1 ਮਾਰਚ 2024: ਪੰਜਾਬ ਸਰਕਾਰ ਦਾ ਬਜਟ ਸੈਸ਼ਨ ਸ਼ੁਰੂ ਹੋ ਗਿਆ ਹੈ। ਰਾਜਪਾਲ ਦੇ ਭਾਸ਼ਣ ਤੋਂ ਪਹਿਲਾਂ ਕਿਸਾਨਾਂ ਦੇ ਮੁੱਦੇ ‘ਤੇ ਵਿਰੋਧੀਆਂ ਵਲੋਂ ਹੰਗਾਮਾ ਕੀਤਾ ਜਾ ਰਿਹਾ ਹੈ। ਰਾਜਪਾਲ ਕਾਂਗਰਸ ਦੇ ਹੰਗਾਮੇ ਵਿਚਾਲੇ ਆਪਣਾ ਭਾਸ਼ਣ ਪੜ੍ਹ ਰਹੇ ਹਨ।
ਜਦੋਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਭਾਸ਼ਣ ਸ਼ੁਰੂ ਕੀਤਾ ਗਿਆ। ਕਾਂਗਰਸੀਆਂ ਨੇ ਪਹਿਲਾਂ ਨਾਅਰੇਬਾਜ਼ੀ ਕੀਤੀ ਤੇ ਕਿਸਾਨ ਅੰਦੋਲਨ ਦਾ ਮੁੱਦਾ ਚੁੱਕਿਆ। ਰਾਜਪਾਲ ਨੇ ਉਨ੍ਹਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮੰਨੇ। ਜਿਸ ਕਾਰਨ ਰਾਜਪਾਲ ਨਾਰਾਜ਼ ਹੋ ਕੇ ਵਿਚਾਲੇ ਹੀ ਭਾਸ਼ਣ ਛੱਡ ਕੇ ਚਲੇ ਗਏ।
ਅੱਜ ਬਜਟ ਸੈਸ਼ਨ ਦਾ ਪਹਿਲਾ ਦਿਨ ਹੈ ਤੇ ਪਹਿਲਾ ਦਿਨ ਹੀ ਹੰਗਾਮੇ ਨਾਲ ਭਰਪੂਰ ਰਿਹਾ। ਹਾਲਾਂਕਿ ਰਾਜਪਾਲ ਵਾਰ-ਵਾਰ ਇਹ ਕਹਿ ਰਹੇ ਸਨ ਕਿ ਤੁਹਾਨੂੰ ਬੋਲਣ ਦਾ ਮੌਕਾ ਦਿੱਤ ਜਾਵੇਗਾ ਪਰ ਇਨ੍ਹਾਂ ਸਭ ਦੇ ਬਾਵਜੂਦ ਕਾਂਗਰਸੀ ਨਾਅਰੇ ਲਗਾਉਂਦੇ ਦਿਖੇ।