Menu

ਬਾਦਲ ਪਰਿਵਾਰ ਨੇ ਆਪਣੇ ਨਿੱਜੀ ਲਾਭਾਂ ਲਈ ਪੰਜਾਬ ਦੇ ਲੋਕਾਂ ਦੇ ਕਰੋੜਾਂ ਰੁਪਏ ਲੁੱਟੇ: ਮੁੱਖ ਮੰਤਰੀ

01, ਮਾਰਚ – ਆਪਣੇ ਨਿੱਜੀ ਲਾਭਾਂ ਲਈ ਸੂਬੇ ਦੇ ਕਰੋੜਾਂ ਰੁਪਏ ਲੁੱਟਣ ਵਾਲੇ ਬਾਦਲ ਪਰਿਵਾਰ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਕਿ ਅਕਾਲੀ-ਭਾਜਪਾ ਗਠਜੋੜ ਸਰਕਾਰ ਨੇ ਸੁੱਖ ਵਿਲਾਸ ਹੋਟਲ ਦੇ ਨਿਰਮਾਣ ਲਈ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਦੇ ਪੱਖ ਵਿੱਚ ਨਿਯਮਾਂ ਨੂੰ ਤੋੜਿਆ-ਮਰੋੜਿਆ।
ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ 2009 ਵਿੱਚ ਈਕੋ-ਟੂਰਿਜ਼ਮ ਨੀਤੀ ਲਿਆਂਦੀ, ਜਿਸ ਦਾ ਇਕੋ-ਇਕ ਉਦੇਸ਼ ਇਸ ਰਿਜ਼ੌਰਟ ਦੇ ਨਿਰਮਾਣ ਵਿੱਚ ਮਦਦ ਕਰਨਾ ਸੀ। ਉਨ੍ਹਾਂ ਕਿਹਾ ਕਿ ਇਹ ਕਿੰਨੇ ਅਚੰਭੇ ਵਾਲੀ ਗੱਲ ਹੈ ਕਿ ਇਕ ਪੋਲਟਰੀ ਫਾਰਮ ਨੂੰ ਇਕ ਰਿਜ਼ੌਰਟ ਵਿੱਚ ਤਬਦੀਲ ਕਰ ਦਿੱਤਾ ਗਿਆ ਅਤੇ ਟੈਕਸਾਂ ਦੇ ਰੂਪ ਵਿੱਚ ਇਸ ਰਿਜ਼ੌਰਟ ਦੇ 108 ਕਰੋੜ ਰੁਪਏ ਮੁਆਫ਼ ਕਰ ਕੇ ਸੂਬੇ ਦੇ ਖ਼ਜ਼ਾਨੇ ਨੂੰ ਰਗੜਾ ਲਾਇਆ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿੰਡ ਪੱਲਣਪੁਰ ਵਿੱਚ ਬਣੇ ਇਸ ਰਿਜ਼ੌਰਟ ਦਾ ਅਸਲ ਨਾਮ ਮੈਟਰੋ ਈਕੋ ਗਰੀਨ ਰਿਜ਼ੌਰਟ ਹੈ, ਜਿਸ ਨੂੰ ਬਾਅਦ ਵਿੱਚ ਸੁੱਖ ਵਿਲਾਸ ਦਾ ਨਾਮ ਦਿੱਤਾ ਗਿਆ। ਪੰਜਾਬੀਆਂ ਦੇ ਖ਼ੂਨ ਨਾਲ ਬਣਿਆ ਇਹ ਸੁੱਖ ਵਿਲਾਸ ਅਸਲ ਵਿੱਚ ਪੰਜਾਬ ਲਈ ਦੁੱਖ ਵਿਲਾਸ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਮਾਰਚ 2009 ਵਿੱਚ 7.20 ਏਕੜ ਜ਼ਮੀਨ ਨੂੰ ਪੀ.ਐਲ.ਪੀ.ਏ. ਐਕਟ ਤੋਂ ਛੋਟ ਦਿੱਤੀ ਗਈ ਅਤੇ ਇਸ ਤਹਿਤ ਸਿਰਫ਼ ਦੋ ਕੰਪਨੀਆਂ ਨੂੰ ਮਨਜ਼ੂਰੀ ਮਿਲੀ। ਉਨ੍ਹਾਂ ਕਿਹਾ ਕਿ ਬਾਦਲਾਂ ਨੇ ਆਪਣੀਆਂ ਦੋ ਕੰਪਨੀਆਂ ਦੇ ਨਾਮ ਉਤੇ 21 ਏਕੜ ਜ਼ਮੀਨ ਖ਼ਰੀਦੀ, ਜਿਹੜੀ ਬਾਅਦ ਵਿੱਚ ਆਪਣੀ ਹੀ ਇਕ ਹੋਰ ਕੰਪਨੀ ਨੂੰ ਤਬਦੀਲ ਕਰ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕੰਪਨੀ ਦੇ ਜ਼ਿਆਦਾਤਰ ਸ਼ੇਅਰਾਂ 1,83,225 ਦਾ ਮਾਲਕ ਸੁਖਬੀਰ ਸਿੰਘ ਬਾਦਲ ਹੈ, ਜਦੋਂ ਕਿ ਹਰਸਿਮਰਤ ਬਾਦਲ ਤੇ ਡੱਬਵਾਲੀ ਟਰਾਂਸਪੋਰਟ ਕੰਪਨੀ ਦੇ ਨਾਮ ਉਤੇ ਵੀ ਇਸ ਕੰਪਨੀ ਵਿੱਚ ਕਾਫ਼ੀ ਸ਼ੇਅਰ ਹਨ।

