Menu

ਪੰਜਾਬ ਸਰਕਾਰ ਪਹਿਲੇ ਪੜਾਅ ਵਿੱਚ 260 ਖੇਡ ਨਰਸਰੀਆਂ ਖੋਲ੍ਹੇਗੀ : ਮੀਤ ਹੇਅਰ

29, ਫਰਵਰੀ – ਪੰਜਾਬ ਸਰਕਾਰ ਵੱਲੋਂ ਨਵੀਂ ਖੇਡ ਨੀਤੀ ਤਹਿਤ ਸਥਾਪਤ ਕੀਤੀਆਂ ਜਾਣ ਵਾਲੀਆਂ 1000 ਖੇਡ ਨਰਸਰੀਆਂ ਵਿੱਚੋਂ 260 ਨਰਸਰੀਆਂ ਪਹਿਲੇ ਪੜਾਅ ਵਿੱਚ ਸਥਾਪਤ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਦੀ ਸਥਾਪਨਾ ਲਈ ਖੇਡ ਸੁਪਰਵਾਈਜ਼ਰਾਂ ਤੇ ਕੋਚਾਂ ਦੀ ਭਰਤੀ ਲਈ 10 ਮਾਰਚ ਤੱਕ ਬਿਨੈ ਪੱਤਰ ਮੰਗੇ ਗਏ ਹਨ।
ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਪਿੰਡ ਪੱਧਰ ਉਤੇ ਖਿਡਾਰੀਆਂ ਲਈ ਢਾਂਚਾ ਉਸਾਰਨ ਦੀਆਂ ਕੋਸ਼ਿਸ਼ਾਂ ਦੇ ਚੱਲਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਤਹਿਤ ਹਰ 4-5 ਕਿਲੋਮੀਟਰ ਦੇ ਘੇਰੇ ਵਿੱਚ ਇਕ ਖੇਡ ਨਰਸਰੀ ਬਣਾਈ ਜਾ ਰਹੀ ਹੈ।
ਮੀਤ ਹੇਅਰ ਨੇ ਦੱਸਿਆ ਕਿ 260 ਖੇਡ ਨਰਸਰੀਆਂ ਲਈ 260 ਕੋਚ ਅਤੇ 26 ਸੁਪਰਵਾਈਜ਼ਰ ਭਰਤੀ ਕੀਤੇ ਜਾ ਰਹੇ ਹਨ। ਉਨ੍ਹਾਂ ਖੇਡ ਅਨੁਸਾਰ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਖੇਡ ਨਰਸਰੀਆਂ ਲਈ ਅਥਲੈਟਿਕਸ ਲਈ 58, ਹਾਕੀ ਤੇ ਵਾਲੀਬਾਲ ਲਈ 22-22, ਕੁਸ਼ਤੀ ਤੇ ਬੈਡਮਿੰਟਨ ਲਈ 20, ਫੁਟਬਾਲ, ਮੁੱਕੇਬਾਜ਼ੀ ਤੇ ਬਾਸਕਟਬਾਲ ਲਈ 15-15, ਕਬੱਡੀ ਲਈ 12, ਤੀਰਅੰਦਾਜ਼ੀ ਤੇ ਤੈਰਾਕੀ ਲਈ 10-10, ਵੇਟਲਿਫਟਿੰਗ ਤੇ ਜੂਡੋ ਲਈ 5-5, ਜਿਮਨਾਸਟਿਕ, ਰੋਇੰਗ ਤੇ ਸਾਈਕਲਿੰਗ ਲਈ 4-4, ਹੈਂਡਬਾਲ, ਵੁਸ਼ੂ ਤੇ ਕ੍ਰਿਕਟ ਲਈ 3-3, ਖੋ ਖੋ, ਤਲਵਾਰਬਾਜ਼ੀ, ਟੈਨਿਸ ਤੇ ਟੇਬਲ ਟੈਨਿਸ ਲਈ 2-2, ਕਿੱਕ ਬਾਕਸਿੰਗ ਤੇ ਨੈਟਬਾਲ ਲਈ 1-1 ਕੋਚ ਦੀ ਭਰਤੀ ਕੀਤੀ ਜਾ ਰਹੀ ਹੈ।
ਖੇਡ ਮੰਤਰੀ ਨੇ ਅੱਗੇ ਦੱਸਿਆ ਕਿ ਜਿਸ ਇਲਾਕੇ ਵਿੱਚ ਜਿਹੜੀ ਖੇਡ ਵੱਧ ਮਕਬੂਲ ਹੈ ਅਤੇ ਸਬੰਧਤ ਖੇਡ ਦੇ ਖਿਡਾਰੀਆਂ ਦੀ ਗਿਣਤੀ ਵੱਧ ਹੈ, ਉੱਥੇ ਉਸੇ ਖੇਡ ਦੀ ਨਰਸਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਦੀ ਸਫਲਤਾ ਤੋਂ ਬਾਅਦ ਵਿਭਾਗ ਕੋਲ ਡਾਟਾ ਮੌਜੂਦ ਹੈ ਕਿ ਕਿਸ ਇਲਾਕੇ ਵਿੱਚ ਕਿਹੜੀ ਖੇਡ ਵੱਧ ਖੇਡੀ ਜਾਂਦੀ ਹੈ।

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60 ਕਰੋੜ ਰੁਪਏ…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ ਵਿੱਚ ਲੋਕ ਸਭਾ ਚੋਣਾਂ ਹਨ। ਹਿਮਾਚਲ ਪ੍ਰਦੇਸ਼ ਪੁਲਿਸ ਨੇ ਚੋਣ ਜ਼ਾਬਤਾ ਲਾਗੂ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39968 posts
  • 0 comments
  • 0 fans