Menu

ਖਨੌਰੀ ਬਾਰਡਰ ਤੇ ਸ਼ਹੀਦ ਹੋਏ ਸ਼ੁਭਕਰਨ ਨੂੰ ਭੈਣਾਂ ਨੇ ਸਿਰ ਸਜਾ ਦਿੱਤੀ ਅੰਤਿਮ ਵਿਦਾਇਗੀ

ਬਠਿੰਡਾ,29 ਫਰਵਰੀ 2024: ਬਠਿੰਡਾ ਜ਼ਿਲ੍ਹੇ ਦੇ ਪਿੰਡ ਬੱਲੋ ਦੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ, ਜਿਸ ਦੀ 21 ਫਰਵਰੀ ਨੂੰ ਦਿੱਲੀ ਵੱਲ ਕੂਚ ਕਰਨ ਦੀ ਕੋਸ਼ਿਸ਼ ਦੌਰਾਨ ਮੌਤ ਹੋ ਗਈ ਸੀ, ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਤੋਂ ਬਾਅਦ ਵੀਰਵਾਰ ਨੂੰ ਖਨੌਰੀ ਸਰਹੱਦ ਲਿਆਂਦਾ ਗਿਆ। ਮ੍ਰਿਤਕ ਦੇਹ ਨੂੰ ਖਨੌਰੀ ਸਰਹੱਦ ਨੇੜੇ ਪੈਟਰੋਲ ਪੰਪ ’ਤੇ ਕਰੀਬ ਵੀਹ ਮਿੰਟ ਤੱਕ ਰੋਕ ਕੇ ਖਨੌਰੀ ਸਰਹੱਦ ਨੇੜੇ ਸੜਕ ਦੇ ਦੋਵੇਂ ਪਾਸੇ ਕਿਸਾਨਾਂ ਨੇ ਰੋਕ ਕੇ ਫੁੱਲਾਂ ਦੀ ਵਰਖਾ ਕਰਕੇ ਸ਼ੁਭਕਰਨ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ।  ਸ਼ੁਭਕਰਨ ਸਿੰਘ  ਦਾ ਅੱਜ ਬੇਹੱਦ ਗਮਗੀਨ ,ਸਰਕਾਰਾਂ ਪ੍ਰਤੀ ਰੋਸ ਅਤੇ ਕਿਸਾਨੀ ਰੋਹ ਦੇ ਮਹੌਲ ਦੌਰਾਨ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ’ਚ ਆਮ ਲੋਕ ,ਸਿਆਸੀ ਨੇਤਾ ,ਪਿੰਡ ਵਾਸੀ ਅਤੇ ਰਿਸ਼ਤੇਦਾਰ ਦੋਸਤ ਵੀ ਹਾਜ਼ਰ ਸਨ। ਸਸਕਾਰ ਮੌਕੇ ਵੱਖ ਵੱਖ ਜੱਥੇਬੰਦੀਆਂ ਕਿਸਾਨੀ ਝੰਡਿਆਂ ਨਾਲ ਮੌਜੂਦ ਕਿਸਾਨਾਂ ਜਿੰਨ੍ਹਾਂ ਚੋਂ ਜਿਆਦਾਤਰ ਖਨੌਰੀ ਅਤੇ ਸ਼ੰਭੂ ਬਾਰਡਰ ਤੋਂ ਵੀ ਪੁੱਜੇ ਹੋਏ ਸਨ ਨੇ ਵੀ ਸ਼ਿਰਕਤ ਕੀਤੀ । ਸ਼ੁਭਕਰਨ ਦਾ ਅੰਤਮ ਸਸਕਾਰ ਗੁਰੂ ਘਰ ਦੀ ਪ੍ਰਬੰਧਕੀ ਕਮੇਟੀ ਅਤੇ ਪੰਚਾਇਤ ਵੱਲੋਂ ਦਾਨ ’ਚ ਦਿੱਤੀ ਜਮੀਨ ’ਚ ਕੀਤਾ ਗਿਆ ਹੈ।

ਪੈਦਲ ਚੱਲ ਰਹੇ ਇਸ ਕਾਫਲੇ ਦੀ ਅਗਵਾਈ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਰਨਲ ਸਕੱਤਰ ਸਰਵਨ ਸਿੰਘ ਪੰਧੇਰ , ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਅਤੇ ਸੂਬਾ ਜਰਨਲ ਸਕੱਤਰ ਕਾਕਾ ਸਿੰਘ ਕੋਟੜਾ ਕੌੜਿਆਂ ਵਾਲਾ ਕਰ ਰਹੇ ਸਨ ਜਦੋਂਕਿ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਪ੍ਰਧਾਨ ਸੁਰਜੀਤ ਸਿੰਘ ਫੂਲ ਸ਼ਭਕਰਨ ਦੇ ਘਰ ’ਚ ਪ੍ਰੀਵਾਰ ਨਾਲ ਮੌਜੂਦ ਸਨ।ਅੰਤਿਮ ਵਿਦਾਈ ਦੇਣ ਤੋਂ ਪਹਿਲਾਂ ਸ਼ਹੀਦ ਦੀਆਂ ਦੋਵਾਂ ਭੈਣਾਂ ਨੇ ਕੰਬਦੇ ਹੱਥਾਂ ਨਾਲ ਆਪਣੇ ਇਕਲੌਤੇ ਉਸ ਭਰਾ ਦੇ ਸਿਰ ਸਿਹਰਾ ਸਜ਼ਾਇਆ । ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਸਤਿਕਾਰ ਵਜੋਂ ਸ਼ਹੀਦ ਦੀ ਮ੍ਰਿਤਕ ਦੇਹ ਤੇ ਜੱਥੇਬੰਦੀ ਦਾ ਝੰਡਾ ਪਾਇਆ। ਸ਼ਹੀਦ ਦੀ ਮ੍ਰਿਤਕ ਦੇਹ ਨੂੰ ਅਗਨੀ ਉਸ ਦੇ ਪਿਤਾ ਚਰਨਜੀਤ ਸਿੰਘ ਨੇ ਦਿਖਾਈ ਤਾਂ ਹਰ ਅੱਖ ਨਮ ਦਿਖਾਈ ਦਿੱਤੀ।

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60 ਕਰੋੜ ਰੁਪਏ…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ ਵਿੱਚ ਲੋਕ ਸਭਾ ਚੋਣਾਂ ਹਨ। ਹਿਮਾਚਲ ਪ੍ਰਦੇਸ਼ ਪੁਲਿਸ ਨੇ ਚੋਣ ਜ਼ਾਬਤਾ ਲਾਗੂ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39974 posts
  • 0 comments
  • 0 fans