Menu

ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਪੰਜਾਬ ਦੀਆਂ ਸਰਕਾਰੀ ਸੰਸਥਾਵਾਂ ਤਬਾਹ ਕੀਤੀਆਂ-ਮੁੱਖ ਮੰਤਰੀ

29, ਫਰਵਰੀ- ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਖੇ ਸੂਬੇ ਦੀਆਂ ਸਰਕਾਰੀ ਸੰਸਥਾਵਾਂ ਦੀ ਬਦਹਾਲੀ ਲਈ ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੂੰ ਸਿੱਧੇ ਤੌਰ ਉਤੇ ਜ਼ਿੰਮੇਵਾਰ ਠਹਿਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਹੁਣ ਸਰਕਾਰੀ ਸੰਸਥਾਵਾਂ ਵਿੱਚ ਆਹਲਾ ਦਰਜੇ ਦੀਆਂ ਸਹੂਲਤਾਂ ਪ੍ਰਦਾਨ ਕਰ ਰਹੀ ਹੈ ਤਾਂ ਕਿ ਪੰਜਾਬ ਦਾ ਕੋਈ ਵੀ ਵਿਅਕਤੀ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ।

‘ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲਿਅਰੀ ਸਾਇੰਸਜ਼’ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਮੌਕੇ ਸਿਆਸਤਦਾਨ ਪ੍ਰਾਈਵੇਟ ਸੰਸਥਾਵਾਂ ਦੇ ਕਾਰੋਬਾਰ ਵਿੱਚੋਂ ਹਿੱਸਾਪੱਤੀ ਲੈਂਦੇ ਸਨ ਅਤੇ ਇਸ ਦੇ ਇਵਜ਼ ਵਿੱਚ ਸਰਕਾਰੀ ਸੰਸਥਾਵਾਂ ਨੂੰ ਬਿਲਕੁਲ ਹੀ ਅਣਗੌਲਿਆ ਕਰ ਦਿੰਦੇ ਸਨ। ਮੁੱਖ ਮੰਤਰੀ ਨੇ ਕਿਹਾ, “ਇਹ ਸਿਆਸਤਦਾਨ ਏਨੇ ਲਾਲਸੀ ਅਤੇ ਬੇਰਹਿਮ ਸਨ ਕਿ ਇਨ੍ਹਾਂ ਨੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਪੰਜਾਬ ਦਾ ਸਰਕਾਰੀ ਸਿਹਤ ਤੇ ਸਿੱਖਿਆ ਢਾਂਚਾ ਖਤਮ ਕਰ ਦਿੱਤਾ ਸੀ ਤਾਂ ਕਿ ਸਰਕਾਰੀ ਸੰਸਥਾਵਾਂ ਦੇ ਦਰਵਾਜ਼ੇ ਬੰਦ ਹੋਣ ਤੋਂ ਬਾਅਦ ਆਮ ਵਿਅਕਤੀ ਸਿੱਖਿਆ ਜਾਂ ਇਲਾਜ ਲਈ ਮਜਬੂਰ ਹੋ ਕੇ ਪ੍ਰਾਈਵੇਟ ਲੋਕਾਂ ਕੋਲ ਪਹੁੰਚੇ। ਪ੍ਰਾਈਵੇਟ ਹਸਪਤਾਲਾਂ ਵਿੱਚ ਕੈਂਸਰ ਦਾ ਇਲਾਜ ਏਨਾ ਮਹਿੰਗਾ ਹੁੰਦਾ ਸੀ ਕਿ ਕੈਂਸਰ ਰੋਗੀ ਆਰਥਿਕ ਹਾਲਤ ਕਾਰਨ ਇਲਾਜ ਹੀ ਨਹੀਂ ਸੀ ਕਰਵਾਉਂਦਾ। ਇਹ ਲੋਕ ਪ੍ਰਾਈਵੇਟ ਸੰਸਥਾਵਾਂ ਨੂੰ ਮੁਨਾਫਾ ਕਮਾਉਣ ਲਈ ਖੁੱਲ੍ਹ ਦਿੰਦੇ ਸਨ ਅਤੇ ਉਸ ਮੁਨਾਫੇ ਵਿੱਚੋਂ ਕਮਿਸ਼ਨ ਲੈਂਦੇ ਸਨ। ਦੁੱਖਾਂ ਦੇ ਮਾਰੇ ਲੋਕ ਨਿਰਾਸ਼ਾ ਦੇ ਆਲਮ ਵਿੱਚ ਚਲੇ ਗਏ ਸਨ।