ਮੁੱਖ ਮੰਤਰੀ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਉਸ ਸਮੇਂ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਰਿਜ਼ੌਰਟ ਦਾ 10 ਸਾਲਾਂ ਲਈ ਐਸ.ਜੀ.ਐਸ.ਟੀ. ਤੇ ਵੈਟ ਦਾ 75-75 ਫੀਸਦੀ ਹਿੱਸਾ ਮੁਆਫ਼ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਤਹਿਤ ਐਸ.ਜੀ.ਐਸ.ਟੀ. ਤੇ ਵੈਟ ਦੇ ਕੁੱਲ 85 ਕਰੋੜ ਰੁਪਏ ਮੁਆਫ਼ ਕੀਤੇ ਗਏ। ਇਸ ਤੋਂ ਇਲਾਵਾ 10 ਸਾਲਾਂ ਲਈ 100 ਫੀਸਦੀ ਇਲੈਕਟ੍ਰੀਸਿਟੀ ਡਿਊਟੀ ਵੀ ਮੁਆਫ਼ ਕੀਤੀ ਗਈ, ਜੋ 11.44 ਕਰੋੜਰੁਪਏ ਬਣਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹੀ ਨਹੀਂ ਇਸ ਰਿਜ਼ੌਰਟ ਦਾ 11 ਕਰੋੜ ਰੁਪਏ ਦਾ ਲਗਜ਼ਰੀ ਟੈਕਸ ਤੇ ਲਾਇਸੈਂਸ ਫੀਸ ਵੀ ਮੁਆਫ਼ ਕੀਤਾ ਗਿਆ, ਜਿਸ ਨਾਲ ਸੂਬੇ ਦੇ ਖ਼ਜ਼ਾਨੇ ਨੂੰ ਵੱਡਾ ਰਗੜਾ ਲੱਗਿਆ। ਉਨ੍ਹਾਂ ਕਿਹਾ ਕਿ ਇਸ ਰਿਜ਼ੌਰਟ ਲਈ ਟੈਕਸਾਂ ਦੇ ਰੂਪ ਵਿੱਚ 108.73 ਕਰੋੜ ਰੁਪਏ ਮੁਆਫ਼ ਕੀਤੇ ਗਏ ਅਤੇ ਇਹ ਸਾਰਾ ਪੈਸਾ ਬਾਦਲਾਂ ਦੇ ਨਿੱਜੀ ਹਿੱਤਾਂ ਲਈ ਵਰਤਿਆ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਰਿਜ਼ੌਰਟ ਦਾ 11 ਮਈ 2015 ਤੋਂ 10 ਮਈ 2025 ਤੱਕ ਦੇ ਸਮੇਂ ਦਾ ਟੈਕਸ ਮੁਆਫ਼ ਕੀਤਾ ਗਿਆ। ਉਨ੍ਹਾਂ ਹੋਰ ਦੱਸਿਆ ਕਿ ਇਸ ਰਿਜ਼ੌਰਟ ਦੀ ਮਾਲਕ ਕੰਪਨੀ ਵਿੱਚ ਹਰਸਿਮਰਤ ਕੌਰ ਬਾਦਲ ਦੇ ਨਾਮ ਉਤੇ 81,500 ਸ਼ੇਅਰਤੇ ਬਾਦਲਾਂ ਦੀ ਹੀ ਮਾਲਕੀ ਵਾਲੀ ਡੱਬਵਾਲੀ ਟਰਾਂਸਪੋਰਟ ਕੰਪਨੀ ਦੇ ਨਾਮ ਉਤੇ 5350 ਸ਼ੇਅਰ ਹਨ। ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਸੂਬੇ ਦੇ ਖ਼ਜ਼ਾਨੇ ਦੇ ਇਕ-ਇਕ ਪੈਸੇ ਦੀ ਵਸੂਲੀ ਕੀਤੀ ਜਾਵੇਗੀ ਅਤੇ ਇਸ ਸਬੰਧੀ ਢੁਕਵੀਂ ਕਾਰਵਾਈ ਕੀਤੀ ਜਾਵੇਗੀ।

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60 ਕਰੋੜ ਰੁਪਏ…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ ਵਿੱਚ ਲੋਕ ਸਭਾ ਚੋਣਾਂ ਹਨ। ਹਿਮਾਚਲ ਪ੍ਰਦੇਸ਼ ਪੁਲਿਸ ਨੇ ਚੋਣ ਜ਼ਾਬਤਾ ਲਾਗੂ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39969 posts
  • 0 comments
  • 0 fans