 50 ਲੱਖ ਰੁਪਏ ਦੀ ਲਾਗਤ ਆਵੇਗੀ।
ਇਸ ਮੌਕੇ ਵਿਧਾਇਕ ਸਵਨਾ ਨੇ ਬੋਲਦਿਆਂ ਕਿਹਾ ਕਿ ਫ਼ਾਜ਼ਿਲਕਾ ਸ਼ਹਿਰ ਨੂੰ ਨਮੂਨੇ ਦੇ ਸ਼ਹਿਰ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ ਅਤੇ ਸ਼ਹਿਰ ਵਿੱਚ ਗਲੀਆਂ ਨਾਲੀਆਂ ਨਾਲ ਸੰਬੰਧਿਤ ਅਤੇ ਹੋਰ ਵਿਕਾਸ ਕਾਰਜਾਂ ਨਾਲ ਸੰਬੰਧਿਤ ਸਾਢੇ ਪੰਜ ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਹੋਣ ਤੋਂ ਬਾਅਦ ਜਲਦ ਹੀ ਇਹ ਸਾਰੇ ਪ੍ਰੋਜੈਕਟ ਮੁਕੰਮਲ ਹੋਣਗੇ ਤਾਂ ਸ਼ਹਿਰ ਵਾਸੀਆਂ ਨੂੰ ਇੱਕ ਵਿਵਸਥਿਤ ਬੁਨਿਆਦੀ ਢਾਂਚਾ ਮਿਲੇਗਾ ।
ਵਿਧਾਇਕ ਨੇ ਕਿਹਾ ਕਿ ਹਲਕੇ ਵਿੱਚ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਬਰਾਬਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਸ਼ਹਿਰ ਦੇ ਵੀ ਸਾਰੇ ਵਾਰਡਾਂ ਨੂੰ ਇੱਕ ਸਾਰ ਮੰਨਦਿਆਂ ਵਿਕਾਸ ਕਾਰਜ ਆਰੰਭੇ ਗਏ ਹਨ ।
ਵਿਧਾਇਕ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸ਼ਹਿਰ ਲਈ ਵੱਖ ਵੱਖ ਪ੍ਰੋਜੈਕਟ ਲਿਆਂਦੇ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਫ਼ਾਜ਼ਿਲਕਾ ਵਿਖੇ 23 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਬਣਨ ਵਾਲੇ ਕ੍ਰਿਟੀਕਲ ਕੇਅਰ ਯੁਨਿਟ ਹਸਪਤਾਲ ਦੇ ਟੈਂਡਰ ਵੀ ਲੱਗ ਚੁੱਕੇ ਹਨ।
ਇਸ ਮੌਕੇ ਉਘੇ ਸਮਾਜ ਸੇਵੀ ਕਰਨ ਗਿਲਹੋਤਰਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਸੁਰਿੰਦਰ ਸਚਦੇਵਾ ਤੋਂ ਇਲਾਵਾ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਕੌਂਸਲਰ, ਬਲਾਕ ਪ੍ਰਧਾਨ ਭਜਨ ਲਾਲ, ਜ਼ਿਲਾ ਪ੍ਰਧਾਨ ਮਹਿਲਾ ਵਿੰਗ ਸ਼੍ਰੀਮਤੀ ਪੂਜਾ ਲੂਥਰਾ ਸਚਦੇਵਾ, ਬਲਾਕ ਪ੍ਰਧਾਨ ਅਲਕਾ ਜੁਨੇਜਾ, ਬਲਾਕ ਪ੍ਰਧਾਨ ਬੱਬੂ ਚੇਤੀਵਾਲ, ਸੀਨੀਅਰ ਆਗੂ ਸੁਨੀਲ ਮੈਣੀ, ਕ੍ਰਿਸ਼ਨ ਕੰਬੋਜ, ਰਜਿੰਦਰ ਜਲੰਧਰਾ, ਟਰੱਕ ਯੂਨੀਅਨ ਪ੍ਰਧਾਨ ਮਨਜੋਤ ਸਿੰਘ ਖੇੜਾ ਸਮੇਤ ਸ਼ਹਿਰ ਦੇ ਪਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਇਸ ਮੌਕੇ ਸ਼ਹਿਰ ਵਾਸੀਆਂ ਨੇ ਇਹ ਵਿਕਾਸ ਕਾਰਜ ਸ਼ੁਰੂ ਕਰਵਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।