ਤਰਨਤਾਰਨ 29 ਫਰਵਰੀ 2024-: ਤਰਨਤਾਰਨ ਵਿਚ ਦਿਨ ਦਿਹਾੜੇ ਵੱਡੀ ਵਾਰਦਾਤ ਵਾਪਰੀ ਹੈ। ਇਥੇ ਸਟੇਟ ਬੈਂਕ ਆਫ ਇੰਡੀਆ ਦੀ ਬ੍ਰਾਂਚ ’ਚੋਂ ਦਿਨ-ਦਿਹਾੜੇ ਦੋ ਹਥਿਆਰਬੰਦ ਲੁਟੇਰਿਆਂ ਨੇ 8 ਲੱਖ ਰੁਪਏ ਦੀ ਲੁੱਟ ਕੀਤੀ ਹੈ। ਲੁਟੇਰੇ ਬੈਂਕ ਦੇ ਸੁਰੱਖਿਆ ਗਾਰਡ ਦੀ ਰਾਈਫਲ ਖੋਹ ਕੇ ਆਪਣੇ ਨਾਲ ਲੈ ਗਏ ਹਨ। ਮਾਮਲੇ ਦੀ ਜਾਣਕਾਰੀ ਮਿਲਣ ‘ਤੇ ਪੁਲਿਸ ਮੌਕੇ ਤੇ ਪਹੁੰਚ ਗਏ। ਐੱਸ.ਐੱਸ.ਪੀ. ਅਸ਼ਵਨੀ ਕਪੂਰ ਨੇ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿਤੀ ਗਈ ਹੈ।