Menu

ਕਾਲਝਰਾਣੀ ਵਿੱਚ ਪਹਿਲੀ ਵਾਰ ਮੁਫ਼ਤ ਡਰੋਨ ਅਪ੍ਰੇਟਰ ਟ੍ਰੇਨਿੰਗ ਸ਼ੁਰੂ

ਬਠਿੰਡਾ, 29 ਫਰਵਰੀ : ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜ਼ਿਲ੍ਹਾ ਬਠਿੰਡਾ (ਬਠਿੰਡਾ ਬਾਦਲ ਲੰਬੀ ਰੋਡ) ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਡਰੋਨ ਅਪਰੇਟਰ ਅਤੇ ਮਲਟੀਰੋਟਰ ਟ੍ਰੇਨਿੰਗ ਕੋਰਸ ਕਰਵਾਉਣ ਲਈ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਟ੍ਰੇਨਿੰਗ ਅਧਿਕਾਰੀ, ਕੈਪਟਨ ਲਖਵਿੰਦਰ ਸਿੰਘ ਨੇ ਦਿੱਤੀ । ਟ੍ਰੇਨਿੰਗ ਅਧਿਕਾਰੀ, ਕੈਪਟਨ ਲਖਵਿੰਦਰ ਸਿੰਘ ਨੇ ਦੱਸਿਆ ਕਿ ਇਹ ਟ੍ਰੇਨਿੰਗ ਮਹੀਨਾ ਮਾਰਚ 2024 ਵਿੱਚ ਚਲਾਈ ਜਾਵੇਗੀ। ਇਹ ਕੋਰਸ ਦਸਵੀਂ ਅਤੇ ਆਈ.ਟੀ.ਆਈ ਪਾਸ ਯੁਵਕਾਂ ਨੂੰ ਕਰਵਾਇਆ ਜਾਵੇਗਾ। ਇਹ ਕੋਰਸ 02 ਮਹੀਨੇ ਦਾ ਹੋਵੇਗਾ। ਪੰਜਾਬ ਭਰ ਤੋਂ ਕਿਸੇ ਵੀ ਜ਼ਿਲ੍ਹੇ ਦੇ ਡਰੋਨ ਅਪਰੇਟਰ ਅਤੇ ਮਲਟੀਰੋਟਰ ਟ੍ਰੇਨਿੰਗ ਲੈਣ ਦੇ ਚਾਹਵਾਨ ਯੁਵਕ 01, ਮਾਰਚ 2024 ਤੋਂ ਕਿਸੇ ਵੀ ਦਿਨ ਸਵੇਰੇ 09:00 ਵਜੇ ਨਿੱਜੀ ਤੌਰ ਤੇ ਸੀ-ਪਾਈਟ ਕੈਂਪ, ਪਿੰਡ ਕਾਲਝਰਾਣੀ  ਜ਼ਿਲ੍ਹਾ ਬਠਿੰਡਾ ਵਿਖੇ ਪਹੁੰਚ ਕੇ ਦਸਵੀਂ ਦੇ ਸਰਟੀਫ਼ਿਕੇਟ ਦੀ ਕਾਪੀ, ਆਈ.ਟੀ.ਆਈ ਸਰਟੀਫ਼ਿਕੇਟ ਦੀ ਕਾਪੀ, ਆਧਾਰ ਕਾਰਡ ਦੀ ਫੋਟੋਕਾਪੀ, 2 ਤਾਜਾ ਪਾਸਪੋਰਟ ਫੋਟੋਆਂ ਸਮੇਤ ਨਿੱਜੀ ਤੌਰ ਤੇ ਪਹੁੰਚ ਕੇ ਰਜ਼ਿਸਟ੍ਰੇਸ਼ਨ ਕਰਵਾ ਸਕਦੇ ਹਨ। ਡਰੋਨ ਅਪਰੇਟਰ ਦੀ ਟ੍ਰੇਨਿੰਗ ਪੂਰੀ ਕਰਨ ਵਾਲੇ ਯੁਵਕਾਂ ਨੂੰ ਸਰਟੀਫਿਕੇਟ ਵੀ ਦਿੱਤਾ ਜਾਵੇਗਾ।

ਸਿਖਲਾਈ ਦੌਰਾਨ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫ਼ਤ ਦਿੱਤੀ ਜਾਵੇਗੀ । ਵਧੇਰੇ ਜਾਣਕਾਰੀ ਲਈ 94641-52013, 95493-00001, 94638-31615  ‘ਤੇ ਸੰਪਰਕ ਕੀਤਾ ਜਾ ਸਕਦਾ ਹੈ ।

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60 ਕਰੋੜ ਰੁਪਏ…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ ਵਿੱਚ ਲੋਕ ਸਭਾ ਚੋਣਾਂ ਹਨ। ਹਿਮਾਚਲ ਪ੍ਰਦੇਸ਼ ਪੁਲਿਸ ਨੇ ਚੋਣ ਜ਼ਾਬਤਾ ਲਾਗੂ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39972 posts
  • 0 comments
  • 0 fans