ਬਠਿੰਡਾ, 29 ਫ਼ਰਵਰੀ : ਸੂਬਾ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਦਰਾਂ ਨੇੜੇ ਜਾ ਕੇ ਕਰਨ ਲਈ ਵਚਨਬੱਧ ਤੇ ਯਤਨਸ਼ੀਲ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਦੇ ਮੱਦੇਨਜ਼ਰ ਲਗਾਏ ਜਾ ਰਹੇ ਸਪੈਸ਼ਲ ਕੈਂਪਾਂ ਬਾਰੇ ਦੱਸਿਆ ਕਿ 1 ਮਾਰਚ 2024 ਨੂੰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ/ਸ਼ਹਿਰਾਂ ਦੇ ਵਾਰਡਾਂ ਚ 8 ਸਥਾਨਾਂ ਤੇ ਕੈਂਪ ਲਗਾਏ ਜਾਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਲਾਹਾ ਲਿਆ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਠਿੰਡਾ ਵਿਖੇ 1 ਮਾਰਚ ਨੂੰ ਵਾਰਡ ਨੰਬਰ 36 ਅਤੇ 47 ਦੇ ਵਸਨੀਕਾਂ ਸੰਬੰਧੀ ਕੈਂਪ ਸਵੇਰੇ 10 ਤੋਂ ਦੁਪਹਿਰ 12 ਵਜੇ ਤੱਕ ਰਾਜੀਵ ਗਾਂਧੀ ਨਗਰ ਪਾਰਕਿੰਗ, ਗੁਰੂਕੁਲ ਰੋਡ ਬਠਿੰਡਾ ਵਿਖੇ ਲਗਾਇਆ ਜਾਵੇਗਾ।
ਪਿੰਡ ਅਬਲੂ-2 ਅਤੇ ਪਿੰਡ ਪੂਹਲਾ ਦੇ ਗੁਰਦੁਆਰਾ ਸਾਹਿਬ ਵਿਖੇ 10 ਤੋਂ 12 ਵਜੇ ਤੱਕ ਅਤੇ ਪਿੰਡ ਬਹਿਮਨ ਦੀਵਾਨਾ ਦੀ ਜਨਰਲ ਧਰਮਸ਼ਾਲਾ ਅਤੇ ਪਿੰਡ ਕਟਾਰ ਸਿੰਘ ਵਾਲਾ ਦੀ ਐਸ.ਸੀ ਧਰਮਸ਼ਾਲਾ ਵਿਖੇ ਦੁਪਹਿਰ 2 ਤੋਂ 4 ਤੱਕ ਕੈਂਪ ਲਗਾਇਆ ਜਾਵੇਗਾ। ਪਿੰਡ ਬਾਲਿਆਂਵਾਲੀ ਦੇ ਰਾਮਲੀਲਾ ਗਰਾਊਂਡ ਵਿਖੇ ਸਵੇਰੇ 9 ਵਜੇ, ਪਿੰਡ ਭੂੰਦੜ ਦੇ ਮਹਿਲਾ ਮੰਡਲ ਕੋਲ ਦੁਪਹਿਰ 12 ਵਜੇ ਅਤੇ ਪਿੰਡ ਚਾਉਕੇ 1 ਅਤੇ 2 ਸਬੰਧੀ ਵੱਡੇ ਖੂਹ ਕੋਲ ਬਾਅਦ ਦੁਪਹਿਰ 3 ਵਜੇ ਕੈਂਪ ਲਗਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਇਨ੍ਹਾਂ ਕੈਂਪਾਂ ਦਾ ਲਾਹਾ ਲੈਣ ਵਾਲੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕੈਂਪ ਚ ਆਉਣ ਸਮੇਂ ਆਪਣੇ ਨਾਲ 2 ਪਾਸਪੋਰਟ ਸਾਈਜ਼ ਫੋਟੋਆਂ ਤੋਂ ਇਲਾਵਾ ਆਧਾਰ ਕਾਰਡ/ਪੈਨ ਕਾਰਡ/ਰਾਸ਼ਨ ਕਾਰਡ/ਵੋਟ ਕਾਰਡ/ਜਨਮ ਸਰਟੀਫ਼ਿਕੇਟ/ਡਰਾਈਵਿੰਗ ਲਾਇਸੰਸ ਆਦਿ ਦੀ ਕੋਈ ਇੱਕ ਫੋਟੋ ਕਾਪੀ ਬਤੌਰ ਸ਼ਨਾਖਤ ਲਈ ਜ਼ਰੂਰ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ।