Menu

ਖਾਦ-ਸਪਰੇਅ ਦੇ ਡੀਲਰਾਂ ਦੀ ਵਿਭਾਗ ਨੇ ਕੀਤੀ ਅਚਨਚੇਤ ਚੈਕਿੰਗ

ਬਠਿੰਡਾ, 01 ਮਾਰਚ (ਨਵਰੀਤ ਚੌਧਰੀ) : ਖੇਤੀਬਾੜੀ ਵਿਭਾਗ ਦੇ ਉੱਡਣ ਦਸਤੇ ਵੱਲੋਂ ਬਠਿੰਡਾ ਮੰਡੀ ਵਿੱਚ ਖਾਦ ਅਤੇ ਪੈਸਟੀਸਾਈਡਜ਼ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।

ਮੁੱਖ ਖੇਤੀਬਾੜੀ ਅਫ਼ਸਰ ਡਾ.ਕਰਨਜੀਤ ਸਿੰਘ ਗਿੱਲ ਨੇ ਦੱਸਿਆ ਕਿ ਚੈਕਿੰਗ ਦੌਰਾਨ ਮੈਸ. ਜੈ ਸ਼ਕਤੀ ਫਰਟੀਲਾਈਜ਼ਰਜ, ਬਾਂਸਲ ਐਗਰੀਕਲਚਰ ਸਟੋਰ, ਲਛਮਣ ਦਾਸ ਭਗਵਾਨ ਦਾਸ ਆਦਿ ਫਰਮਾਂ ਦੇ ਦਵਾਈਆਂ ਦੇ ਸੈਂਪਲ ਵੀ ਭਰੇ ਗਏ ਅਤੇ ਪਰਖ ਕਰਨ ਲਈ ਲੈਬੋਰੇਟਰੀਆਂ ਨੂੰ ਭੇਜੇ ਗਏ।

ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਮਿਆਰੀ ਬੀਜ਼, ਖਾਦਾਂ ਅਤੇ ਕੀੜੇਮਾਰ ਦਵਾਈਆਂ ਮੁਹੱਈਆ ਕਰਵਾਉਣ ਲਈ ਵਿਭਾਗ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕੋਈ ਵੀ ਖੇਤੀ ਸਮੱਗਰੀ ਖਰੀਦਦੇ ਸਮੇਂ ਦੁਕਾਨਦਾਰਾਂ ਤੋਂ ਪੱਕਾ ਬਿੱਲ ਜ਼ਰੂਰ ਲੈਣ। ਉਨ੍ਹਾਂ ਸਮੂਹ ਵਿਕਰੇਤਾਵਾਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਉਹ ਆਪਣਾ ਰਿਕਾਰਡ ਐਕਟ ਅਨੁਸਾਰ ਪੂਰਾ ਰੱਖਣ ਦੇ ਨਾਲ-ਨਾਲ ਕਿਸਾਨਾਂ ਨੂੰ ਪੱਕੇ ਬਿੱਲ ਦੇਣ, ਵਧੀਆ ਕੁਆਲਟੀ ਦੀ ਖੇਤੀ ਸਮੱਗਰੀ ਵੇਚਣ, ਇੰਪੁੱਟਸ ਦਾ ਸਿਫਾਰਸ਼ਾ ਮੁਤਾਬਿਕ ਇਸਤੇਮਾਲ ਕਰਵਾਉਣ ਅਤੇ ਜਾਇਜ਼ ਰੇਟਾਂ ਤੇ ਦਵਾਈਆਂ ਦੀ ਵਿਕਰੀ ਕੀਤੀ ਜਾਵੇ । ਇਸ ਮੌਕੇ ਖੇਤੀਬਾੜੀ ਅਫ਼ਸਰ ਡਾ. ਬਲਜਿੰਦਰ ਸਿੰਘ, ਡਾ.ਦਵਿੰਦਰ ਸਿੰਘ, ਡਾ. ਅਸਮਾਨਪ੍ਰੀਤ ਸਿੰਘ ਸਿੱਧੂ , ਡਾ.ਮਨਜਿੰਦਰ ਸਿੰਘ ਅਤੇ ਖੇਤੀਬਾੜੀ ਵਿਕਾਸ ਅਫ਼ਸਰ ਡਾ.ਜਗਪਾਲ ਸਿੰਘ ਆਦਿ ਮੌਜੂਦ ਸਨ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40027 posts
  • 0 comments
  • 0 fans