ਪਿਛਲੀਆਂ ਸਰਕਾਰਾਂ ਦੇ ਢਹਿੰਦੀ ਕਲਾ ਵਾਲੇ ਸਿਸਟਮ ਤੋਂ ਨਾਰਾਜ਼ ਹੋ ਚੁੱਕੇ ਵਿਦੇਸ਼ ਜਾਣ ਵਾਲੇ ਨੌਜਵਾਨਾਂ ਦੀ ‘ਵਤਨ ਵਾਪਸੀ’ (ਰਿਵਰਸ ਮਾਈਗਰ੍ਰੇਸ਼ਨ) ਦੀ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਦੋ ਸਾਲਾਂ ਵਿੱਚ 40,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਜੋ ਪੰਜਾਬ ਦੇ ਇਤਿਹਾਸ ਵਿੱਚ ਰਿਕਾਰਡ ਹੈ। ਉਨ੍ਹਾਂ ਕਿਹਾ ਕਿ ਇਹ ਨੌਕਰੀਆਂ ਹਾਸਲ ਕਰਨ ਵਾਲਿਆਂ ਵਿੱਚ ਉਹ ਨੌਜਵਾਨ ਵੀ ਸ਼ਾਮਲ ਹਨ ਜੋ ਵਿਦੇਸ਼ ਵਿੱਚੋਂ ਵਾਪਸ ਆ ਕੇ ਸਰਕਾਰੀ ਨੌਕਰੀ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ ਕਰਨ ਲਈ ਸੂਬੇ ਵਿੱਚ ਵੱਧ ਤੋਂ ਵੱਧ ਨਿਵੇਸ਼ ਲਿਆਉਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦੋ ਸਾਲਾਂ ਵਿੱਚ 70,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਹੋ ਚੁੱਕਾ ਹੈ ਜਿਸ ਨਾਲ ਤਿੰਨ ਲੱਖ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ।

ਮੁੱਖ ਮੰਤਰੀ ਨੇ ਵਿਰੋਧੀਆਂ ਵੱਲੋਂ ਉਨ੍ਹਾਂ ਦੀ ਕੀਤੀ ਜਾ ਰਹੀ ਅਲੋਚਨਾ ਬਾਰੇ ਵਿਅੰਗ ਕਰਦਿਆਂ ਕਿਹਾ, “ਅਸਲ ਵਿੱਚ ਅਕਾਲੀਆਂ ਅਤੇ ਕਾਂਗਰਸੀਆਂ ਦੀ ਆਪਸ ਵਿੱਚ ਸਾਂਝ-ਭਿਆਲੀ ਸੀ ਜੋ ਵਾਰੋ-ਵਾਰੀ ਸੱਤਾ ਦਾ ਸੁਖ ਮਾਣਦੇ ਸਨ ਪਰ ਏਨਾ ਨੂੰ ਇਹ ਨਹੀਂ ਸੀ ਪਤਾ ਕਿ ਸੂਬੇ ਵਿੱਚ ਤੀਜੀ ਧਿਰ ਵੀ ਆ ਸਕਦੀ ਹੈ। ਹੁਣ ਪੰਜਾਬੀਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਇਨ੍ਹਾਂ ਨੂੰ ਸੱਤਾ ਤੋਂ ਲਾਂਭੇ ਕਰ ਦਿੱਤਾ। ਹੁਣ ਜਦੋਂ ਸਰਕਾਰ ਲੋਕਾਂ ਦੀ ਭਲਾਈ ਲਈ ਵੱਡੇ ਫੈਸਲੇ ਲੈ ਰਹੀ ਹੈ ਤਾਂ ਬੁਖਲਾਹਟ ਵਿੱਚ ਆ ਕੇ ਵਿਰੋਧੀ ਨੇਤਾ ਬਿਨਾਂ ਵਜ੍ਹਾ ਨਿੰਦਿਆਂ ਕਰਨੀ ਸ਼ੁਰੂ ਕਰ ਦਿੰਦੇ ਹਨ। ਮੈਂ ਇਨ੍ਹਾਂ ਲੋਕਾਂ ਦੀ ਭੋਰਾ ਵੀ ਪ੍ਰਵਾਹ ਨਹੀਂ ਕਰਦਾ ਕਿਉਂਕਿ ਮੇਰਾ ਮਕਸਦ ਸਿਰਫ ਤੇ ਸਿਰਫ ਲੋਕਾਂ ਦੀ ਸੇਵਾ ਕਰਨਾ ਹੈ।”

ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦਾ ਜ਼ਿਕਰ ਕਰਦਿਆਂ  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿਚ 117 ਵਿਧਾਨ ਸਭਾ ਹਲਕਿਆਂ ਵਿੱਚੋਂ 92 ਵਿਧਾਇਕ ਆਮ ਆਦਮੀ ਪਾਰਟੀ ਦੇ ਜਿੱਤ ਕੇ ਆਏ ਹਨ ਜੋ ਸਧਾਰਨ ਘਰਾਂ ਨਾਲ ਸਬੰਧ ਰੱਖਦੇ ਹਨ। ਇਨ੍ਹਾਂ 92 ਵਿਧਾਇਕਾਂ ਵਿੱਚੋਂ ਉਨ੍ਹਾਂ ਸਮੇਤ 82 ਵਿਧਾਇਕ ਪਹਿਲੀ ਵਾਰ ਵਿਧਾਇਕ ਬਣੇ ਹਨ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਵਿਚ ਲੋਕ ਸੇਵਾ ਪ੍ਰਤੀ ਸਮਰਪਣ ਭਾਵਨਾ ਨੂੰ ਯੋਗਤਾ ਮੰਨਿਆ ਜਾਂਦਾ ਹੈ ਜਦਕਿ ਵਿਰੋਧੀ ਪਾਰਟੀਆਂ ਵਿਚ ਪਰਿਵਾਰਵਾਦ ਤੇ ਨਿੱਜਪ੍ਰਸਤੀ ਨੂੰ ਤਰਜੀਹ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਾਡੇ ਵਿਧਾਇਕਾਂ ਵਿੱਚ ਡਾਕਟਰ, ਵਕੀਲ, ਸਮਾਜ ਸੇਵੀ ਅਤੇ ਹੋਰ ਖੇਤਰ ਦੀਆਂ ਸਤਿਕਾਰਤ ਸ਼ਖਸੀਅਤਾਂ ਸ਼ਾਮਲ ਹਨ। ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਫੰਡ ਰੋਕਣ ਦੀ ਸਖ਼ਤ ਅਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਗੈਰ-ਭਾਜਪਾ ਸੂਬਾ ਸਰਕਾਰਾਂ ਨਾਲ ਨਫ਼ਰਤ ਅਤੇ ਵਿਤਕਰਾ ਕਰਦੀ ਹੈ ਜਿਸ ਕਰਕੇ ਪੰਜਾਬ ਵਾਂਗ ਦਿੱਲੀ, ਕੇਰਲਾ, ਪੱਛਮੀ ਬੰਗਾਲ, ਤਾਮਿਲਨਾਡੂ ਵਰਗੇ ਸੂਬੇ ਆਪਣੇ ਫੰਡ ਲੈਣ ਲਈ ਸੁਪਰੀਮ ਕੋਰਟ ਵਿੱਚ ਜਾਣ ਲਈ ਮਜੂਬਰ ਹਨ। ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਅਤੇ ਸੱਭਿਆਚਾਰਕ ਮਾਮਲਿਆਂ ਤੇ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਵੀ ਹਾਜ਼ਰ ਸਨ।

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ ਮਹਿਲਾ ਮੁੱਖ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ ਨੂੰ ‘ਦਿ ਟ੍ਰਿਬਿਊਨ’ ਦੀ ਮੁੱਖ ਸੰਪਾਦਕ ਬਣਾਇਆ ਗਿਆ ਹੈ। ਜਯੋਤੀ ਮਲਹੋਤਰਾ 14…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40214 posts
  • 0 comments
  • 0 fans